Arth Parkash : Latest Hindi News, News in Hindi
ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮੀਟਿੰਗ ਆਯੋਜਿਤ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮੀਟਿੰਗ ਆਯੋਜਿਤ
Thursday, 05 Mar 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਠਿੰਡਾ

 

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮੀਟਿੰਗ ਆਯੋਜਿਤ

ਸਮਾਜ ਵਿੱਚ ਨਸ਼ਾ ਮੁਕਤ ਵਾਤਾਵਰਨ ਬਣਾਉਣ ਲਈ ਲਗਾਏ ਜਾਣ ਵੱਧ ਤੋਂ ਵੱਧ ਜਾਗਰੂਕਤਾ ਕੈਂਪ

 

ਬਠਿੰਡਾ, 6 ਮਾਰਚ : ਡਾਇਰੈਕਟਰਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਦੀ ਪ੍ਰਧਾਨਗੀ  ਸਹਾਇਕ ਕਮਿਸ਼ਨਰ (ਜ)  ਸ਼੍ਰੀ ਰਮਨਜੀਤ ਵੱਲੋਂ ਕੀਤੀ ਗਈ।

ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਜ) ਵੱਲੋਂ ਹਾਜ਼ਰੀਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਨਸ਼ਿਆਂ ਖਿਲਾਫ ਜਾਗੂਰਕਤਾ ਮੁਹਿੰਮ ਨੂੰ ਹੋਰ ਵੀ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜ ਵਿੱਚ ਨਸ਼ਾ ਮੁਕਤ ਵਾਤਾਵਰਨ ਬਣਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਲਗਾਕੇ ਨਸ਼ਿਆਂ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਵੀ ਵਿਸਥਾਰਪੂਰਵਕ ਦੱਸਿਆ ਜਾਵੇ।

ਇਸ ਮੌਕੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮਿਸ ਅਰਸ਼ਦੀਪ ਕੌਰ (ਨੋਡਲ ਅਫਸਰ ਨਸ਼ਾ ਮੁਕਤ ਭਾਰਤ ਅਭਿਆਨ) ਨਾਲ ਤਾਲਮੇਲ ਕਰਨ ਉਪਰੰਤ ਸਾਰੇ ਸਬੰਧਤ ਵਿਭਾਗਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਨੂੰ ਸਫ਼ਲ ਬਣਾਉਣ ਲਈ ਮਿਲਜੁਲ ਕੇ ਕੰਮ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।