Arth Parkash : Latest Hindi News, News in Hindi
*ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ* *ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ*
Monday, 09 Mar 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

*ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ*

*ਕਿਸਾਨਾਂ ਨੂੰ ਸਿੰਜਾਈ ਲਈ ਪਾਣੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਜਲ ਸਰੋਤ ਮੰਤਰੀ*

*ਜਲ ਸਰੋਤ ਮੰਤਰੀ ਨੇ ਵਿਧਾਨ ਸਭਾ ਵਿੱਚ ਦਿੱਤਾ ਭਰੋਸਾ*

*ਚੰਡੀਗੜ੍ਹ, 10 ਮਾਰਚ:*


ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਭਰੋਸਾ ਦਿੱਤਾ ਕਿ ਗੰਗ ਕੈਨਾਲ ਵਿੱਚੋਂ ਨਿਕਲਦੇ ਕਾਨਿਆਂਵਾਲੀ ਮਾਈਨਰ ਦੀ ਕਪੈਸਿਟੀ ਅਤੇ ਇਸ ਦੇ ਪਾਣੀ ਦਾ ਸੁਚੱਜਾ ਵਹਾਅ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਸਿੰਜਾਈ ਲਈ ਪਾਣੀ ਨਿਰੰਤਰ ਮਿਲਦਾ ਰਹੇ।
 
ਕੈਬਨਿਟ ਮੰਤਰੀ ਨੇ ਪ੍ਰਸ਼ਨ ਕਾਲ ਦੌਰਾਨ ਫ਼ਰੀਦਕੋਟ ਤੋਂ ਵਿਧਾਇਕ ਸ੍ਰੀ ਗੁਰਦਿੱਤ ਸਿੰਘ ਵੱਲੋਂ ਕਾਨਿਆਂਵਾਲੀ ਮਾਈਨਰ ਨੂੰ ਪੱਕਾ ਕਰਨ ਅਤੇ ਇਸ ਦੀ ਚੌੜਾਈ/ਸਮਰੱਥਾ ਵਧਾਉਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ  ਮਾਈਨਰ ਦੀ ਡਿਜ਼ਾਈਨ ਡਿਸਚਾਰਜ ਸਮਰੱਥਾ 24.95 ਕਿਊਸਿਕ ਹੈ ਅਤੇ ਲੰਬਾਈ 28,000 ਫੁੱਟ ਹੈ। ਉਨ੍ਹਾਂ ਦੱਸਿਆ ਕਿ ਇਹ ਮਾਈਨਰ ਸਾਲ 1995 ਵਿੱਚ ਬਰਿੱਕ ਲਾਈਨਡ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਟੇਲ ਗੇਜ ਦੇ ਅੰਕੜੇ ਦਰਸਾਉਂਦੇ ਹਨ ਕਿ ਇਹ ਨਹਿਰ ਆਪਣੀ ਡਿਜ਼ਾਈਨ ਸਮਰੱਥਾ ਤੋਂ 114% ਪਾਣੀ ਲੈ ਰਹੀ ਹੈ। ਇਸ ਲਈ ਇਹ ਨਹਿਰ ਆਪਣੀ ਡਿਜ਼ਾਈਨ ਕੀਤੀ ਸਮਰੱਥਾ ਤੋਂ ਵੱਧ ਪਾਣੀ ਲਿਜਾਣ ਲਈ ਪੂਰੀ ਤਰ੍ਹਾਂ ਸਮਰੱਥ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਕਿਉਂਕਿ ਨਹਿਰ ਦੀ ਡਿਸਚਾਰਜ ਸਮਰੱਥਾ ਕਾਫ਼ੀ ਹੈ, ਇਸ ਲਈ ਕੰਕਰੀਟ ਲਾਈਨਿੰਗ ਜਾਂ ਸਮਰੱਥਾ ਵਧਾਉਣ ਦੀ ਤੁਰੰਤ ਲੋੜ ਨਹੀਂ ਹੈ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਹਾਲਾਂਕਿ ਪਿਛਲੇ ਸਮੇਂ ਦੌਰਾਨ ਇਸ ਮਾਈਨਰ ਦਾ ਪੈਚਵਰਕ ਕੀਤਾ ਗਿਆ ਸੀ ਪਰ ਫਿਰ ਵੀ ਮਾਈਨਰ ਦੀ ਕਪੈਸਿਟੀ ਅਤੇ ਇਸ ਦੇ ਸਹੀ ਢੰਗ ਨਾਲ ਚੱਲਣ ਲਈ ਜੋ ਵੀ ਕੰਮ ਲੋੜੀਂਦਾ ਹੋਵੇਗਾ, ਉਹ ਕੀਤਾ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਸਿੰਜਾਈ ਲਈ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

---------