Arth Parkash : Latest Hindi News, News in Hindi
ਪੰਜਾਬ ਸਰਕਾਰ ਨੇ ਕੀਤੀ ਨਿਵੇਕਲੀ ਪਹਿਲਕਦਮੀ, ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਔਰਤਾਂ ਨੂੰ ਜਾਗਰੂਕ ਕਰਨ ਲ ਪੰਜਾਬ ਸਰਕਾਰ ਨੇ ਕੀਤੀ ਨਿਵੇਕਲੀ ਪਹਿਲਕਦਮੀ, ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਔਰਤਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਜਾਗੋ
Thursday, 12 Mar 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ

 

ਪੰਜਾਬ ਸਰਕਾਰ ਨੇ ਕੀਤੀ ਨਿਵੇਕਲੀ ਪਹਿਲਕਦਮੀ, ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਔਰਤਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਜਾਗੋ

 

ਵਿਧਾਇਕ ਬੱਲੂਆਣਾ ਦੀ ਅਗਵਾਈ ਹੇਠ ਬੱਲੂਆਣਾ ਦੇ ਪਿੰਡ ਭਾਗਸਰ ਵਿੱਚ ਰਵਾਇਤੀ ਤੇ ਪੁਰਾਤਨ ਸੱਭਿਆਚਾਰਕ ਨੂੰ ਦਰਸਾਉਂਦੀ ਕੱਢੀ ਜਾਗੋ

 

ਪਿੰਡ ਵਾਸੀਆਂ ਤੇ ਖਾਸ ਕਰ ਔਰਤਾਂ ਦੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਕੀਤੀ ਸ਼ਲਾਘਾ

 

ਬੱਲੂਆਣਾ/ਫਾਜ਼ਿਲਕਾ 13 ਮਾਰਚ

 

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਕ ਹੋਰ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਔਰਤਾਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਲਈ ਜਾਗੋ ਰਾਹੀਂ ਜਾਗਰੂਕਤ ਕੀਤਾ ਜਾ ਰਿਹਾ ਹੈ।

 

ਇਸੇ ਤਹਿਤ ਹੀ ਵਿਧਾਇਕ ਬੱਲੂਆਣਾ ਸ੍ਰੀ. ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦੀ ਅਗਵਾਈ ਹੇਠ ਬੱਲੂਆਣਾ ਹਲਕੇ ਦੇ ਪਿੰਡ ਭਾਗਸਰ ਵਿੱਚ ਸਾਡੇ ਸੱਭਿਆਚਾਰਕ ਤੇ ਝਾਤ ਪਾਉਂਦੀ ਜਾਗੋ ਕੱਢੀ ਗਈ। ਇਸ ਨਿਵੇਕਲੀ ਪਹਿਲ ਨੇ ਪਿੰਡ ਵਾਸੀਆਂ ਤੇ ਖਾਸ ਕਰ ਔਰਤਾਂ ਨੂੰ ਜਿੱਥੇ ਪੰਜਾਬ ਸਰਕਾਰ ਦੀ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਜਾਗਰੂਕ ਕੀਤਾ ਉੱਥੇ ਹੀ ਇਹ ਜਾਗੋ ਪਿੰਡ ਵਾਸੀਆਂ ਲਈ ਮਨੋਰੰਜਨ ਵੀ ਬਣੀ ਤੇ ਪਿੰਡ ਵਾਸੀਆਂ ਨੇ ਇਸ ਜਾਗੋ ਦਾ ਖੂਬ ਆਨੰਦ ਮਾਣਿਆ।

 

ਵਿਧਾਇਕ ਬੱਲੂਆਣਾ ਅਮਨਦੀਪ ਗੋਲਡੀ ਮੁਸਾਫਿਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 18 ਸਾਲ ਤੋਂ ਵੱਧ ਉਮਰ ਦੀ ਜਨਰਲ ਵਰਗ ਨਾਲ ਸਬੰਧਤ ਔਰਤ ਨੂੰ ਪ੍ਰਤੀ ਮਹੀਨਾ 1 ਹਜਾਰ ਰੁਪਏ ਦਿੱਤੇ ਜਾਣਗੇ ਉੱਥੇ ਹੀ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਸ ਨਾਲ ਸੂਬੇ ਦੀਆਂ ਔਰਤਾਂ ਵਿੱਚ ਖੁ਼ਸੀ ਦਾ ਮਾਹੌਲ ਹੈ ਤੇ ਹੁਣ ਸਾਡੀ ਸਰਕਾਰੀ ਨੇ ਇਸ ਸਕੀਮ ਦਾ ਲਾਭ ਔਰਤਾਂ ਨੂੰ ਦੇਣ ਲਈ ਜਾਗੋ ਰਾਹੀਂ ਪਿੰਡਾਂ ਤੇ ਸਹਿਰਾਂ ਵਿੱਚ ਔਰਤਾਂ ਨੂੰ ਜਾਗਰੂਕ ਕੀਤਾ ਜਾ ਰਿਹੈ ਹੈ।

 

ਉਨ੍ਹਾਂ ਅੱਗੇ ਕਿ ਆਮ ਆਦਮੀ ਪਾਰਟੀ ਵੱਲੋਂ ਜੋ ਵੀ ਵਾਅਦਾ ਕੀਤਾ ਗਿਆ ਹੈ ਉਹ ਪੂਰਾ ਕੀਤਾ ਗਿਆ ਹੈ ਚਾਹੇ ਉਹ ਸਿੱਖਿਆ, ਸਿਹਤ ਤੇ ਵਿਕਾਸ ਦਾ ਕਿਉਂ ਨਾ ਹੋਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਜੋ ਇਹ ਵਾਅਦਾ ਪੂਰਾ ਕੀਤਾ ਹੈ ਉਹ ਪੂਰਾ ਕੀਤਾ ਹੈ ਤੇ ਹੁਣ ਇਹ ਮਹਿਲਾਵਾ ਦੀ ਸਤਿਕਾਰ ਯੋਜਨਾ ਨਾਲ ਮਹਿਲਾ ਸ਼ਸਕਤੀਕਰਨ ਨੂੰ ਵੱਡਾ ਹੁੰਗਾਰਾ ਮਿਲੇਗਾ।

 

ਇਸ ਮੌਕੇ ਆਪ ਲੀਡਰਸ਼ਿਪ ਤੇ ਵੱਡੀ ਗਿਣਤੀ ਵਿੱਚ ਪਿੰਡ ਦੀਆਂ ਮਹਿਲਾਵਾਂ ਤੇ ਪਿੰਡ ਵਾਸੀ ਹਾਜ਼ਰ ਸਨ।