Arth Parkash : Latest Hindi News, News in Hindi
ਭਗਵੰਤ ਸਿੰਘ ਮਾਨ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਵਿੱਚ ਸਫ਼ਲ ਰਹੀ: ਹਰਭਜਨ ਸਿੰਘ ਈ. ਟੀ. ਓ. ਭਗਵੰਤ ਸਿੰਘ ਮਾਨ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਵਿੱਚ ਸਫ਼ਲ ਰਹੀ: ਹਰਭਜਨ ਸਿੰਘ ਈ. ਟੀ. ਓ.
Friday, 13 Mar 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਭਗਵੰਤ ਸਿੰਘ ਮਾਨ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਵਿੱਚ ਸਫ਼ਲ ਰਹੀ: ਹਰਭਜਨ ਸਿੰਘ ਈ. ਟੀ. ਓ.

ਪੰਜਾਬ ਵਿੱਚ ਭਾਰੀ ਮਸ਼ੀਨਰੀ ਅਤੇ ਖੇਤੀਬਾੜੀ ਮਸ਼ੀਨਰੀ ਬਨਾਉਣ ਦੀ  ਅਥਾਹ ਸਮਰਥ

ਪੰਜਾਬ ਦੀਆਂ ਉਦਯੋਗ ਪੱਖੀ ਨੀਤੀਆਂ ਨੇ ਨਿਵੇਸ਼ਕਾਂ ਵਿੱਚ ਕੀਤਾ ਨਵੀਂ ਊਰਜਾ ਦਾ ਸੰਚਾਰ

ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ,14 ਮਾਰਚ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਵਿੱਚ ਸਫ਼ਲ ਰਹੀ ਉਕਤ ਪ੍ਰਗਟਾਵਾ ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਅੱਜ ਇੱਥੇ ਪਲਾਕਸਾ਼ ਯੂਨੀਵਰਸਿਟੀ ਵਿਖੇ ਕਰਵਾਏ ਜਾ ਗਏ ਭਾਰੀ ਮਸ਼ੀਨਰੀ ਅਤੇ ਖੇਤੀਬਾੜੀ ਮਸ਼ੀਨਰੀ ਸਬੰਧੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਉਦਯੋਗਿਕ ਨੀਤੀ ਬਨਾਉਣ ਲਈ 25 ਸੈਕਟੋਰਲ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ ਜਿਸ ਦੀਆਂ ਸਿਫ਼ਾਰਸ਼ਾਂ ਤੇ ਅਧਾਰਤ ਉਦਯੋਗ ਨੀਤੀ ਸੂਬੇ ਵਿੱਚ ਲਾਗੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਹਤਰ ਰੋਡ ਕੂਨੈਕਟਿਵਟੀ ਮੁੱਹਈਆ ਕਰਵਾਉਣ ਲਈ 45 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ 16209 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਇਆ ਜਾ ਰਿਹਾ ਹੈ ਇਸ ਤੋਂ 4700 ਕਿਲੋਮੀਟਰ ਗ੍ਰੀਨ ਫੀਲਡ ਸੜਕਾਂ ਦਾ ਵੀ ਨਿਰਮਾਣ ਕਰਵਾ ਰਹੀ ਹੈ।
 ਇਸ ਸੈਸ਼ਨ ਦੌਰਾਨ ਮਾਹਰਾਂ ਨੇ ਕਿਹਾ ਕਿ ਜਿਵੇਂ ਪੰਜਾਬ ਨੇ ਪਹਿਲਾਂ ਹੋਜ਼ਰੀ ਅਤੇ ਖੇਤੀਬਾੜੀ ਦੇ ਖੇਤਰ ਵਿੱਚ ਪੂਰੀ ਦੁਨੀਆ ਵਿੱਚ ਨਾਮ ਬਣਾਇਆ ਹੈ ਉਸੇ ਤਰ੍ਹਾਂ ਹੁਣ ਭਾਰੀ ਮਸ਼ੀਨਰੀ ਅਤੇ ਖੇਤੀਬਾੜੀ ਮਸ਼ੀਨਰੀ ਦੇ ਨਿਰਮਾਣ ਖੇਤਰ ਵਿੱਚ ਨਾਮ ਬਣਾ ਰਿਹਾ ਹੈ।
ਇਸ ਸੈਸ਼ਨ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਣਜ ਅਤੇ ਉਦਯੋਗ ਵਿਭਾਗ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰੇਕ ਉਦਯੋਗਿਕ ਖੇਤਰ ਦੀਆਂ ਜ਼ਰੂਰਤਾਂ ਅਨੁਸਾਰ ਉਦਯੋਗਿਕ ਮਾਹਰਾਂ ਦੀ ਸਲਾਹ ਅਨੁਸਾਰ ਹੀ ਉਦਯੋਗ ਨੀਤੀ ਤਿਆਰ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਕੰਪਨੀਆਂ ਨੂੰ ਬਿਹਤਰ ਉਦਯੋਗ ਪੱਖੀ ਹਾਲਤਾਂ ਦੇਣ ਲਈ ਕਈ ਲਾਭ ਦਿੱਤੇ ਗਏ ਹਨ।
ਸੈਸ਼ਨ ਨੂੰ ਸੰਬੋਧਨ ਕਰਦਿਆਂ ਸੀ.ਆਈ.ਆਈ.ਦੇ ਲੁਧਿਆਣਾ ਚੈਪਟਰ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਜਿਵੇਂ 1960 ਵਿਚ ਪੰਜਾਬ ਰਾਜ ਅਤੇ ਵਿਸ਼ੇਸ਼ ਕਰਕੇ ਲੁਧਿਆਣਾ ਹੋਜ਼ਰੀ ਸਨਅਤ ਦਾ ਗੜ੍ਹ ਸੀ ਜਿਸ ਦਾ ਸਿੱਕਾ ਪੂਰੀ ਦੁਨੀਆ ਵਿੱਚ ਚਲਦਾ ਸੀ ਉਸੇ ਤਰ੍ਹਾਂ ਹੁਣ ਪੰਜਾਬ ਰਾਜ ਭਾਰੀ ਮਸ਼ੀਨਰੀ ਅਤੇ ਖੇਤੀਬਾੜੀ ਮਸ਼ੀਨਰੀ ਬਨਾਉਣ ਦੇ ਖੇਤਰ ਵਿੱਚ ਵੀ ਦੇਸ਼ ਦਾ ਮੋਹਰੀ ਸੂਬਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜ਼ੋ ਖੇਤੀਬਾੜੀ ਨਾਲ ਸਬੰਧਤ ਉਦਯੋਗਾਂ ਨੂੰ ਵਿਸ਼ੇਸ਼ ਸਹਿਯੋਗ ਦੇਣ ਦਾ ਫੈਸਲਾ ਕੀਤਾ ਹੈ ਉਸ ਨਾਲ ਪੰਜਾਬ ਦੀ ਖੇਤੀਬਾੜੀ ਨਾਲ ਸਬੰਧਤ ਉਦਯੋਗਾਂ ਨੂੰ ਬਹੁਤ ਹੁਲਾਰਾ ਮਿਲੇਗਾ।
ਉਨ੍ਹਾਂ ਕਿਹਾ ਕਿ ਸਾਨੂੰ ਟੂਲ ਇੰਡਸਟਰੀ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਜਿਸ ਨਾਲ ਸਾਡਾ ਉਦਯੋਗੀਕਰਨ ਹੋਰ ਮਜ਼ਬੂਤ ਹੋਵੇਗਾ।

ਸੋਨਾਲਿਕਾ ਟ੍ਰੈਕਟਰ ਤੋਂ ਅਕਸ਼ੈ ਸਾਂਗਵਾਨ ਨੇ ਕਿਹਾ ਕਿ ਟ੍ਰੈਕਟਰ ਨਿਰਮਾਣ ਦੇ ਖੇਤਰ ਵਿੱਚ ਪੰਜਾਬ ਪੂਰੀ ਦੁਨੀਆ ਵਿੱਚ ਤੀਸਰੀ ਵੱਡੀ ਸ਼ਕਤੀ ਹੈ ਪ੍ਰੰਤੂ ਹੁਣ ਸਾਨੂੰ ਦੁਨੀਆ ਦੀ ਮੰਗ ਅਨੁਸਾਰ ਨਵੀਂ ਤੋਂ ਨਵੀਂ ਤਕਨੀਕ ਅਧਾਰਤ ਖੇਤੀਬਾੜੀ ਮਸ਼ੀਨਰੀ ਬਨਾਉਣ ਦੀ ਲੋੜ ਹੈ ਜਿਸ ਨਾਲ ਖ਼ਰਚ ਅਤੇ ਲੇਬਰ ਤੇ ਨਿਰਭਰਤਾ ਘਟੇ।
ਇਸ ਮੌਕੇ ਐਮ.ਐਸ.ਐਮ.ਈ.ਬਾਰੇ ਬੋਲਦਿਆਂ ਅਨਿਲ ਚੋਧਰੀ ਨੇ ਕਿਹਾ ਕਿ ਸਾਨੂੰ ਟਾਟਾ ਅਤੇ ਰਿਲਾਇੰਸ ਵਰਗੀਆਂ ਵੱਡੀਆਂ ਕੰਪਨੀਆਂ ਨੂੰ ਸੂਬੇ ਵਿੱਚ ਲਿਆਉਣ ਦੀ ਲੋੜ ਹੈ ਜਿਸ ਨਾਲ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਬਹੁਤ ਉਤਸ਼ਾਹ ਮਿਲੇਗਾ।