Arth Parkash : Latest Hindi News, News in Hindi
ਰਾਜਪਾਲ ਨੇ ਮਿਊਜ਼ੀਅਮ ਆਵ੍ ਟ੍ਰੀਜ਼ ਵਿਖੇ ਭਗਤ ਸਿੰਘ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਦਿੱਤੀ ਰਾਜਪਾਲ ਨੇ ਮਿਊਜ਼ੀਅਮ ਆਵ੍ ਟ੍ਰੀਜ਼ ਵਿਖੇ ਭਗਤ ਸਿੰਘ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਦਿੱਤੀ
Sunday, 22 Mar 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪ੍ਰੈੱਸ ਨੋਟ

ਰਾਜਪਾਲ ਨੇ ਮਿਊਜ਼ੀਅਮ ਆਵ੍ ਟ੍ਰੀਜ਼ ਵਿਖੇ ਭਗਤ ਸਿੰਘ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਦਿੱਤੀ

ਵਾਤਾਵਰਣਕ ਜਾਗਰੂਕਤਾ ਅਤੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ

ਚੰਡੀਗੜ੍ਹ, 23 ਮਾਰਚ:

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਮਿਊਜ਼ੀਅਮ ਆਵ੍ ਟ੍ਰੀਜ਼, ਪਿੰਡ ਦੜੀਆ, ਚੰਡੀਗੜ੍ਹ ਦਾ ਦੌਰਾ ਕਰਕੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ 'ਤੇ ਜੈਨੇਟਿਕ ਤੌਰ 'ਤੇ ਕਲੋਨ ਕੀਤੇ ਬੇਰੀ ਦੇ ਰੁੱਖ ਨੂੰ ਪਾਣੀ ਦੇ ਕੇ ਸ਼ਰਧਾਂਜਲੀ ਅਰਪਿਤ ਕੀਤੀ। ਮੂਲ ਰੁੱਖ ਭਗਤ ਸਿੰਘ ਨੇ ਸੰਨ 1917 ਵਿੱਚ ਪਾਕਿਸਤਾਨ ਦੇ ਫੈਸਲਾਬਾਦ ਸਥਿਤ ਆਪਣੇ ਜੱਦੀ ਪਿੰਡ ਬੰਗੇ ਪਿੰਡ ਵਿੱਚ ਲਗਾਇਆ ਸੀ, ਉਸ ਸਮੇਂ ਉਨਾਂ ਦੀ ਉਮਰ ਮਾਤਰ ਦਸ ਵਰ੍ਹੇ ਸੀ।

ਰਾਜਪਾਲ ਨੇ ਸ਼ਹੀਦ ਭਗਤ ਸਿੰਘ ਦੇ ਸਾਹਸ ਅਤੇ ਆਦਰਸ਼ਾਂ ਨੂੰ ਨਮਨ ਕੀਤਾ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅੱਜ ਵੀ ਆਪਣੀ ਦੇਸ਼ ਭਗਤੀ, ਦ੍ਰਿੜ੍ਹ ਵਿਸ਼ਵਾਸ ਅਤੇ ਨਿਡਰਤਾ ਨਾਲ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਉਨ੍ਹਾਂ ਦੇ ਆਦਰਸ਼ਾਂ ਦਾ ਅਨੁਸਰਣ ਕਰਦੇ ਹੋਏ ਸਮਰਪਣ ਅਤੇ ਜ਼ਿੰਮੇਦਾਰੀ ਨਾਲ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਦੇਣ ਦਾ ਸੱਦਾ ਦਿੱਤਾ।

ਰਾਜਪਾਲ ਨੇ ਮਿਊਜ਼ੀਅਮ ਆਵ੍ ਟ੍ਰੀਜ਼, ਚੰਡੀਗੜ੍ਹ ਦੁਆਰਾ ਵਿਗਿਆਨਿਕ ਤਰੀਕਿਆਂ ਨਾਲ ਇਤਿਹਾਸਿਕ ਮਹੱਤਵ ਦੇ ਰੁੱਖਾਂ ਨੂੰ ਸੁਰੱਖਿਅਤ ਰੱਖਣ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ ਅਤੇ ਰਾਸ਼ਟਰੀ ਨਾਇਕਾਂ ਨਾਲ ਜੁੜੀ ਵਿਰਾਸਤ ਦੀ ਸੰਭਾਲ਼ ਕਰਨ ਦੀ ਜ਼ਰੂਰਤ 'ਤੇ ਬਲ ਦਿੱਤਾ।  ਉਨ੍ਹਾਂ ਨੇ ਨਾਗਰਿਕਾਂ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਤੋਂ ਪ੍ਰੇਰਣਾ ਲੈ ਕੇ  ਵਾਤਾਵਰਣ ਅਤੇ ਰਾਸ਼ਟਰ ਦੀ ਵਿਰਾਸਤ ਨੂੰ ਸੁਰੱਖਿਅਤ ਰੱਖਣ ਵਿੱਚ ਯੋਗਦਾਨ ਦੇਣ ਦਾ ਸੱਦਾ ਦਿੱਤਾ।

ਸ਼੍ਰੀ ਡੀ.ਐੱਸ. ਜਸਪਾਲ, ਸੇਵਾਮੁਕਤ ਆਈਏਐੱਸ ਅਤੇ ਮਿਊਜ਼ੀਅਮ ਆਵ੍ ਟ੍ਰੀਜ਼ ਦੇ ਸੰਸਥਾਪਕ, ਨੇ ਮਹੱਤਵਪੂਰਨ ਰੁੱਖਾਂ ਦੀ ਜੈਨੇਟਿਕ ਕਲੋਨਿੰਗ ਦੇ ਜ਼ਰੀਏ ਅਧਿਆਤਮਿਕ ਅਤੇ ਇਤਿਹਾਸਿਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਵਿੱਚ ਅਜਾਇਬ ਘਰ ਦੀ ਭੂਮਿਕਾ 'ਤੇ ਪ੍ਰਕਾਸ਼ ਪਾਇਆ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਵਿਰਾਸਤ ਕੇਵਲ ਸਮਾਰਕਾਂ ਵਿੱਚ ਹੀ ਨਹੀਂ, ਬਲਕਿ ਰੁੱਖਾਂ ਵਿੱਚ ਵੀ ਜੀਵਿਤ ਹੈ ਅਤੇ ਇਸ ਨੂੰ ਭਵਿੱਖ ਦੀਆਂ ਪੀੜ੍ਹੀਆਂ ਲਈ ਸੰਭਾਲਣਾ ਜ਼ਰੂਰੀ ਹੈ।

ਇਸ ਅਵਸਰ 'ਤੇ ਰਾਜਪਾਲ ਦੇ ਪ੍ਰਿੰਸੀਪਲ ਸਕੱਤਰ, ਸ਼੍ਰੀ ਵਿਵੇਕ ਪ੍ਰਤਾਪ ਸਿੰਘ ਵੀ ਉਪਸਥਿਤ ਸਨ। ਪ੍ਰੋਗਰਾਮ ਦੇ ਦੌਰਾਨ, ਮਿਊਜ਼ੀਅਮ ਟੀਮ ਨੇ ਮਹੱਤਵਪੂਰਨ ਅਤੇ ਪਵਿੱਤਰ ਰੁੱਖਾਂ ਦੇ ਜੈਨੇਟਿਕ ਤੌਰ 'ਤੇ ਸੱਚੇ ਪ੍ਰਤੀਰੂਪਾਂ ਦੀ ਸੰਭਾਲ਼ ਸਬੰਧੀ ਆਪਣੇ ਕਾਰਜਾਂ ਦੀ ਜਾਣਕਾਰੀ ਸਾਂਝੀ ਕੀਤੀ।