ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਫਾਜਿ਼ਲਕ
ਫਾਜਿ਼ਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਲਾਧੂਕਾ ਦੇ ਰਾਹਤ ਕੈਂਪ ਦਾ ਦੌਰਾ
ਫਾਜਿ਼ਲਕਾ, 22 ਅਗਸਤ
ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਅੱਜ ਸ਼ਾਮ ਲਾਧੂਕਾ ਦੇ ਹੜ੍ਹ ਰਾਹਤ ਕੈਂਪ ਦਾ ਦੌਰਾ ਕੀਤਾ ਗਿਆ।ਉਨ੍ਹਾਂ ਨੇ ਇੱਥੇ ਰਹਿ ਰਹੇ ਲੋਕਾਂ ਨਾਲ ਕੁਝ ਸਮਾਂ ਬਿਤਾਇਆ ਅਤੇ ਉਨ੍ਹਾਂ ਦਾ ਹਾਲ ਚਾਲ ਜਾਣਿਆ।
ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਚਟਾਨ ਵਾਂਗ ਖੜੀ ਹੈ ਅਤੇ ਹਰ ਪ੍ਰਕਾਰ ਨਾਲ ਮਦਦ ਕੀਤੀ ਜਾ ਰਹੀ ਹੈ। ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪਾਣੀ ਘਟਣਾ ਸ਼ੁਰੂ ਹੋ ਗਿਆ ਹੈ ਅਤੇ ਬਹੁਤ ਜਲਦ ਰਾਹਤ ਕੈਂਪਾਂ ਵਿਚ ਰਹਿ ਰਹੇ ਲੋਕ ਵਾਪਿਸ ਆਪਣੇ ਘਰਾਂ ਤੱਕ ਜਾ ਸਕਣਗੇ।
ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਲੋਕ ਕਿਸੇ ਵੀ ਮਦਦ ਲਈ ਉਨ੍ਹਾਂ ਨਾਲ ਜਾਂ ਜਿ਼ਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਵਿਖੇ 01638—262153 ਨੰਬਰ ਤੇ ਸੰਪਰਕ ਕਰ ਸਕਦੇ ਹਨ।