Arth Parkash : Latest Hindi News, News in Hindi
ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਲੜੀ ਤਹਿਤ 5 ਅਪ੍ਰੈਲ ਨੂੰ ਜੈਤੋ ਵਿਖੇ ਵਿਸ਼ਾਲ ਸਮਾਗਮ ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਲੜੀ ਤਹਿਤ 5 ਅਪ੍ਰੈਲ ਨੂੰ ਜੈਤੋ ਵਿਖੇ ਵਿਸ਼ਾਲ ਸਮਾਗਮ
Friday, 03 Apr 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਫ਼ਰੀਦਕੋਟ

 

ਸ਼ਾਨਦਾਰ 4 ਸਾਲਭਗਵੰਤ ਮਾਨ ਦੇ ਨਾਲ ਲੜੀ ਤਹਿਤ 5 ਅਪ੍ਰੈਲ ਨੂੰ ਜੈਤੋ ਵਿਖੇ ਵਿਸ਼ਾਲ ਸਮਾਗਮ

 

-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਸ਼ਿਰਕਤ

 

ਕੋਟਕਪੂਰਾ, 4 ਅਪ੍ਰੈਲ ()  ਜ਼ਿਲ੍ਹਾ ਫ਼ਰੀਦਕੋਟ ਦੇ ਹਲਕਾ ਜੈਤੋ ਵਿਖੇ ਕੱਲ੍ਹ 5 ਅਪ੍ਰੈਲ ਨੂੰ ਸ਼ਾਨਦਾਰ 4 ਸਾਲਭਗਵੰਤ ਮਾਨ ਦੇ ਨਾਲ!” ਲੜੀ ਤਹਿਤ ਅਨਾਜ ਮੰਡੀ ਜੈਤੋ ਵਿੱਚ ਇੱਕ ਵੱਡੇ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਉਨ੍ਹਾਂ ਦਾ ਜ਼ਿਲ੍ਹਾ ਵਾਸੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਹ ਸਮਾਗਮ ਦਾਣਾ ਮੰਡੀ ਜੈਤੋ ਵਿੱਚ ਕਰਵਾਇਆ ਜਾਵੇਗਾਜਿੱਥੇ ਮੁੱਖ ਮੰਤਰੀ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸਰਕਾਰ ਦੀਆਂ ਪ੍ਰਾਪਤੀਆਂਵਿਕਾਸ ਕਾਰਜਾਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਲੈ ਕੇ ਜ਼ਿਲ੍ਹੇ ਵਿੱਚ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ।

ਸਪੀਕਰ ਸ. ਸੰਧਵਾਂ ਨੇ ਜ਼ਿਲ੍ਹੇ ਦੇ ਸਮੂਹ ਪਾਰਟੀ ਆਗੂਆਂਵਰਕਰਾਂਪੰਚਾਂਸਰਪੰਚਾਂਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ-ਚੜ੍ਹ ਕੇ ਇਸ ਸਮਾਗਮ ਵਿੱਚ ਸ਼ਾਮਿਲ ਹੋਣ। ਉਨ੍ਹਾਂ ਕਿਹਾ ਕਿ ਇਹ ਸਮਾਗਮ ਲੋਕਾਂ ਲਈ ਸਰਕਾਰ ਨਾਲ ਸਿੱਧੀ ਗੱਲਬਾਤ ਕਰਨ ਅਤੇ ਆਪਣੇ ਵਿਚਾਰ ਪ੍ਰਗਟ ਕਰਨ ਦਾ ਵਧੀਆ ਮੌਕਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਲੋਕਾਂ ਨੂੰ ਸਰਕਾਰ ਦੇ ਕੰਮਕਾਜ ਬਾਰੇ ਜਾਣਕਾਰੀ ਮਿਲਦੀ ਹੈ। ਇਸ ਲਈ ਸਭ ਨੂੰ ਇਕੱਠੇ ਹੋ ਕੇ ਇਸ ਪ੍ਰੋਗਰਾਮ ਨੂੰ ਕਾਮਯਾਬ ਬਣਾਉਣ ਲਈ ਯੋਗਦਾਨ ਪਾਉਣਾ ਚਾਹੀਦਾ ਹੈ।