Arth Parkash : Latest Hindi News, News in Hindi
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨਾਲ ਕੀਤੀ ਮੁਲਾਕਾਤ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨਾਲ ਕੀਤੀ ਮੁਲਾਕਾਤ
Friday, 10 Apr 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨਾਲ ਕੀਤੀ ਮੁਲਾਕਾਤ

ਖਾਲਸਾ ਸਾਜਨਾ ਦਿਵਸ ਅਤੇ ਕੀਰਤਪੁਰ ਸਾਹਿਬ ਸਥਾਪਨਾ ਦਿਵਸ ਸ਼ਤਾਬਦੀ ਮੌਕੇ ਪ੍ਰਬੰਧਾਂ ਸਬੰਧੀ ਕੀਤੀ ਚਰਚਾ

ਸ੍ਰੀ ਅਨੰਦਪੁਰ ਸਾਹਿਬ 11 ਅਪ੍ਰੈਲ:  ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨਾਲ ਮੁਲਾਕਾਤ ਕਰਕੇ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਕੀਤੇ ਪ੍ਰਬ਼ੰਧਾਂ ਅਤੇ ਕੀਰਤਪੁਰ ਸਾਹਿਬ ਸਥਾਪਨਾ ਦਿਵਸ ਸ਼ਤਾਬਦੀ ਸਮਾਗਮਾਂ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵਿਚਾਰ ਚਰਚਾ ਕੀਤੀ।

    ਡਿਪਟੀ ਕਮਿਸ਼ਨਰ ਨੇ ਸਿੰਘ ਸਾਹਿਬ ਨੂੰ ਦੱਸਿਆ ਕਿ ਪ੍ਰਸਾਸ਼ਨ ਵੱਲੋਂ ਖਾਲਸਾ ਸਾਜਨਾ ਦਿਵਸ ਮੌਕੇ ਸ਼ਰਧਾਲੂਆਂ ਦੀ ਆਮਦ ਲਈ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਢੁਕਵੇ ਪ੍ਰਬੰਧ ਕੀਤੇ ਗਏ ਹਨ। ਟ੍ਰੈਫਿਕ ਵਿਵਸਥਾ ਤੇ ਸੰਗਤਾਂ ਦੀ ਆਮਦ ਨੂੰ ਵੇਖਦੇ ਹੋਏ ਬਾਕੀ ਪ੍ਰਬੰਧ ਵੀ ਮੁਕੰਮਲ ਕਰ ਲਏ ਹਨ। ਉਨ੍ਹਾਂ ਨੇ ਦੱਸਿਆ ਕਿ ਕੀਰਤਪੁਰ ਸਾਹਿਬ ਦੇ 400 ਸਾਲਾ ਸ਼ਤਾਬਦੀ ਸਮਾਗਮ ਲਈ ਵੀ ਪ੍ਰਬੰਧਾਂ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ। 29 ਅਪ੍ਰੈਲ ਤੋਂ 01 ਮਈ ਤੱਕ ਕੀਰਤਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਲਈ ਪ੍ਰਸਾਸ਼ਨ ਵੱਲੋਂ ਅਗਾਓ ਤਿਆਰੀਆਂ ਕਰ ਲਈਆਂ ਜਾਣਗੀਆਂ। ਇਸ ਦੌਰਾਨ ਉਨ੍ਹਾਂ ਨੇ ਸਿੰਘ ਸਾਹਿਬ ਨੂੰ ਕਿਹਾ ਕਿ ਜਿਸ ਤਰਾਂ ਉਨ੍ਹਾਂ ਵੱਲੋਂ ਹੋਰ ਪ੍ਰਬੰਧਾਂ ਸਬੰਧੀ ਵੀ ਕਿਹਾ ਜਾਵੇਗਾ ਉਹ ਪ੍ਰਬੰਧ ਸਮਾਂ ਰਹਿੰਦੇ ਮੁਕੰਮਲ ਕੀਤੇ ਜਾਣਗੇ ਤਾਂ ਜੋ ਸ਼ਰਧਾਲੂਆਂ ਨੂੰ ਕੋਈ ਔਕੜ ਪੇਸ਼ ਨਾ ਆਵੇ। ਸੁਖਪਾਲ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਤਿਉਹਾਰਾ ਮੌਕੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ, ਜਿਸ ਦੇ ਲਈ ਵੱਖ ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ ਹੋਈਆਂ ਹਨ। ਇਸ ਮੌਕੇ ਐਸ.ਡੀ.ਐਮ ਸੁਖਪਾਲ ਸਿੰਘ, ਡੀ.ਐਸ.ਪੀ ਜਸ਼ਨਦੀਪ ਸਿੰਘ, ਦਲਜੀਤ ਸਿੰਘ ਭਿੰਡਰ ਅੰਤ੍ਰਿੰਗ ਕਮੇਟੀ ਮੈਂਬਰ ਐਸਜੀਪੀਸੀਮੈਨੈਜਰ ਮਲਕੀਤ ਸਿੰਘ,ਮੀਤ ਮੈਨੇਜਰ ਜਸਵੀਰ ਸਿੰਘ, ਹਰਦੇਵ ਸਿੰਘ, ਸੂਚਨਾ ਅਫਸਰ ਹਰਪ੍ਰੀਤ ਸਿੰਘ, ਰਾਜਪਾਲ ਸਿੰਘ, ਜੁਗਰਾਜ ਸਿੰਘ ਵੀ ਮੋਜੂਦ ਸਨ।