Arth Parkash : Latest Hindi News, News in Hindi
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸੁਣੀਆਂ ਵਪਾਰੀਆਂ ਦੀ ਮੁਸ਼ਕਿਲਾਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸੁਣੀਆਂ ਵਪਾਰੀਆਂ ਦੀ ਮੁਸ਼ਕਿਲਾਂ
Sunday, 12 Apr 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸੁਣੀਆਂ ਵਪਾਰੀਆਂ ਦੀ ਮੁਸ਼ਕਿਲਾਂ

- ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੇ ਵੀ ਦਿੱਤੇ ਨਿਰਦੇਸ਼

ਲੁਧਿਆਣਾ, 13 ਅਪ੍ਰੈਲ (2026) – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਨਿਪਟਾਰਾ ਕਰਨ ਦੇ ਵੀ ਨਿਰਦੇਸ਼ ਦਿੱਤੇ।

ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਪੰਜਾਬ ਸਟੇਟ ਟਰੇਡ ਕਮਿਸ਼ਨ ਦੇ ਸੰਯੁਕਤ ਸਕੱਤਰ ਰਜਿੰਦਰ ਸਿੰਘ, ਜੋਨ ਸਕੱਤਰ ਸਾਹਿਲ ਅੱਗਰਵਾਲ, ਚੇਅਰਮੈਨ ਪਰਮਪਾਲ ਬਾਵਾ, ਵਾਈਸ ਚੇਅਰਮੈਨ ਰੋਹਿਤ ਅਤੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਜੈਨ ਵੱਲੋਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਵਪਾਰੀਆਂ ਨੂੰ ਜੀ.ਐਸ.ਟੀ.ਰੀਫੰਡ, ਅਵਾਰਾ ਪਸ਼ੂਆਂ ਦੀ ਸਮੱਸਿਆ, ਬਿਜਲੀ ਦੀਆਂ ਲਟਕਦੀਆਂ ਤਾਰਾਂ, ਗਲੀਆਂ ਵਿੱਚ ਟਰੈਫਿਕ ਜਾਮ ਦੀ ਸਮੱਸਿਆ ਅਤੇ ਹੋਰ ਰੋਜਮਰਾ ਦੀਆਂ ਔਕੜਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਪ੍ਰਸ਼ਾਸ਼ਨ ਵੱਲੋਂ ਵਪਾਰੀਆਂ ਦੀ ਸਹੂਲਤ ਲਈ ਪਹਿਲਾਂ ਹੀ ਇੱਕ ਛੱਤ ਹੇਠ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਵਪਾਰੀਆਂ ਦਾ ਕੀਮਤੀ ਸਮੇਂ ਦੀ ਬੱਚਤ ਹੋ ਸਕੇ।  ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਵਿਭਾਗਾਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਵਪਾਰੀਆਂ ਦੀਆਂ ਅਰਜ਼ੀਆਂ ’ਤੇ ਬੇਲੋੜੇ ਇਤਰਾਜ਼ ਨਾ ਲਗਾਏ ਜਾਣ ਅਤੇ ਇਸ ਮਾਮਲੇ ਵਿੱਚ ਕੋਤਾਹੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।