Arth Parkash : Latest Hindi News, News in Hindi
ਪਿੰਡ ਬੋਦੀਵਾਲਾ ਵਿਖ਼ੇ ਮਨਾਈ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਜੈਅੰਤੀ, ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਿਰਕਤ ਪਿੰਡ ਬੋਦੀਵਾਲਾ ਵਿਖ਼ੇ ਮਨਾਈ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਜੈਅੰਤੀ, ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਿਰਕਤ
Tuesday, 14 Apr 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪਿੰਡ ਬੋਦੀਵਾਲਾ ਵਿਖ਼ੇ ਮਨਾਈ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਜੈਅੰਤੀ, ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਿਰਕਤ
ਸਕੂਲੀ ਬੱਚਿਆਂ ਨੂੰ ਕੀਤਾ ਸਨਮਾਨਿਤ
ਫਾਜ਼ਿਲਕਾ 15 ਅਪ੍ਰੈਲ
ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਜੈਅੰਤੀ ਪਿੰਡ ਬੋਦੀਵਾਲਾ ਵਿਖ਼ੇ ਸਮੁਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਮੌਕੇ ਬਤੌਰ ਮੁੱਖ ਮਹਿਮਾਨ ਵਜੋਂ ਮੈਡਮ ਖੁਸ਼ਬੂ ਸਵਨਾ ਨੇ ਸ਼ਿਰਕਤ ਕੀਤੀ।
ਇਸ ਮੌਕੇ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਡਾਕਟਰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਸਾਹਿਬ ਦਾ ਮਿਸ਼ਨ ਬਰਾਬਰੀ ਦਾ ਸੀ, ਉਨਾ ਦਾ ਮਿਸ਼ਨ ਜੁਲਮ ਦੇ ਖਿਲਾਫ ਲੜਨਾ ਸੀ ਅਤੇ ਸਾਰਿਆਂ ਨੂੰ ਉਨਾਂ ਦੇ ਪਵਿੱਤਰ ਮਿਸ਼ਨ ਨੂੰ ਜੀਵਨ ਵਿੱਚ ਲੈਕੇ ਚਲਣਾ ਚਾਹੀਦਾ ਹੈ। ਉਹਨਾਂ ਦੇ ਲਿਖੇ ਸੰਵਿਧਾਨ ਦੀ ਬਦੌਲਤ ਹੀ ਭਾਰਤ ਅੱਜ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਜਾਣਿਆ ਜਾਂਦਾ ਹੈ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸੰਵਿਧਾਨ ਰਾਹੀਂ ਬਾਬਾ ਸਾਹਿਬ ਨੇ ਦੇਸ਼ ਦੇ ਕਰੋੜਾਂ ਦੱਬੇ-ਕੁੱਚਲੇ ਵਰਗਾਂ ਜਿਵੇਂ ਕਿ ਅਨੁਸੂਚਿਤ ਜਾਤੀਆਂ, ਕਬੀਲਿਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਦੇ ਹੱਕਾਂ ਦੀ ਰੱਖਿਆ ਕੀਤੀ। ਇਸ ਦੌਰਾਨ ਉਨ੍ਹਾਂ ਪਹਿਲੀ ਤੇ ਤੀਸਰੀ ਜਮਾਤ ਦੇ ਬੱਚਿਆਂ ਨੂੰ ਸਨਮਾਨਿਤ ਕੀਤਾ ਅਤੇ ਬੱਚਿਆਂ ਨੂੰ ਬਾਬਾ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਕਿਹਾ |