Arth Parkash : Latest Hindi News, News in Hindi
ਕੇਂਦਰ ਦੀ ਮੋਦੀ ਸਰਕਾਰ ਪੰਜਾਬ ਨਾਲ ਕਰ ਰਹੀ ਮਤਰਈ ਮਾਂ ਵਾਲਾ ਸਲੂਕ - ਹਰਚੰਦ ਸਿੰਘ ਬਰਸਟ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਨਾਲ ਕਰ ਰਹੀ ਮਤਰਈ ਮਾਂ ਵਾਲਾ ਸਲੂਕ - ਹਰਚੰਦ ਸਿੰਘ ਬਰਸਟ
Tuesday, 14 Apr 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਕੇਂਦਰ ਦੀ ਮੋਦੀ ਸਰਕਾਰ ਪੰਜਾਬ ਨਾਲ ਕਰ ਰਹੀ ਮਤਰਈ ਮਾਂ ਵਾਲਾ ਸਲੂਕ - ਹਰਚੰਦ ਸਿੰਘ ਬਰਸਟ

--- ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਲਈ ਕੀਤੇ ਹਨ ਪੁਖ਼ਤਾ ਪ੍ਰਬੰਧਪਰ ਕੇਂਦਰ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨ ਪ੍ਰੇਸ਼ਾਨ

ਐਸ.ਏ.ਐਸ. ਨਗਰ (ਮੋਹਾਲੀ), 15 ਅਪ੍ਰੈਲ 2026 :ਸ. ਹਰਚੰਦ ਸਿੰਘ ਬਰਸਟਜਨਰਲ ਸਕੱਤਰ ਆਮ ਆਦਮੀ ਪਾਰਟੀਪੰਜਾਬ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਡੀਆਂ ਵਿੱਚ ਪਈ ਫਸਲ ਨੂੰ ਤੁਰੰਤ ਖਰੀਦ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨਿਆਂ ਤੋਂ ਪੱਲੇ ਤੋਂ ਪੈਸੇ ਖਰਚ ਕਰਕੇਮਹਿੰਗੇ ਬੀਜ ਅਤੇ ਖਾਦਾਂ ਪਾ ਕੇ ਪੁੱਤਾਂ ਵਾਂਗ ਪਾਲੀ ਫਸਲ ਅੱਜ ਮੰਡੀਆਂ ਵਿੱਚ ਪਈ ਹੈ। ਮੌਸਮ ਦੀ ਮਾਰ ਝੱਲਦੇ ਹੋਏ ਦੇਸ਼ ਦੇ ਅੰਨ ਭੰਡਾਰ ਨੂੰ ਪੂਰਾ ਕਰਨ ਲਈ ਕਿਸਾਨਾਂ ਨੇ ਦਿਨ-ਰਾਤ ਮਿਹਨਤ ਕੀਤੀ ਹੈ। ਅੱਜ ਮੰਡੀਆਂ ਵਿੱਚ ਪਈ ਸੁੱਕੀ ਕਣਕਜੋ ਕਿਸਾਨ ਦਾ ਸੋਨਾ ਹੈ, ਕੇਂਦਰ ਸਰਕਾਰ ਦੇ ਰਹਿਮੋ-ਕਰਮ 'ਤੇ ਹੈ। ਕੇਂਦਰ ਦੀ ਭਾਜਪਾ ਸਰਕਾਰ ਇੱਕ ਪਾਸੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਕਰਦੀ ਹੈ ਅਤੇ ਦੂਜੇ ਪਾਸੇ ਹਰ ਪੱਧਰ 'ਤੇ ਪੰਜਾਬ ਨਾਲ ਮਤਰਈ ਮਾਂ ਵਾਲਾ ਸਲੂਕ ਕਰ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀਆਂ ਸਮੂਹ ਮੰਡੀਆਂ ਵਿੱਚ ਕਣਕ ਦੀ ਖਰੀਦੋ-ਫਰੋਖਤ ਕਰਨ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਹਰ ਮੰਡੀ ਵਿੱਚ ਸਫਾਈਪੀਣ ਵਾਲਾ ਪਾਣੀਬਿਜਲੀਕਿਸਾਨਾਂ-ਮਜ਼ਦੂਰਾਂ ਦੇ ਬੈਠਣ ਲਈ ਛਾਂ ਅਤੇ ਵੱਖ-ਵੱਖ ਏਜੰਸੀਆਂ ਪਨਗ੍ਰੇਨਪਨਸਪਮਾਰਕਫੈਡਵੇਅਰ ਹਾਊਸ ਸ਼ਾਮਲ ਹੈ, ਦਾ ਸਟਾਫ਼ ਤੈਨਾਤ ਕੀਤਾ ਗਿਆ ਹੈ। ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਵਿੱਚ 1896 ਮੰਡੀਆਂ ਅਤੇ 759 ਆਰਜ਼ੀ ਮੰਡੀਆਂ ਬਣਾ ਕੇ ਕਿਸਾਨਾਂ ਦੀ ਫਸਲ ਵਿਕਣ ਦੇ ਪ੍ਰਬੰਧ ਕੀਤੇ ਗਏ ਹਨ। ਇਸਦੇ ਨਾਲ ਹੀ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਖੇ ਕਿਸਾਨਾਂ ਦੀ ਸਹੂਲਤ ਲਈ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ।

ਅੱਜ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਕਿਸਾਨਾਂ ਅਤੇ ਪੰਜਾਬੀਆਂ ਨੂੰ ਦਬਾਉਣ ਲਈ ਕਣਕ ਦੇ ਦਾਣਿਆਂ ਦੇ ਸੈਂਪਲ ਫੇਲ੍ਹ ਕਰਕੇ ਪੰਜਾਬ ਪ੍ਰਤੀ ਉਸ ਦੀ ਮਾੜੀ ਸੋਚ ਨੂੰ ਜ਼ਾਹਰ ਕਰ ਰਹੀ ਹੈਕਿਉਂਕਿ ਪੰਜਾਬ ਦੇ ਕਿਸਾਨਾਂ ਨੇ ਆਪਣੇ ਹੱਕਾਂ ਲਈ ਹਮੇਸ਼ਾ ਸ਼ਾਂਤਮਈ ਸੰਘਰਸ਼ ਦਾ ਰਸਤਾ ਅਪਣਾਇਆ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕੇਂਦਰ ਦੇ ਇਸ ਪੰਜਾਬ ਵਿਰੋਧੀ ਵਤੀਰੇ ਤੋਂ ਸਖ਼ਤ ਨਾਰਾਜ਼ ਹੈ। ਕੇਂਦਰ ਸਰਕਾਰ ਆਰ.ਡੀ.ਐਫ. ਦਾ ਹਜ਼ਾਰ ਕਰੋੜ ਰੁਪਏ ਰੋਕ ਕੇ, ਗੁਦਾਮਾਂ-ਸ਼ੈਲਰਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਅਨਾਜ ਭੰਡਾਰ ਨੂੰ ਦੂਜੇ ਸੂਬਿਆਂ ਵਿੱਚ ਤਬਦੀਲ ਨਾ ਕਰਕੇ ਪੰਜਾਬ ਦੇ ਕਿਸਾਨਾਂ ਅਤੇ ਪੰਜਾਬੀਆਂ 'ਤੇ ਦਬਾਅ ਪਾਉਣਾ ਚਾਹੁੰਦੀ ਹੈ। ਅਸੀਂ ਵਾਰ-ਵਾਰ ਕੇਂਦਰੀ ਭੰਡਾਰ ਦਾ ਇਹ ਅਨਾਜ ਇੱਥੋਂ ਚੁੱਕਣ ਅਤੇ ਗੁਦਾਮਾਂ - ਸ਼ੈਲਰਾਂ ਨੂੰ ਖਾਲੀ ਕਰਨ ਦੀ ਅਪੀਲ ਕਰ ਚੁੱਕੇ ਹਾਂ, ਤਾਂ ਜੋ ਨਵਾਂ ਅਨਾਜ ਰੱਖਿਆ ਜਾ ਸਕੇਪਰ ਕੇਂਦਰ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ।

ਇਸ ਤੋਂ ਇਲਾਵਾਕੇਂਦਰ ਸਰਕਾਰ ਨੇ ਪੰਜਾਬ ਦੇ ਡੈਮਾਂ ਵਿੱਚੋਂ ਪੰਜਾਬ ਅਤੇ ਹਰਿਆਣਾ ਦੀ ਨੁਮਾਇੰਦਗੀ ਖਤਮ ਕਰਕੇ ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਨ ਦੀ ਨੀਅਤ ਦਰਸਾ ਦਿੱਤੀ ਹੈਜਿਸਦਾ ਹਰ ਪੰਜਾਬੀ ਵਿਰੋਧ ਕਰੇਗਾ। ਸ. ਬਰਸਟ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੀਆਂ ਫਸਲਾਂ ਦੀ ਖਰੀਦ ਲਈ ਹਰੀ ਝੰਡੀ ਦਿੱਤੀ ਜਾਵੇਰੂਰਲ ਡਿਵਲਪਮੈਂਟ ਫੰਡ ਤੁਰੰਤ ਜਾਰੀ ਕੀਤਾ ਜਾਵੇਨੁਕਸਾਨੀਆਂ ਫਸਲਾਂ ਲਈ ਵਿਸ਼ੇਸ਼ ਪੈਕੇਜ ਦਿੱਤਾ ਜਾਵੇ ਅਤੇ ਜਿਹੜੇ ਬੋਰਡਾਂ ਵਿੱਚੋਂ ਮੈਂਬਰ ਖਤਮ ਕੀਤੇ ਗਏ ਹਨ, ਉਹ ਤੁਰੰਤ ਬਹਾਲ ਕੀਤੇ ਜਾਣਤਾਂ ਜੋ ਪੰਜਾਬ ਦੇ ਲੋਕ ਦੇਸ਼ ਵਿੱਚ ਸਿਰ ਉੱਚਾ ਕਰਕੇ ਚੱਲ ਸਕਣ।