Arth Parkash : Latest Hindi News, News in Hindi
ਵਿਧਾਇਕ ਸੇਖੋਂ ਨੇ ਫਰੀਦਕੋਟ ਦਾਣਾ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਵਿਧਾਇਕ ਸੇਖੋਂ ਨੇ ਫਰੀਦਕੋਟ ਦਾਣਾ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
Tuesday, 14 Apr 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰਫਰੀਦਕੋਟ

ਵਿਧਾਇਕ ਸੇਖੋਂ ਨੇ ਫਰੀਦਕੋਟ ਦਾਣਾ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਫਰੀਦਕੋਟ, 15 ਅਪ੍ਰੈਲ:

ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਸਥਾਨਕ ਦਾਣਾ ਮੰਡੀ ਫਰੀਦਕੋਟ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ।

ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਲਈ ਮਹੱਤਵਪੂਰਨ ਦਿਨ ਹੈ ਕਿਉਂਕਿ ਛੇ ਮਹੀਨੇ ਦੀ ਕਠਿਨ ਮਿਹਨਤ ਤੋਂ ਬਾਅਦ ਉਹ ਆਪਣੀ ਫਸਲ ਮੰਡੀ ਵਿੱਚ ਲਿਆਉਂਦੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਮੌਸਮ ਦੇ ਪ੍ਰਭਾਵ ਕਾਰਨ ਖਰੀਦ ਸੀਜ਼ਨ ਕੁਝ ਦੇਰ ਨਾਲ ਸ਼ੁਰੂ ਹੋਇਆ ਹੈਪਰ ਫਿਰ ਵੀ ਇਸ ਵਾਰ ਕਣਕ ਦੀ ਫਸਲ ਚੰਗੀ ਹੋਈ ਹੈ।

ਵਿਧਾਇਕ ਸ.  ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਸੁਚਾਰੂ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦਾ ਹਰ ਇਕ ਦਾਣਾ ਖਰੀਦਣ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਨੇ ਦੱਸਿਆ ਕਿ ਮੀਂਹ ਕਾਰਨ ਆਈ ਨਮੀ ਦੀ ਸਮੱਸਿਆ ਹੁਣ ਕਾਫੀ ਹੱਦ ਤੱਕ ਦੂਰ ਹੋ ਚੁੱਕੀ ਹੈ ਅਤੇ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ

ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣਤਾਂ ਜੋ ਖਰੀਦ ਦੌਰਾਨ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਮੀਂਹ ਜਾਂ ਗੜੇਮਾਰੀ ਕਾਰਨ ਨੁਕਸਾਨ ਹੋਇਆ ਹੈਉੱਥੇ ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਦਿੱਤਾ ਜਾਵੇਗਾ।

ਵਿਧਾਇਕ ਸੇਖੋਂ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਟੀਮਾਂ ਵੱਲੋਂ ਵੀ ਹਾਲਾਤ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਰਾਜ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈਤਾਂ ਜੋ ਕਿਸਾਨਾਂ ਦੇ ਹਿੱਤਾਂ ਦੀ ਪੂਰੀ ਰੱਖਿਆ ਯਕੀਨੀ ਬਣਾਈ ਜਾ ਸਕੇ।

ਇਸ ਮੌਕੇ ਅਮਨਦੀਪ ਸਿੰਘ ਬਾਬਾ ਚੈਅਰਮੈਨ ਮਾਰਕੀਟ ਕਮੇਟੀ ਫਰੀਦਕੋਟਜਿਲ੍ਹਾ ਫੂਡ ਸਪਲਾਈ ਕੰਟਰੋਲਰ ਗੁਰਜੀਤ ਸਿੰਘਮਨਤੇਜ ਸਿੰਘ ਮੰਡੀ ਸੁਪਰਵਾਈਜਰਵਰਿੰਦਰ ਸਿੰਘ ਸੈਕਟਰੀ ਮਾਰਕਿਟ ਕਮੇਟੀਬੰਟੀ ਗਰਗਰੁਗੀ ਭੁੱਲਰਬੱਬੂ ਅਹੁਜਾਕੇਵਲ ਸਿੰਘਮੁਕੇਸ਼ ਬਾਂਸਲਹਰੀ ਓਮਸਾਹਿਲ ਢੀਂਗਰਾਵਿਕਰਮ ਛਾਬੜਾਲਖਵੀਰ ਸਿੰਘ ਸਰਪੰਚਗਰੀਸ਼ ਛਾਬੜਾਭੇਜਾ ਢਿੱਲੋਂ, ਪਿਓਸ਼ ਬਾਂਸਲਵਰਿੰਦਰ ਕੁਮਾਰ ਬਿੱਦਰੀ ਰਾਜ ਮਚਾਕੀਪਰਮੋਦ ਬਾਂਸਲਮਹਿੰਦਰ ਕੁਮਾਰ ਬਾਂਸਲਅਸ਼ਵਨੀ ਗਾਂਧੀਵਿਕਾਸ ਗਰਗਸੁਧੀਰ ਛਾਬੜਾਓਮ ਪ੍ਰਕਾਸ਼ ਮਿੱਤਲਪੰਕਜ ਬਾਂਸਲਆਸ਼ੂ ਅਗਰਵਾਲਕ੍ਰਿਸ਼ਨ ਕੁਮਾਰਮੋਨੂ ਜੈਨਆਸ਼ੀਸ਼ ਗੋਇਲ ਰਣਜੀਤ ਸਿੰਘ ਤੋਂ ਇਲਾਵਾ ਸਮੂਹ ਆੜ੍ਹਤੀ ਐਸੋਸੀਏਸ਼ਨ ਤੇ ਕਿਸਾਨ ਹਾਜ਼ਰ ਸਨ।