Arth Parkash : Latest Hindi News, News in Hindi
ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਬਾਰੇ ਸਮੀਖਿਆ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਬਾਰੇ ਸਮੀਖਿਆ ਮੀਟਿੰਗ
Tuesday, 14 Apr 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਾਨਸਾ

ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਬਾਰੇ ਸਮੀਖਿਆ ਮੀਟਿੰਗ

ਮੰਡੀ ਇੰਸਪੈਕਟਰਾਂ ਨੂੰ ਮੰਡੀਆਂ ਵਿੱਚ ਤਾਇਨਾਤ ਰਹਿਣ ਦੇ ਹੁਕਮ

ਮਾਨਸਾ, 15 ਅਪ੍ਰੈਲ:

ਜ਼ਿਲ੍ਹਾ ਪ੍ਰਸ਼ਾਸ਼ਨ, ਕਿਸਾਨਾਂ ਵੱਲੋਂ ਅਨਾਜ ਮੰਡੀਆਂ ਵਿੱਚ ਲਿਆਂਦੇ ਗਏ ਕਣਕ ਦੇ ਇੱਕ-ਇੱਕ ਦਾਣੇ ਨੂੰ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਦਿਸ਼ਾ ਨਿਰਦੇਸ਼ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਤੇ ਸਮੂਹ ਸਰਕਾਰੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 21680 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਸਹੀ ਪਾਈ ਜਾ ਰਹੀ ਕਣਕ ਦੀ ਨਾਲੋ ਨਾਲ ਖਰੀਦ ਦੇ ਹੁਕਮ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਸਮੂਹ ਖਰੀਦ ਏਜੰਸੀ ਅਧਿਕਾਰੀਆਂ ਤੋਂ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਣਕ ਦੇ ਖਰੀਦ ਸੀਜਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਵਿੱਚ ਕੋਈ ਅਣਗਹਿਲੀ ਨਾ ਕੀਤੀ ਜਾਵੇ। ਉਨ੍ਹਾਂ ਸਾਰੇ ਮੰਡੀ ਇੰਸਪੈਕਟਰਾਂ ਨੂੰ ਮੰਡੀਆਂ ਵਿਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਰੋਜ਼ਾਨਾ ਇੰਸਪੈਕਟਰਾਂ ਦੀ ਕਾਰਗੁਜ਼ਾਰੀ ਦੀ ਸਮੀਖਆ ਕਰਨਗੇ।  ਇਸ ਲਈ ਖਰੀਦ ਪ੍ਰਕਿਰਿਆ ਵਿਚ ਤੇਜੀ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖਰੀਦ ਪ੍ਰਕਿਰਿਆ ਸੁਖਾਵੇਂ ਢੰਗ ਨਾਲ ਮੁਕੰਮਲ ਹੋ ਸਕੇ।

ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਮੰਡੀਆਂ ਵਿੱਚ ਕੇਵਲ ਸੁੱਕੀ ਫ਼ਸਲ ਹੀ ਲਿਆਂਦੀ ਜਾਵੇ ਤਾਂ ਕਿ ਨਾਲੋ ਨਾਲ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਦਿਨੀਂ ਪਈ ਬਰਸਾਤ ਕਾਰਨ ਕੁਝ ਥਾਵਾਂ ਉੱਤੇ ਫ਼ਸਲ ਵਿੱਚ ਨਮੀ ਦੀ ਮਾਤਰਾ 12 ਫੀਸਦੀ ਤੋਂ ਵਧੇਰੇ ਪਾਈ ਜਾ ਰਹੀ ਹੈ ਜਿਸ ਲਈ ਵੱਧ ਨਮੀ ਵਾਲੀਆਂ ਅਜਿਹੀਆਂ ਢੇਰੀਆਂ ਨੂੰ ਪੱਖਿਆਂ ਦੀ ਮਦਦ ਨਾਲ ਸੁਕਾਉਣ ਲਈ ਕਿਸਾਨਾਂ ਨੂੰ ਨਿਰੰਤਰ ਪ੍ਰੇਰਿਤ ਕੀਤਾ ਜਾਵੇ।

ਡੀਸੀ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਸਟੋਰੇਜ, ਸਾਫ਼-ਸਫ਼ਾਈ, ਬਿਜਲੀ, ਪੀਣ ਵਾਲੇ ਸਾਫ਼ ਪਾਣੀ ਅਤੇ ਬਾਥਰੂਮ ਆਦਿ ਦਾ ਮਿਆਰੀ ਪ੍ਰਬੰਧ ਕੀਤਾ ਗਿਆ ਹੈ।

ਇਸ ਮੌਕੇ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ ਵੀ ਮੌਜੂਦ ਸਨ।