Arth Parkash : Latest Hindi News, News in Hindi
ਰਵਿੰਦਰ ਕੌਰ ਦੇ ਦਿਹਾਂਤ 'ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦੁਖ ਦਾ ਪ੍ਰਗਟਾਵਾ ਰਵਿੰਦਰ ਕੌਰ ਦੇ ਦਿਹਾਂਤ 'ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦੁਖ ਦਾ ਪ੍ਰਗਟਾਵਾ
Tuesday, 22 Aug 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਰਵਿੰਦਰ ਕੌਰ ਦੇ ਦਿਹਾਂਤ 'ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦੁਖ ਦਾ ਪ੍ਰਗਟਾਵਾ

ਚੰਡੀਗੜ੍ਹ, 23 ਅਗਸਤ:


ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ (ਜ਼ਿਲ੍ਹਾ ਲੁਧਿਆਣਾ) ਦੀ ਐਸ.ਐਸ. ਅਧਿਆਪਕਾਂ ਰਵਿੰਦਰ ਕੌਰ ਦੇ ਦਿਹਾਂਤ ਤੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦੁਖ ਦਾ ਪ੍ਰਗਟਾਵਾ ਕੀਤਾ ਹੈ।

ਆਪਣੇ ਸ਼ੋਕ ਸੁਨੇਹੇ ਵਿੱਚ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ  ਰਵਿੰਦਰ ਕੌਰ ਦੇ ਦਿਹਾਂਤ ਨਾਲ ਜਿੱਥੇ ਉਨ੍ਹਾਂ ਦੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਥੇ ਨਾਲ ਹੀ ਪੰਜਾਬ ਦੇ ਸਿੱਖਿਆ ਵਿਭਾਗ ਨੂੰ  ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਸਿੱਖਿਆ ਮੰਤਰੀ ਨੇ ਰਵਿੰਦਰ ਕੌਰ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਅਤੇ ਪਰਿਵਾਰ ਨੂੰ  ਭਾਣਾ ਮੰਨਣ ਦੀ ਤਾਕਤ ਬਖਸ਼ਣ ਦੀ ਅਰਦਾਸ ਵੀ ਕੀਤੀ।