Arth Parkash : Latest Hindi News, News in Hindi
ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ
Tuesday, 14 Apr 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਠਿੰਡਾ

 

--ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ

--ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀ ਹਰ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਕੀਤਾ ਜਾਵੇਗਾ ਨਿਪਟਾਰਾ : ਡਿਪਟੀ ਕਮਿਸ਼ਨਰ 

-ਕਿਹਾ, ਭਗਵੰਤ ਮਾਨ ਸਰਕਾਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਪੱਧਰ 'ਤੇ ਕਮਿਸ਼ਨਾਂ ਦਾ ਗਠਨ ਕੀਤਾ

 

ਬਠਿੰਡਾ, 15 ਅਪ੍ਰੈਲ : ਜ਼ਿਲ੍ਹਾ ਬਠਿੰਡਾ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਹੋਈ ਉਚ ਪੱਧਰੀ ਬੈਠਕ ਮੌਕੇ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਗਿਆ। 

 

         ਇਸ ਬੈਠਕ ਮੌਕੇ ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਵਪਾਰੀ ਭਾਈਚਾਰੇ ਦੇ ਨੁਮਾਇੰਦੇ ਵੀ ਮੌਜੂਦ ਸਨ।

 

            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਨਾਲ ਤਾਲਮੇਲ ਕਰਕੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ, ਤਾਂ ਜੋ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ। ਉਨ੍ਹਾਂ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਨਾਲ ਸਿੱਧਾ ਰਾਬਤਾ ਕਰਨ, ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ ।