Arth Parkash : Latest Hindi News, News in Hindi
ਕਿਸਾਨ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਚਨਬੱਧ: ਕੁਲਵੰਤ ਸਿੰਘ ਕਿਸਾਨ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਚਨਬੱਧ: ਕੁਲਵੰਤ ਸਿੰਘ
Thursday, 16 Apr 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਕਿਸਾਨਾਂ ਨੇ ਕੀਤਾ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ

 

ਕਿਸਾਨ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਚਨਬੱਧ: ਕੁਲਵੰਤ ਸਿੰਘ

 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਪ੍ਰੈਲ:

 

ਆਪਣੀਆਂ ਮੰਗਾਂ ਦਾ ਹੱਲ ਹੋਣ ਉਪਰੰਤ ਕਿਸਾਨਾਂ ਦੇ ਇੱਕ ਵਫਦ ਨੇ ਅੱਜ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕੀਤਾ। ਇਹ ਵਫਦ ਸੈਕਟਰ-79 ਸਥਿਤ ਵਿਧਾਇਕ ਦੇ ਦਫ਼ਤਰ ਵਿਖੇ ਮਿਲਣ ਲਈ ਪਹੁੰਚਿਆ।

 

ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਲ ਲਈ ਬੀਤੇ ਦਿਨੀਂ ਗਮਾਡਾ ਦਫ਼ਤਰ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਸੀ। ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਹਾਈ ਕਮਾਨ ਤੱਕ ਪਹੁੰਚਾ ਕੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਜੂਸ ਪਿਲਾ ਕੇ ਸ਼ਾਂਤੀਪੂਰਵਕ ਧਰਨਾ ਸਮਾਪਤ ਕਰਵਾਇਆ ਸੀ।

 

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਅਤੇ ਵੱਖ-ਵੱਖ ਰਾਜਨੀਤਿਕ ਧਿਰਾਂ ਨੇ ਕਦੇ ਵੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਨਹੀਂ ਸੁਣਿਆ, ਪਰ ਮੌਜੂਦਾ ਸਰਕਾਰ ਨੇ ਉਨ੍ਹਾਂ ਨੂੰ ਤਰਜੀਹ ਦੇ ਕੇ ਹੱਲ ਕੀਤਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਪੱਧਰ ਤੋਂ ਉਪਰ ਉੱਠ ਕੇ ਕਿਸਾਨਾਂ ਨਾਲ ਇਨਸਾਫ ਕੀਤਾ ਹੈ।

 

ਇਸ ਮੌਕੇ ਜਗਜੀਤ ਸਿੰਘ (ਜ਼ਿਲ੍ਹਾ ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ ਡਕੌਦਾ), ਗੁਰਪ੍ਰਤਾਪ ਸਿੰਘ ਬੜੀ, ਜਸਪਾਲ ਸਿੰਘ ਸ਼ੇਖਣ ਮਾਜਰਾ, ਗੁਰਮੀਤ ਸਿੰਘ ਸਿਆਊ (ਭਾਰਤੀ ਕਿਸਾਨ ਯੂਨੀਅਨ ਰਾਜੇਵਾਲ), ਗੁਰਵਿੰਦਰ ਸਿੰਘ, ਨਿਰਮਲ ਸਿੰਘ, ਜਗਤ ਸਿੰਘ, ਨਾਹਰ ਸਿੰਘ ਸਰਪੰਚ, ਕੇਸਰ ਸਿੰਘ, ਗੁਰਭਜਨ ਸਿੰਘ ਨੰਬਰਦਾਰ, ਸਤੀਸ਼ ਕੁਮਾਰ ਚੌਧਰੀ (ਕਿਸ਼ਨਪੁਰਾ), ਗੁਰਪ੍ਰੀਤ ਸਿੰਘ, ਹਰਮਿੰਦਰ ਸਿੰਘ ਪੱਤੋ, ਦਿਲਵਰ ਸਿੰਘ, ਹਰਜੀਤ ਸਿੰਘ, ਕਮਲਜੀਤ ਸਿੰਘ, ਅਮਨਪ੍ਰੀਤ ਸਿੰਘ ਅਤੇ ਸੁਰਿੰਦਰ ਸਿੰਘ ਸ਼ੇਖਣ ਮਾਜਰਾ ਸਮੇਤ ਕਈ ਹੋਰ ਹਾਜ਼ਰ ਸਨ।

 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੁਹੱਲਾ ਕਲੀਨਿਕਾਂ ਤੋਂ ਇਲਾਵਾ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਵੀ ਲਾਗੂ ਕੀਤੀ ਗਈ ਹੈ, ਜਿਸ ਨਾਲ ਲੋਕ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਬਿਨਾਂ ਕਿਸੇ ਮੁਸ਼ਕਲ ਦੇ ਇਲਾਜ ਕਰਵਾ ਸਕਦੇ ਹਨ।

 

ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਸੰਸਥਾਵਾਂ ਦੇ ਅਚਨਚੇਤ ਦੌਰੇ ਕਰਕੇ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਰਿਹਾ ਹੈ, ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਗਿਣਤੀ ਵਧੀ ਹੈ।

 

ਵਿਧਾਇਕ ਨੇ ਕਿਹਾ ਕਿ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਡੇ ਪੱਧਰ ’ਤੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਂ ਉਸਾਰੀ ਵੀ ਜ਼ੋਰਾਂ ’ਤੇ ਹੈ।

 

ਉਨ੍ਹਾਂ ਦੱਸਿਆ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ।