Arth Parkash : Latest Hindi News, News in Hindi
ਪਿੰਡ ਚਤਾਮਲੀ ਵਿਖੇ ਸ਼ੁਰੂ ਹੋ ਰਹੇ 4 ਹਫਤਿਆਂ ਦੇ ਡੇਅਰੀ ਉੱਦਮ ਸਿਖਲਾਈ ਕੋਰਸ ਦਾ ਲਾਭ ਉਠਾਉਣ ਦੀ ਅਪੀਲ ਪਿੰਡ ਚਤਾਮਲੀ ਵਿਖੇ ਸ਼ੁਰੂ ਹੋ ਰਹੇ 4 ਹਫਤਿਆਂ ਦੇ ਡੇਅਰੀ ਉੱਦਮ ਸਿਖਲਾਈ ਕੋਰਸ ਦਾ ਲਾਭ ਉਠਾਉਣ ਦੀ ਅਪੀਲ
Thursday, 16 Apr 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

 

 

ਪਿੰਡ ਚਤਾਮਲੀ ਵਿਖੇ ਸ਼ੁਰੂ ਹੋ ਰਹੇ 4 ਹਫਤਿਆਂ ਦੇ ਡੇਅਰੀ ਉੱਦਮ ਸਿਖਲਾਈ ਕੋਰਸ ਦਾ ਲਾਭ ਉਠਾਉਣ ਦੀ ਅਪੀਲ

 

 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਪ੍ਰੈਲ :

 

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਵਰਿਆਮ ਸਿੰਘ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤਿਆਂ ਦਾ ਡੇਅਰੀ ਉਦਮ ਸਿਖਲਾਈ ਕੋਰਸ 04-05-2026 ਤੋਂ ਡੇਅਰੀ ਟ੍ਰੇਨਿੰਗ ਸੈਂਟਰ ਚਤਾਮਲੀ (ਕੁਰਾਲੀ ਮੋਰਿੰਡਾ ਰੋਡ) ਜ਼ਿਲ੍ਹਾ ਰੂਪਨਗਰ ਵਿਖੇ ਚਲਾਇਆ ਜਾ ਰਿਹਾ ਹੈ। ਜਿਸ ਲਈ ਕੌਂਸਲਿੰਗ 27-04-2026 ਨੂੰ ਤੈਅ ਕੀਤੀ ਗਈ ਹੈ।

 

 

ਡੇਅਰੀ ਵਿਕਾਸ ਵਿਭਾਗ ਦੇ ਜ਼ਿਲ੍ਹਾ ਐਸ. ਏ. ਐਸ. ਨਗਰ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ਼੍ਰੀ ਹਰਵੰਤ ਸਿੰਘ ਨੇ ਦੱਸਿਆ ਕਿ ਡੇਅਰੀ ਉਦਮ ਸਿਖਲਾਈ ਸਕੀਮ ਤਹਿਤ, ਸਿਖਲਾਈ ਉਨਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ, ਜਿਨਾਂ ਦੀ ਉਮਰ 18 ਸਾਲ ਤੋਂ 55 ਸਾਲ ਦੇ ਦਰਮਿਆਨ ਹੋਵੇ, ਘੱਟੋ ਘੱਟ ਮੈਟ੍ਰਿਕ ਪਾਸ ਹੋਵੇ, ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ।

 

ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਨਸਲ ਸੁਧਾਰ ਲਈ ਬਨਾਵਟੀ ਗਰਭਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ, ਦੁਧਾਰੂ ਪਸ਼ੂਆਂ ਦੀਆਂ ਆਮ ਬਿਮਾਰੀਆਂ ਅਤੇ ਉਨਾਂ ਦੀ ਜਾਂਚ ਕਰਨਾ, ਦੁੱਧ ਤੋਂ ਉਤਪਾਦ ਤਿਆਰ ਕਰਨਾ, ਸਾਫ ਦੁੱਧ ਪੈਦਾ ਕਰਨਾ ਅਤੇ ਖਾਦ ਖੁਰਾਕ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਦੌਰਾਨ ਖੇਤੀਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਚਾਹਵਾਨ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਜ਼ਿਲ੍ਹਾ ਕੰਪਲੈਕਸ ਐਸ.ਏ.ਐਸ ਨਗਰ ਦੇ ਕਮਰਾ ਨੰਬਰ, 434 , ਤੀਜੀ ਮੰਜਿਲ, ਫੋਨ ਨੰ. 95015-02846, 82210-24797 'ਤੇ ਸੰਪਰਕ ਕਰ ਸਕਦੇ ਹਨ।