Arth Parkash : Latest Hindi News, News in Hindi
100 ਲੜਕੀਆਂ ਨੂੰ ਕੈਟ ਦੀ ਮੁਫ਼ਤ ਕੋਚਿੰਗ ਲਈ “ਮਿਸ਼ਨ ਕੈਟ ਪੰਜਾਬ 100” ਸ਼ੁਰੂ 100 ਲੜਕੀਆਂ ਨੂੰ ਕੈਟ ਦੀ ਮੁਫ਼ਤ ਕੋਚਿੰਗ ਲਈ “ਮਿਸ਼ਨ ਕੈਟ ਪੰਜਾਬ 100” ਸ਼ੁਰੂ
Thursday, 16 Apr 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰਫ਼ਰੀਦਕੋਟ

100 ਲੜਕੀਆਂ ਨੂੰ ਕੈਟ ਦੀ ਮੁਫ਼ਤ ਕੋਚਿੰਗ ਲਈ ਮਿਸ਼ਨ ਕੈਟ ਪੰਜਾਬ 100” ਸ਼ੁਰੂ

ਫ਼ਰੀਦਕੋਟ17 ਅਪ੍ਰੈਲ:

ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਜ਼ਿਲ੍ਹੇ ਦੀਆਂ ਲੜਕੀਆਂ ਨੂੰ ਉੱਚ ਸਿੱਖਿਆ ਵੱਲ ਪ੍ਰੇਰਿਤ ਕਰਨ ਲਈ ਤਿਆਰ ਕਰਨ ਦੇ ਮਕਸਦ ਨਾਲ ਮਿਸ਼ਨ ਕੈਟ ਪੰਜਾਬ 100” ਤਹਿਤ 100 ਲੜਕੀਆਂ ਨੂੰ ਮੁਫ਼ਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਗੁਰਤੇਜ ਸਿੰਘ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਫ਼ਰੀਦਕੋਟ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਚੁਣੀਆਂ ਗਈਆਂ ਲੜਕੀਆਂ ਨੂੰ ਕੈਟ ਪ੍ਰੀਖਿਆ ਲਈ ਵਿਸ਼ੇਸ਼ ਤੌਰ ਤੇ ਤਿਆਰ ਕੀਤਾ ਜਾਵੇਗਾਤਾਂ ਜੋ ਉਹ ਏਮਜ਼ ਸਮੇਤ ਦੇਸ਼ ਦੀਆਂ ਮਸ਼ਹੂਰ ਮੈਨੇਜਮੈਂਟ ਸੰਸਥਾਵਾਂ ਵਿੱਚ ਦਾਖ਼ਲਾ ਹਾਸਲ ਕਰ ਸਕਣ।

ਉਨ੍ਹਾਂ ਦੱਸਿਆ ਕਿ ਇਸ ਕੋਚਿੰਗ ਲਈ ਅਰਜ਼ੀ ਦੇਣ ਵਾਲੀ ਉਮੀਦਵਾਰ ਦਾ ਗ੍ਰੈਜੂਏਸ਼ਨ ਕਿਸੇ ਵੀ ਵਿਸ਼ੇ ਵਿੱਚ ਪਾਸ ਹੋਣਾ ਲਾਜ਼ਮੀ ਹੈ। ਫਾਈਨਲ ਅਤੇ ਪ੍ਰੀ-ਫਾਈਨਲ ਸਾਲ ਦੀਆਂ ਵਿਦਿਆਰਥਣਾਂ ਵੀ ਅਪਲਾਈ ਕਰ ਸਕਦੀਆਂ ਹਨ। ਇਸ ਤੋਂ ਇਲਾਵਾ ਉਮੀਦਵਾਰ ਪੰਜਾਬ/ਚੰਡੀਗੜ੍ਹ ਵਿੱਚ ਪੜ੍ਹ ਰਹੀ ਹੋਵੇ ਜਾਂ ਪੰਜਾਬ/ਚੰਡੀਗੜ੍ਹ ਦੀ ਵਸਨੀਕ ਹੋਣੀ ਚਾਹੀਦੀ ਹੈ।

ਉਨ੍ਹਾਂ ਹੋਰ ਦੱਸਿਆ ਕਿ ਕੋਚਿੰਗ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ 19 ਅਪ੍ਰੈਲ 2026 ਹੈ ਅਤੇ ਓਰੀਐਂਟੇਸ਼ਨ ਪ੍ਰੋਗਰਾਮ 21 ਅਪ੍ਰੈਲ 2026 ਨੂੰ ਕਰਵਾਇਆ ਜਾਵੇਗਾ। ਇੱਛੁਕ ਉਮੀਦਵਾਰ www.punjab100.com ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਫ਼ਰੀਦਕੋਟ ਨਾਲ ਸੰਪਰਕ ਕਰ ਸਕਦੇ ਹਨ। ਹੋਰ ਜਾਣਕਾਰੀ ਲਈ ਵਟਸਐਪ ਨੰਬਰ 9877211555 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਜ਼ਿਲ੍ਹੇ ਦੇ ਬੇਰੋਜ਼ਗਾਰ ਪ੍ਰਾਰਥੀ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਤਲਵੰਡੀ ਬਾਈਪਾਸਨੇੜੇ ਪੁਰਾਣਾ ਸੰਧੂ ਪੈਲੇਸਰੈੱਡ ਕਰਾਸ ਭਵਨ ਦੀ ਪਹਿਲੀ ਮੰਜ਼ਿਲਫ਼ਰੀਦਕੋਟ ਵਿਖੇ ਕਿਸੇ ਵੀ ਕੰਮਕਾਜ ਵਾਲੇ ਦਿਨ ਪਹੁੰਚ ਕੇ ਆਪਣਾ ਨਾਮ ਦਰਜ ਕਰਵਾਉਣ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਪੋਰਟਲ www.pgrkam.com ‘ਤੇ ਰਜਿਸਟਰ ਕਰਨ ਅਤੇ ਵਟਸਐਪ ਗਰੁੱਪਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਨਾਲ ਜੁੜਨ ਲਈ ਵੀ ਕਿਹਾ ਗਿਆ ਹੈਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਮੇਲਿਆਂਸਵੈ-ਰੋਜ਼ਗਾਰ ਯੋਜਨਾਵਾਂ ਅਤੇ ਸਕਿੱਲ ਕੋਰਸਾਂ ਬਾਰੇ ਸਮੇਂ-ਸਿਰ ਜਾਣਕਾਰੀ ਮਿਲਦੀ ਰਹੇ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 99883-50193 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਰੀਦਕੋਟ
 
100 ਲੜਕੀਆਂ ਨੂੰ ਕੈਟ ਦੀ ਮੁਫ਼ਤ ਕੋਚਿੰਗ ਲਈ “ਮਿਸ਼ਨ ਕੈਟ ਪੰਜਾਬ 100” ਸ਼ੁਰੂ
 
ਫ਼ਰੀਦਕੋਟ, 17 ਅਪ੍ਰੈਲ:
 
ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਜ਼ਿਲ੍ਹੇ ਦੀਆਂ ਲੜਕੀਆਂ ਨੂੰ ਉੱਚ ਸਿੱਖਿਆ ਵੱਲ ਪ੍ਰੇਰਿਤ ਕਰਨ ਲਈ ਤਿਆਰ ਕਰਨ ਦੇ ਮਕਸਦ ਨਾਲ “ਮਿਸ਼ਨ ਕੈਟ ਪੰਜਾਬ 100” ਤਹਿਤ 100 ਲੜਕੀਆਂ ਨੂੰ ਮੁਫ਼ਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਗੁਰਤੇਜ ਸਿੰਘ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਫ਼ਰੀਦਕੋਟ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਚੁਣੀਆਂ ਗਈਆਂ ਲੜਕੀਆਂ ਨੂੰ ਕੈਟ ਪ੍ਰੀਖਿਆ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕੀਤਾ ਜਾਵੇਗਾ, ਤਾਂ ਜੋ ਉਹ ਏਮਜ਼ ਸਮੇਤ ਦੇਸ਼ ਦੀਆਂ ਮਸ਼ਹੂਰ ਮੈਨੇਜਮੈਂਟ ਸੰਸਥਾਵਾਂ ਵਿੱਚ ਦਾਖ਼ਲਾ ਹਾਸਲ ਕਰ ਸਕਣ।
 
ਉਨ੍ਹਾਂ ਦੱਸਿਆ ਕਿ ਇਸ ਕੋਚਿੰਗ ਲਈ ਅਰਜ਼ੀ ਦੇਣ ਵਾਲੀ ਉਮੀਦਵਾਰ ਦਾ ਗ੍ਰੈਜੂਏਸ਼ਨ ਕਿਸੇ ਵੀ ਵਿਸ਼ੇ ਵਿੱਚ ਪਾਸ ਹੋਣਾ ਲਾਜ਼ਮੀ ਹੈ। ਫਾਈਨਲ ਅਤੇ ਪ੍ਰੀ-ਫਾਈਨਲ ਸਾਲ ਦੀਆਂ ਵਿਦਿਆਰਥਣਾਂ ਵੀ ਅਪਲਾਈ ਕਰ ਸਕਦੀਆਂ ਹਨ। ਇਸ ਤੋਂ ਇਲਾਵਾ ਉਮੀਦਵਾਰ ਪੰਜਾਬ/ਚੰਡੀਗੜ੍ਹ ਵਿੱਚ ਪੜ੍ਹ ਰਹੀ ਹੋਵੇ ਜਾਂ ਪੰਜਾਬ/ਚੰਡੀਗੜ੍ਹ ਦੀ ਵਸਨੀਕ ਹੋਣੀ ਚਾਹੀਦੀ ਹੈ।
 
ਉਨ੍ਹਾਂ ਹੋਰ ਦੱਸਿਆ ਕਿ ਕੋਚਿੰਗ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ 19 ਅਪ੍ਰੈਲ 2026 ਹੈ ਅਤੇ ਓਰੀਐਂਟੇਸ਼ਨ ਪ੍ਰੋਗਰਾਮ 21 ਅਪ੍ਰੈਲ 2026 ਨੂੰ ਕਰਵਾਇਆ ਜਾਵੇਗਾ। ਇੱਛੁਕ ਉਮੀਦਵਾਰ www.punjab100.com ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫ਼ਰੀਦਕੋਟ ਨਾਲ ਸੰਪਰਕ ਕਰ ਸਕਦੇ ਹਨ। ਹੋਰ ਜਾਣਕਾਰੀ ਲਈ ਵਟਸਐਪ ਨੰਬਰ 9877211555 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
 
ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਜ਼ਿਲ੍ਹੇ ਦੇ ਬੇਰੋਜ਼ਗਾਰ ਪ੍ਰਾਰਥੀ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਬਾਈਪਾਸ, ਨੇੜੇ ਪੁਰਾਣਾ ਸੰਧੂ ਪੈਲੇਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜ਼ਿਲ, ਫ਼ਰੀਦਕੋਟ ਵਿਖੇ ਕਿਸੇ ਵੀ ਕੰਮਕਾਜ ਵਾਲੇ ਦਿਨ ਪਹੁੰਚ ਕੇ ਆਪਣਾ ਨਾਮ ਦਰਜ ਕਰਵਾਉਣ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਪੋਰਟਲ www.pgrkam.com ‘ਤੇ ਰਜਿਸਟਰ ਕਰਨ ਅਤੇ ਵਟਸਐਪ ਗਰੁੱਪਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਨਾਲ ਜੁੜਨ ਲਈ ਵੀ ਕਿਹਾ ਗਿਆ ਹੈ, ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਮੇਲਿਆਂ, ਸਵੈ-ਰੋਜ਼ਗਾਰ ਯੋਜਨਾਵਾਂ ਅਤੇ ਸਕਿੱਲ ਕੋਰਸਾਂ ਬਾਰੇ ਸਮੇਂ-ਸਿਰ ਜਾਣਕਾਰੀ ਮਿਲਦੀ ਰਹੇ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 99883-50193 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।