Arth Parkash : Latest Hindi News, News in Hindi
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦਾਣਾ ਮੰਡੀ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦਾਣਾ ਮੰਡੀ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
Monday, 20 Apr 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ।

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦਾਣਾ ਮੰਡੀ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 21 ਅਪ੍ਰੈਲ (2026   ) ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦਾਣਾ ਮੰਡੀ ਸ੍ਰੀ ਹਰਗੋਬਿੰਦਪੁਰ ਸਾਹਿਬ ਦਾਣਾ ਮੰਡੀ ਦਾ ਦੌਰਾ ਕਰਕੇ ਖਰੀਦ ਤੇ ਚੁਕਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ। ਇਸ ਮੌਕੇ ਉਨਾਂ ਆੜ੍ਹਤੀਆਂ ਤੇ ਕਿਸਾਨਾਂ ਨਾਲ ਗੱਲ ਕਰਕੇ ਖਰੀਦ ਪ੍ਰਬੰਧਾਂ ਦੀ ਜਾਣਕਾਰੀ ਹਾਸਿਲ ਕੀਤੀ।

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਅਨਾਜ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾ ਰਿਹਾ ਹੈ ਅਤੇ ਨਾਲ ਦੀ ਨਾਲ ਫਸਲ ਦੀ ਚੁਕਾਈ ਵੀ ਨਿਰਵਿਘਨ ਚੱਲ ਰਹੀ ਹੈ।

ਉਨਾ ਕਿਹਾ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਲਾਈਟਾਂ ਅਤੇ ਬੈਠਣ ਲਈ ਜਗ੍ਹਾ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਮੰਡੀ ਵਿੱਚ ਫਸਲ ਵੇਚਣ ਆਏ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਦੱਸਿਆ ਕਿ ਮੰਡੀ ਵਿੱਚ ਕਣਕ ਦੀ ਖਰੀਦ, ਚੁਕਾਈ ਤੇ ਅਦਾਇਗੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ।

ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਸੁਕਾ ਕੇ ਲਿਆਂਦੀ ਜਾਵੇ, ਤਾਂ ਜੋ ਫਸਲ ਦੀ ਖਰੀਦ ਵਿੱਚ ਕੋਈ ਮੁਸ਼ਕਿਲ ਨਾ ਆਵੇ। ਉਨਾਂ ਕਿਹਾ ਕਿ ਕਣਕਾਂ ਦੀ ਕਟਾਈ ਕੰਬਾਇਨਾਂ ਰਾਹੀਂ ਨਿਰਧਾਰਿਤ ਸਮੇਂ ਅੰਦਰ ਹੀ ਕਰਵਾਈ ਜਾਵੇ ਅਤੇ ਰਾਤ ਸਮੇਂ ਕਣਕ ਦੀ ਕਟਵਾਈ ਬਿਲਕੁਲ ਨਾ ਕੀਤੀ ਜਾਵੇ, ਕਿਉਂਕਿ ਇਸ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ ਤੇ ਨਮੀ ਤੋਂ ਵੱਧ ਵਾਲੀ ਫਸਲ ਖਰੀਦਣ ਵਿੱਚ ਖਰੀਦ ਏਜੰਸੀਆਂ ਨੂੰ ਮੁਸ਼ਕਿਲ ਪੇਸ਼ ਹੁੰਦੀ ਹੈ।