Arth Parkash : Latest Hindi News, News in Hindi
ਜ਼ਿਲ੍ਹੇ ’ਚ ਹੁਣ ਤੱਕ 405049 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਜ਼ਿਲ੍ਹੇ ’ਚ ਹੁਣ ਤੱਕ 405049 ਮੀਟ੍ਰਿਕ ਟਨ ਕਣਕ ਦੀ ਖ਼ਰੀਦ
Sunday, 26 Apr 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਜ਼ਿਲ੍ਹੇ ’ਚ ਹੁਣ ਤੱਕ 405049 ਮੀਟ੍ਰਿਕ ਟਨ ਕਣਕ ਦੀ ਖ਼ਰੀਦ

 

ਕਿਸਾਨਾਂ ਨੂੰ 1002 ਕਰੋੜ ਰੁਪਏ ਦੀ ਅਦਾਇਗੀ

 

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਲਾਉਣ ਦੀ ਬਜਾਏ ਇਸਦਾ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ

 

ਜਲੰਧਰ, 27 ਅਪ੍ਰੈਲ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਮਵਾਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ 406346 ਮੀਟ੍ਰਿਕ ਟਨ ਕਣਕ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 405049 ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਖ਼ਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ 1002 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਗਈ ਹੈ।

 

ਸ਼੍ਰੀ ਵਾਲੀਆ ਨੇ ਏਜੰਸੀ ਵਾਰ ਖ਼ਰੀਦ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਪਨਗਰੇਨ ਵੱਲੋਂ 117473 ਮੀਟ੍ਰਿਕ ਟਨ,  ਮਾਰਕਫੈੱਡ ਵੱਲੋਂ 109217 ਮੀਟ੍ਰਿਕ ਟਨ, ਪਨਸਪ ਵੱਲੋਂ 95815 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 50559 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 31606 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 379 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

 

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਉਪਜ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਖ਼ਰੀਦ ਪ੍ਰਕਿਰਿਆ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ।

 

ਵਾਤਾਵਰਣ ਦੀ ਸੰਭਾਲ ਲਈ ਉਨ੍ਹਾਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਫ਼ਸਲ ਦੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਜਾ ਰਹੀ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ।