Arth Parkash : Latest Hindi News, News in Hindi
Punjab Wheat Procurement Crosses 100 Lakh Tonne ਪੰਜਾਬ ’ਚ ਕਣਕ ਦੀ ਖਰੀਦ 100 ਲੱਖ ਟਨ ਤੋਂ ਪਾਰ, 21 ਹਜ਼ਾਰ ਕਰੋੜ ਤੋਂ ਵੱਧ ਦੀ ਅਦਾਇਗੀ
Monday, 27 Apr 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਖਰੀਦ ਦੋਵੇਂ ਹੀ 100 ਲੱਖ ਟਨ ਦੇ ਅੰਕੜੇ ਨੂੰ ਪਾਰ ਕਰ ਗਏ ਹਨ। ਹੁਣ ਤੱਕ ਮੰਡੀਆਂ ਵਿੱਚ 1,03,49,917.17 ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਦਕਿ 1,00,15,024.35 ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖੁਰਾਕ, ਨਾਗਰਿਕ ਸਪਲਾਈ ਅਤੇ ਉਪਭੋਗਤਾ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਯੋਗ ਅਗਵਾਈ ਹੇਠ ਵਿਭਾਗ ਵੱਲੋਂ ਸੂਬੇ ਭਰ ਦੀਆਂ ਮੰਡੀਆਂ ਵਿੱਚ ਬਾਰਦਾਨਾ, ਪੀਣ ਵਾਲੇ ਸਾਫ਼ ਪਾਣੀ ਦੇ ਨਾਲ-ਨਾਲ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਇਨ੍ਹਾਂ ਪ੍ਰਬੰਧਾਂ ਸਦਕਾ ਕਣਕ ਦੀ ਆਮਦ, ਖਰੀਦ ਅਤੇ ਲਿਫਟਿੰਗ ਵਿੱਚ ਤੇਜ਼ੀ ਆਈ ਹੈ ਅਤੇ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਗਈ ਹੈ, ਜਿਸ ਨਾਲ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਸਮੇਤ ਸਾਰੇ ਹਿੱਸੇਦਾਰਾਂ ਦੇ ਹਿੱਤਾਂ ਦੀ ਰਾਖੀ ਹੋਈ ਹੈ। ਕਿਸਾਨਾਂ ਨੂੰ ਕੀਤੀ ਗਈ ਅਦਾਇਗੀ ਦੇ ਸਬੰਧ ਵਿੱਚ, 48 ਘੰਟਿਆਂ ਦੇ ਅੰਦਰ ਖਰੀਦੀ ਗਈ ਕਣਕ ਲਈ 21,422.09 ਕਰੋੜ ਰੁਪਏ ਦੀ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕਰ ਦਿੱਤੀ ਗਈ ਹੈ।