
President ਦਰੋਪਦੀ ਮੁਰਮੂ ਵਲੋਂ ਦਿੱਤੇ ਗਏ ਮਿਲਣ ਦੇ ਸਮੇਂ ਤੋਂ ਬਾਅਦ ਮੁੱਖ ਮੰਤਰੀ ਪੰਜਾਬ Bhagwant Singh Mann ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਵਿੱਚ ਉਨ੍ਹਾਂ ਕਿਹਾ ਹੈ, "ਪੰਜਾਬ ਦੇ ਲੋਕਾਂ ਦੇ ਫ਼ਤਵੇ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਕਰਨਾ ਸਾਡਾ ਫ਼ਰਜ਼ ਹੈ। ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਸ਼ਟਰਪਤੀ ਦਰੋਪਦੀ ਮੁਰਮੂ ਜੀ ਨੇ ਮਿਲਣ ਲਈ 5 ਮਈ, ਦੁਪਹਿਰ 12 ਵਜੇ ਦਾ ਸਮਾਂ ਦਿੱਤਾ ਹੈ। ਹਾਲਾਂਕਿ ਅਸੀਂ ਸਾਰੇ ਵਿਧਾਇਕਾਂ ਲਈ ਸਮਾਂ ਮੰਗਿਆ ਸੀ, ਪਰ ਮੈਨੂੰ ਇਕੱਲੇ ਨੂੰ ਹੀ ਮਿਲਣ ਦਾ ਸੱਦਾ ਮਿਲਿਆ ਹੈ। ਮੈਂ ਆਪਣੇ ਸਾਥੀ ਵਿਧਾਇਕਾਂ ਨਾਲ ਰਾਸ਼ਟਰਪਤੀ ਭਵਨ ਪਹੁੰਚਾਂਗਾ। ਮੇਰੇ ਸਾਥੀ ਵਿਧਾਇਕ ਬਾਹਰ ਰਹਿਣਗੇ ਅਤੇ ਮੈਂ ਅੰਦਰ ਜਾ ਕੇ ਸਾਰਿਆਂ ਵਲੋਂ ਪੰਜਾਬ ਦੀ ਆਵਾਜ਼ ਅਤੇ ਜਨਤਾ ਦੇ ਪੱਖ ਨੂੰ ਪੂਰੀ ਮਜ਼ਬੂਤੀ ਨਾਲ ਮਾਣਯੋਗ ਰਾਸ਼ਟਰਪਤੀ ਜੀ ਦੇ ਸਾਹਮਣੇ ਰੱਖਾਂਗਾ।"
ਮੁੱਖ ਮੰਤਰੀ ਨੇ ਕਿਹਾ ਕਿ ਮੁਲਾਕਾਤ ਤੋਂ ਬਾਅਦ ਅਗਲੀ ਰਣਨੀਤੀ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਕੀਮਤੀ ਸਮਾਂ ਦੇਣ ਲਈ ਮਾਣਯੋਗ ਰਾਸ਼ਟਰਪਤੀ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ |