Arth Parkash : Latest Hindi News, News in Hindi
ਕਣਕ ਦੇ ਨਾੜ ਨੂੰ ਸਾੜਨ ਤੋਂ ਰੋਕਣ ਵਿੱਚ ਅਸਫ਼ਲ ਰਹਿਣ ਵਾਲੇ ਨੋਡਲ ਅਫਸਰਾਂ ਤੇ ਕਲੱਸਟਰ ਅਫ਼ਸਰਾਂ ਵਿਰੁੱਧ ਹੋਵੇਗੀ ਅਨੁਸਾਸ਼ਨੀ ਕਣਕ ਦੇ ਨਾੜ ਨੂੰ ਸਾੜਨ ਤੋਂ ਰੋਕਣ ਵਿੱਚ ਅਸਫ਼ਲ ਰਹਿਣ ਵਾਲੇ ਨੋਡਲ ਅਫਸਰਾਂ ਤੇ ਕਲੱਸਟਰ ਅਫ਼ਸਰਾਂ ਵਿਰੁੱਧ ਹੋਵੇਗੀ ਅਨੁਸਾਸ਼ਨੀ ਕਾਰਵਾਈ: ਡਿਪਟੀ ਕਮਿਸ਼ਨਰ
Wednesday, 29 Apr 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਾਨਸਾ

ਕਣਕ ਦੇ ਨਾੜ ਨੂੰ ਸਾੜਨ ਤੋਂ ਰੋਕਣ ਵਿੱਚ ਅਸਫ਼ਲ ਰਹਿਣ ਵਾਲੇ ਨੋਡਲ ਅਫਸਰਾਂ ਤੇ ਕਲੱਸਟਰ ਅਫ਼ਸਰਾਂ ਵਿਰੁੱਧ ਹੋਵੇਗੀ ਅਨੁਸਾਸ਼ਨੀ ਕਾਰਵਾਈ: ਡਿਪਟੀ ਕਮਿਸ਼ਨਰ

ਨਾੜ ਸਾੜਨ ਦੀ ਮਾੜੀ ਪ੍ਰਵਿਰਤੀ ਨੂੰ ਸਵੈ ਇੱਛਾ ਨਾਲ ਛੱਡਣ ਦੀ ਲੋੜ: ਐਸ.ਐਸ.ਪੀ

ਸਮੂਹ ਉਪ ਮੰਡਲ ਮੈਜਿਸਟਰੇਟ ਤੇ ਡੀ.ਐਸ.ਪੀ ਹੌਟ ਸਪੌਟ ਪਿੰਡਾਂ ਵਿੱਚ ਨਿਗਰਾਨੀ ਵਧਾਉਣ ਦੀ ਹਦਾਇਤ

ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਵੱਲੋਂ ਸਮੀਖਿਆ ਮੀਟਿੰਗ

 
ਮਾਨਸਾ, 30 ਅਪ੍ਰੈਲ:

ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਨੇ ਜ਼ਿਲ੍ਹਾ ਮਾਨਸਾ ਵਿਖੇ ਕਣਕ ਦੀ ਨਾੜ ਨੂੰ ਸਾੜਨ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਬਾਰੇ ਸਮੀਖਿਆ ਕਰਦਿਆਂ ਸਿਵਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਗਲੇ ਲਗਭਗ ਦਸ ਦਿਨ ਚੌਕਸੀ ਨੂੰ ਹੋਰ ਤੇਜ਼ ਕਰਨ ਦੀ ਲੋੜ ਹੈ।

ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਦੀ ਮੌਜੂਦਗੀ ਵਿੱਚ ਸਮੂਹ ਉਪ ਮੰਡਲ ਮੈਜਿਸਟਰੇਟ, ਐਸ.ਪੀਜ਼, ਡੀ.ਐਸ.ਪੀਜ਼, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਖੇਤੀਬਾੜੀ ਅਧਿਕਾਰੀਆਂ, ਪਰਾਲੀ ਪ੍ਰੋਟੈਕਸ਼ਨ ਫੋਰਸ ਦੇ ਨੋਡਲ ਅਫ਼ਸਰਾਂ ਤੇ ਕਲੱਸਟਰ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਰੋਜ਼ਾਨਾ ਸਵੇਰ ਤੋਂ ਸ਼ਾਮ ਤੱਕ ਪਿੰਡਾਂ ਵਿੱਚ ਕਿਸਾਨਾਂ ਨੂੰ ਕਣਕ ਦੀ ਰਹਿੰਦ ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਮਿੱਟੀ ਵਿੱਚ ਹੀ ਨਾੜ ਦੇ ਰਲੇਵੇਂ ਲਈ ਪ੍ਰੇਰਿਤ ਕੀਤਾ ਜਾਵੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਇਸ ਦਾ ਗੰਭੀਰ ਨੋਟਿਸ ਲਿਆ ਕਿ ਕੁਝ ਇੱਕ ਨੋਡਲ ਅਫ਼ਸਰ ਤੇ ਕਲੱਸਟਰ ਅਫਸਰ, ਅਲਾਟ ਕੀਤੇ ਗਏ ਏਰੀਏ ਵਿੱਚ ਹਾਜ਼ਰ ਨਹੀਂ ਰਹਿੰਦੇ ਜਿਸ ਕਾਰਨ ਜੇਕਰ ਕਿਸੇ ਖੇਤ ਵਿੱਚ ਨਾੜ ਨੂੰ ਅੱਗ ਲੱਗਣ ਦੀ ਘਟਨਾ ਵਾਪਰ ਜਾਂਦੀ ਹੈ ਤਾਂ ਉਸ ਬਾਰੇ ਉੱਚ ਅਧਿਕਾਰੀਆਂ ਨੂੰ ਸਮੇਂ ਸਿਰ ਤੱਥ ਅਧਾਰਿਤ ਜਾਣਕਾਰੀ ਮੁਹੱਈਆ ਨਹੀਂ ਕਰਵਾ ਰਹੇ ਜਿਸ ਕਾਰਨ ਫੌਰੀ ਐਕਸ਼ਨ ਲੈਣ ਵਿੱਚ ਬੇਵਜ੍ਹਾ ਦੇਰੀ ਹੁੰਦੀ ਹੈ। ਉਨ੍ਹਾਂ ਅਜਿਹੇ ਅਧਿਕਾਰੀਆਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸਾਂਭ ਸੰਭਾਲ ਪ੍ਰਤੀ ਦਿਖਾਏ ਜਾ ਰਹੇ ਅਵੇਸਲੇਪਣ ਨੂੰ ਭਵਿੱਖ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਨੁਸਾਸ਼ਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪਟਵਾਰੀ, ਨੰਬਰਦਾਰ, ਖੇਤੀ ਵਿਕਾਸ ਅਫ਼ਸਰ ਲਗਾਤਾਰ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰਨ ਤਾਂ ਜੋ ਜ਼ਿਲ੍ਹਾ ਮਾਨਸਾ ਵਿੱਚ ਨਾੜ ਸਾੜਨ ਦੇ ਮਾਮਲਿਆਂ ਉਤੇ ਸੌ ਫੀਸਦੀ ਰੋਕ ਲਾਈ ਜਾ ਸਕੇ।  

ਇਸ ਮੌਕੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਨਾੜ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਸਮੂਹ ਪੁਲਿਸ ਅਧਿਕਾਰੀਆਂ ਨੂੰ ਥਾਣਿਆਂ ਦੀ ਵੰਡ ਕੀਤੀ ਗਈ ਹੈ ਅਤੇ ਪੁਲਿਸ ਦੀਆਂ ਟੀਮਾਂ ਲਗਾਤਾਰ ਪ੍ਰਸ਼ਾਸਨਿਕ ਟੀਮਾਂ ਦੇ ਸਾਂਝੇ ਤਾਲਮੇਲ ਨਾਲ ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਾੜ ਸਾੜਨ ਵਾਲਿਆਂ ਖਿਲਾਫ਼ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਾੜ ਸਾੜ ਕੇ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਦੀ ਮਾੜੀ ਪ੍ਰਵਿਰਤੀ ਨੂੰ ਸਵੈ ਇੱਛਾ ਨਾਲ ਛੱਡਣ ਦੀ ਲੋੜ ਹੈ ਕਿਉਂਕਿ ਅਜਿਹਾ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਕੰਡੇ ਬੀਜੇ ਜਾ ਰਹੇ ਹਨ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐਸ.ਡੀ.ਐਮਜ਼ ਬਲਜੀਤ ਕੌਰ, ਗਗਨਦੀਪ ਸਿੰਘ, ਅਤੇ ਹਰਜਿੰਦਰ ਸਿੰਘ ਜੱਸਲ, ਐਸ.ਪੀ ਪ੍ਰਦੀਪ ਸਿੰਘ ਸੰਧੂ, ਡੀ.ਐਸ.ਪੀਜ਼ ਪੁਸ਼ਪਿੰਦਰ ਸਿੰਘ, ਮਨਜੀਤ ਸਿੰਘ, ਕਮਲਜੀਤ ਸਿੰਘ, ਸਿਕੰਦਰ ਸਿੰਘ ਚੀਮਾ ਅਤੇ ਹਰਜਿੰਦਰ ਸਿੰਘ ਗਿੱਲ, ਐਸ.ਡੀ.ਓ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਹਰਮਨਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫਸਰ ਹਰਵਿੰਦਰ ਸਿੰਘ ਸਮੇਤ ਸਮੂਹ ਨੋਡਲ ਅਫਸਰ ਤੇ ਕਲੱਸਟਰ ਅਫਸਰ ਵੀ ਮੌਜੂਦ ਸਨ।