Arth Parkash : Latest Hindi News, News in Hindi
ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ, ਮਿਲ ਗਈ ਵੱਡੀ ਸਿਹਤ ਸਹੂਲਤ ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ, ਮਿਲ ਗਈ ਵੱਡੀ ਸਿਹਤ ਸਹੂਲਤ
Monday, 04 May 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ, ਮਿਲ ਗਈ ਵੱਡੀ ਸਿਹਤ ਸਹੂਲਤ
ਪੰਜਾਬ ਸਰਕਾਰ ਵੱਲੋਂ 8 ਕਰੋੜ 90 ਲੱਖ ਦੀ ਰਾਸ਼ੀ ਦਾ ਸੈਕਸ਼ਨ ਪੱਤਰ ਜਾਰੀ
ਨਵਾਂ ਬਲੱਡ ਬੈਂਡ, 5 ਨਵੇਂ ਆਈਸੀਯੂ ਬੈੱਡ,ਮੌਰਚਰੀ ਹਾਲ, ਲੈਪਰੋਸਕੋਪੀ ਮਸ਼ੀਨ ਆਦਿ ਸਿਹਤ ਸਹੂਲਤਾਂ ਵਿੱਚ ਹੋਇਆ ਵਾਧਾ
ਜਲਾਲਾਬਾਦ 05 ਮਈ 2026…
ਜਲਾਲਾਬਾਦ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆਂ ਕਰਨ ਦੇ ਮੰਤਵ ਨਾਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 8 ਕਰੋੜ 90 ਲੱਖ ਦੀ ਰਾਸ਼ੀ ਦੇਣ ਦਾ ਸੈਕਸ਼ਨ ਪੱਤਰ ਜਾਰੀ ਕਰ ਦਿੱਤਾ ਹੈ। ਹੁਣ ਜਲਾਲਾਬਾਦ ਸਿਵਲ ਹਸਪਤਾਲ ਦੀ ਜਿੱਥੇ ਕਾਇਆ ਕਲਪ ਹੋਵੇਗੀ ਉੱਥੇ ਹੀ ਕਈ ਮਿਸਾਲੀ ਪਹਿਲਕਦਮੀਆਂ ਜਿਵੇਂ ਕਿ ਨਵਾਂ ਬਲੱਡ ਬੈਂਡ, 5 ਨਵੇਂ ਆਈਸੀਯੂ ਬੈੱਡ,ਮੌਰਚਰੀ ਹਾਲ, ਲੈਪਰੋਸਕੋਪੀ ਮਸ਼ੀਨ ਅਤੇ ਸੀਸੀਟੀਵੀ ਕੈਮਰੇ ਆਦਿ ਸਫਲਤਾਪੂਰਵਕ ਲਾਗੂ ਕੀਤੀਆਂ ਜਾਣਗੀਆਂ।
ਇਹ ਜਾਣਕਾਰੀ ਦਿੰਦਿਆਂ ਵਿਧਾਇਕ ਜਲਾਲਾਬਾਦ ਸ੍ਰੀ. ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਵੱਲੋਂ 10 ਦਿਨ ‘ਚ 10 ਨਵੇਂ ਵੱਡੇ ਐਲਾਨ ਕਰਨ ਦੀ ਗੱਲ ਕਹੀ ਗਈ ਸੀ ਤੇ ਅੱਜ ਦੂਜੇ ਦਿਨ ਸਰਕਾਰੀ ਹਸਪਤਾਲ ਜਲਾਲਾਬਾਦ ਵਿੱਚ ਨਵੀਆਂ ਸਹੂਲਤਾਂ ਲਈ 8 ਕਰੋੜ 90 ਲੱਖ ਪੰਜਾਬ ਸਰਕਾਰ ਵੱਲੋਂ ਸੈਨਸ਼ਨ ਕਰ ਦਿੱਤਾ ਗਿਆ ਹੈ, ਜਿਸ ਵਿੱਚੋਂ 2 ਕਰੋੜ 90 ਲੱਖ ਰੁਪਏ ਹਸਪਤਾਲ ਦੀ ਰਿਪੇਅਰ ਦਾ ਹੈ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਸੁਧਾਰ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸ਼ਹਿਰ ਦੇ ਲੋਕ ਸਿਹਤ ਸਹੂਲਤਾਂ ਤੋਂ ਸੱਖਣੇ ਹੋ ਗਏ ਸਨ ਤੇ ਇਲਾਜ ਲਈ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਤੇ ਬਾਹਰ ਫਰੀਦਕੋਟ ਵਰਗੇ ਸ਼ਹਿਰਾਂ ਤੋਂ ਇਲਾਜ ਕਰਵਾਉਣਾ ਪੈਂਦਾ ਸੀ ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਬਿਮਾਰੀ ਤੋਂ ਪੀੜ੍ਹਤ ਵਿਅਕਤੀ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਲਈ ਜਾਂ ਫਿਰ ਦੂਸਰੇ ਸਹਿਰਾਂ ਵਿੱਚ ਨਾ ਜਾਣਾ ਪਵੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾਂ ਇਹ ਕੋਸ਼ਿਸ਼ ਹੈ ਕਿ ਉਨ੍ਹਾਂ ਦਾ ਹਲਕਾ ਵਿਕਾਸ ਪੱਖੋਂ ਕਿਸੇ ਵੀ ਸਹੂਲਤ ਤੋਂ ਵਾਂਝਾ ਨਾ ਰਹੇ ਇਸ ਲਈ ਉਹ ਹਲਕੇ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਲੈ ਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਉਂਦੇ ਰਹਿੰਦੇ ਹਨ ਤੇ ਸਾਡੇ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਵੀ ਵਿਕਾਸ ਕਾਰਜਾਂ ਨੂੰ ਲੈ ਕੇ ਹਮੇਸ਼ਾ ਹਰੀ ਝੰਡੀ ਦਿਖਾਈ ਗਈ ਹੈ ਤੇ ਜਿਸ ਲਈ ਉਹ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਧੰਨਵਾਦੀ ਵੀ ਹਨ।