
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 108ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਨਿਸ਼ਾਨਬੱਧ ਅਤੇ ਮੈਪ ਕੀਤੇ ਗਏ 548 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ ਪੰਜਾਬ ਨੂੰ ਗੈਂਗਸਟਰ ਮੁਕਤ ਰਾਜ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਮੁਹਿੰਮ ਚਲਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ 108ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 261 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 27,621 ਹੋ ਗਈ ਹੈ।
ਇਸ ਤੋਂ ਇਲਾਵਾ 126 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦਕਿ 34 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਚਨਾ ਵੀ ਦੇ ਸਕਦੇ ਹਨ।
ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 433ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.9 ਕਿਲੋ ਹੈਰੋਇਨ, 10 ਕਿਲੋ ਭੁੱਕੀ, 292 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਸਿਰਫ਼ 433 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 63,038 ਹੋ ਗਈ ਹੈ। ਨਸ਼ਾ ਮੁਕਤੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ ਦੇ ਇਲਾਜ ਲਈ ਪ੍ਰੇਰਿਤ ਕੀਤਾ ਹੈ।