
ਫਤਹਿਗੜ੍ਹ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅੱਜ ਫਤਹਿਗੜ੍ਹ ਸਾਹਿਬ ਵਿੱਚ ਹੋਣ ਵਾਲੀ 'ਸ਼ੁਕਰਾਨਾ ਯਾਤਰਾ' ਤੋਂ ਪਹਿਲਾਂ ਜ਼ਿਲ੍ਹੇ ਵਿੱਚ ਸਿਆਸੀ ਮਾਹੌਲ ਗਰਮਾ ਗਿਆ ਹੈ।
ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਚੋਲਟੀ ਖੇੜੀ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਹਿਰਾਸਤ (ਰਾਊਂਡ ਅੱਪ) ਵਿੱਚ ਲੈ ਲਿਆ ਹੈ।
ਭਾਜਪਾ ਵਰਕਰਾਂ ਵਿੱਚ ਰੋਸ
ਭਾਜਪਾ ਆਗੂ ਸਿਕੰਦਰ ਸਿੰਘ ਨੇ ਸ਼ੁੱਕਰਵਾਰ ਰਾਤ ਨੂੰ ਸੋਸ਼ਲ ਮੀਡੀਆ 'ਤੇ ਵੀਡੀਓ ਪਾ ਕੇ ਮੁੱਖ ਮੰਤਰੀ ਦੀ ਇਸ ਯਾਤਰਾ ਦਾ ਸਖ਼ਤ ਵਿਰੋਧ ਕਰਨ ਦਾ ਸੱਦਾ ਦਿੱਤਾ ਸੀ। ਵਿਰੋਧ ਦੇ ਖਦਸ਼ੇ ਨੂੰ ਦੇਖਦਿਆਂ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਨੇ ਸਵੇਰੇ ਉਨ੍ਹਾਂ ਦੇ ਘਰ ਛਾਪਾ ਮਾਰਿਆ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਭਾਜਪਾ ਆਗੂ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਭਾਰੀ ਰੋਸ ਦੇਖਿਆ ਜਾ ਰਿਹਾ ਹੈ। ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਹਨ ਤਾਂ ਜੋ ਮੁੱਖ ਮੰਤਰੀ ਦੇ ਪ੍ਰੋਗਰਾਮ ਵਿੱਚ ਕੋਈ ਵਿਘਨ ਨਾ ਪਵੇ।
ਕੀ ਹੈ ਮੁੱਖ ਮੰਤਰੀ ਦੀ ਯਾਤਰਾ ਦਾ ਉਦੇਸ਼?
ਮੁੱਖ ਮੰਤਰੀ ਭਗਵੰਤ ਮਾਨ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਦੇ ਲਾਗੂ ਹੋਣ ਦੀ ਖੁਸ਼ੀ ਵਿੱਚ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਇਹ 'ਸ਼ੁਕਰਾਨਾ ਯਾਤਰਾ' ਕੱਢ ਰਹੇ ਹਨ, ਜਿਸਦਾ ਸਮਾਪਨ ਅੱਜ ਯਾਨੀ ਸ਼ਨੀਵਾਰ (09 ਮਈ, 2026) ਨੂੰ ਫਤਹਿਗੜ੍ਹ ਸਾਹਿਬ ਵਿੱਚ ਹੋਣਾ ਹੈ।