Arth Parkash : Latest Hindi News, News in Hindi
Punjab NITI Aayog education ranking ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਹਾਸਲ ਕੀਤਾ
Sunday, 10 May 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਚੰਡੀਗੜ੍ਹ: ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਦੇਸ਼ ਦੇ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਰਾਜ ਵਜੋਂ ਉਭਰਿਆ ਹੈ।

ਨੀਤੀ (ਨੈਸ਼ਨਲ ਇੰਸਟੀਚਿਊਟ ਫਾਰ ਟ੍ਰਾਂਸਫਾਰਮਿੰਗ ਇੰਡੀਆ) ਆਯੋਗ ਦੀ ਨਵੀਂ ਰਿਪੋਰਟ ਵਿੱਚ ਭਗਵੰਤ ਮਾਨ ਸਰਕਾਰ ਦੇ ਸਿੱਖਿਆ ਸੁਧਾਰਾਂ ਨੂੰ ਕੌਮੀ ਰੈਂਕਿੰਗ ਵਿੱਚ ਸਿਖਰਲਾ ਸਥਾਨ ਦਿੱਤਾ ਗਿਆ ਹੈ। ਰਿਪੋਰਟ ਅਨੁਸਾਰ, ਪੰਜਾਬ ਨੂੰ ਬੁਨਿਆਦੀ ਸਿੱਖਿਆ, ਡਿਜੀਟਲ ਬੁਨਿਆਦੀ ਢਾਂਚੇ ਅਤੇ ਸਕੂਲੀ ਸਹੂਲਤਾਂ ਵਿੱਚ ਪਹਿਲਾ ਸਥਾਨ ਮਿਲਿਆ ਹੈ। ਰਾਜ ਨੇ ਭਾਸ਼ਾ ਅਤੇ ਗਣਿਤ ਵਿੱਚ ਕੇਰਲ ਨਾਲੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਇੰਟਰਨੈੱਟ ਪਹੁੰਚ ਅਤੇ ਕੰਪਿਊਟਰਾਂ ਦੀ ਉਪਲਬਧਤਾ ਵਿੱਚ ਵੀ ਵੱਡੇ ਪੱਧਰ 'ਤੇ ਵਾਧਾ ਕੀਤਾ ਗਿਆ ਹੈ।ਮੁੱਖ ਮੰਤਰੀ ਭਗਵੰਤ ਮਾਨ ਦਾ ਸੰਦੇਸ਼ਇੱਕ ਵੀਡੀਓ ਸੰਦੇਸ਼ ਰਾਹੀਂ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ:" 'ਜਿਹਾ ਬੀਜੋਗੇ, ਤੇਹਾ ਵੱਢੋਗੇ' ਦੇ ਕਥਨ ਅਨੁਸਾਰ, ਸੂਬੇ ਨੇ ਸਿੱਖਿਆ ਵਿੱਚ ਇਮਾਨਦਾਰੀ ਨਾਲ ਨਿਵੇਸ਼ ਕੀਤਾ ਹੈ।

ਰਾਜ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਨੂੰ ਅਪਗ੍ਰੇਡ ਕੀਤਾ, ਸਿਸਟਮ ਨੂੰ ਮਜ਼ਬੂਤ ਕੀਤਾ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ। ਅੱਜ ਉਨ੍ਹਾਂ ਯਤਨਾਂ ਨੂੰ ਫਲ ਮਿਲ ਗਿਆ ਹੈ।"

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਦੀ ਪ੍ਰਾਪਤੀ ਨੂੰ ਉਜਾਗਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, "ਨੀਤੀ ਆਯੋਗ, ਭਾਰਤ ਸਰਕਾਰ ਦੇ ਪ੍ਰਮੁੱਖ ਅਦਾਰਿਆਂ ਵਿੱਚੋਂ ਇੱਕ ਹੈ, ਜਿਸ ਨੇ ਨਵੇਂ ਅੰਕੜੇ ਜਾਰੀ ਕੀਤੇ ਹਨ। ਇਨ੍ਹਾਂ ਅੰਕੜਿਆਂ ਅਨੁਸਾਰ ਪੰਜਾਬ ਨੇ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਪਹਿਲਾ ਸਥਾਨ ਹਾਸਲ ਕਰ ਲਿਆ ਹੈ। ਤੀਜੀ ਜਮਾਤ ਦੀ ਭਾਸ਼ਾ ਵਿੱਚ ਪੰਜਾਬ ਨੇ 82 ਫ਼ੀਸਦੀ ਅੰਕ ਪ੍ਰਾਪਤ ਕੀਤੇ ਜਦਕਿ ਕੇਰਲ ਨੇ 75 ਫ਼ੀਸਦੀ ਅੰਕ ਪ੍ਰਾਪਤ ਕੀਤੇ। ਇਸੇ ਤਰ੍ਹਾਂ, ਤੀਜੀ ਜਮਾਤ ਦੇ ਗਣਿਤ ਵਿੱਚ ਪੰਜਾਬ ਨੇ 78 ਫ਼ੀਸਦੀ ਅੰਕ ਪ੍ਰਾਪਤ ਕੀਤੇ ਜਦਕਿ ਕੇਰਲ ਨੇ 70 ਫ਼ੀਸਦੀ ਅੰਕ ਹਾਸਲ ਕੀਤੇ ਅਤੇ ਨੌਵੀਂ ਜਮਾਤ ਦੇ ਗਣਿਤ ਵਿੱਚ ਪੰਜਾਬ ਨੇ 52 ਫ਼ੀਸਦੀ ਅੰਕ ਪ੍ਰਾਪਤ ਕੀਤੇ ਜਦਕਿ ਕੇਰਲ ਨੇ 45 ਫ਼ੀਸਦੀ ਅੰਕ ਪ੍ਰਾਪਤ ਕੀਤੇ।"

ਪੰਜਾਬ ਦੀ ਡਿਜੀਟਲ ਸਿੱਖਿਆ ਦੀ ਪ੍ਰਗਤੀ ਬਾਰੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਅੱਗੇ ਕਿਹਾ, "ਡਿਜੀਟਲ ਸਿੱਖਿਆ ਵਿੱਚ ਵੀ ਪੰਜਾਬ ਹਰਿਆਣਾ ਤੋਂ ਅੱਗੇ ਹੈ। ਸਮਾਰਟ ਕਲਾਸਰੂਮਾਂ ਵਿੱਚ ਪੰਜਾਬ ਨੇ 80.1 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ ਜਦਕਿ ਹਰਿਆਣਾ 50.3 ਫ਼ੀਸਦੀ 'ਤੇ ਰਿਹਾ। ਸਕੂਲਾਂ ਵਿੱਚ ਇੰਟਰਨੈੱਟ ਸਹੂਲਤਾਂ ਦੇ ਮਾਮਲੇ ਵਿੱਚ ਪੰਜਾਬ 88.9 ਫ਼ੀਸਦੀ 'ਤੇ ਹੈ ਜਦਕਿ ਹਰਿਆਣਾ 78.9 ਫ਼ੀਸਦੀ 'ਤੇ ਹੈ। ਸਕੂਲਾਂ ਵਿੱਚ ਬਿਜਲੀ ਦੀ ਉਪਲਬਧਤਾ ਦੇ ਸਬੰਧ ਵਿੱਚ ਪੰਜਾਬ ਨੇ 99.9 ਫ਼ੀਸਦੀ ਅੰਕ ਹਾਸਲ ਕੀਤੇ ਜਦਕਿ ਸਕੂਲਾਂ ਵਿੱਚ ਕੰਪਿਊਟਰ ਦੀ ਉਪਲਬਧਤਾ ਦੇ ਸਬੰਧ ਵਿੱਚ 99 ਫ਼ੀਸਦੀ ਅੰਕ ਹਾਸਲ ਕੀਤੇ। ਪਹਿਲਾਂ ਕੇਰਲ ਸਿਖਰਲੇ ਸਥਾਨ 'ਤੇ ਸੀ ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਕੇਰਲ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।"

ਸਿੱਖਿਆ ਖੇਤਰ ਦੇ ਭਾਈਵਾਲਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, "ਮੈਂ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ। ਇਹ ਅੰਕੜੇ ਦੇਖ ਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣ ਕੇ ਉਭਰਿਆ ਹੈ। ਤੀਜੀ, ਪੰਜਵੀਂ ਅਤੇ ਨੌਵੀਂ ਜਮਾਤ ਦੇ ਸਰਵੇਖਣ ਨਤੀਜਿਆਂ ਨੇ ਪੰਜਾਬ ਨੂੰ ਪਹਿਲੇ ਸਥਾਨ 'ਤੇ ਪਹੁੰਚਾਇਆ ਹੈ ਕਿਉਂਕਿ ਇਹ ਚਾਰ ਸਾਲਾਂ ਦੀ ਨਿਰੰਤਰ ਮਿਹਨਤ ਦਾ ਨਤੀਜਾ ਹੈ। ਪਿਛਲੇ ਚਾਰ ਸਾਲਾਂ ਤੋਂ ਰਾਜ ਸਰਕਾਰ ਨੇ ਅਧਿਆਪਕ ਸਿਖਲਾਈ, ਆਧੁਨਿਕ ਸਿੱਖਿਆ ਪ੍ਰਣਾਲੀ ਅਤੇ ਸਮਾਰਟ ਕਲਾਸਰੂਮਾਂ 'ਤੇ ਧਿਆਨ ਕੇਂਦਰਿਤ ਕੀਤਾ ਹੈ, ਜਿਸ ਕਾਰਨ ਅੱਜ ਪੰਜਾਬ ਸਿਖਰ 'ਤੇ ਹੈ।"

ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਇਹ ਸੰਦੇਸ਼ ਵਿਸ਼ੇਸ਼ ਤੌਰ 'ਤੇ ਸਾਰੇ ਭਾਈਵਾਲਾਂ ਨੂੰ ਵਧਾਈ ਦੇਣ ਲਈ ਭੇਜਿਆ ਹੈ। ਮੈਂ ਸਮੂਹ ਮਾਪਿਆਂ, ਅਧਿਆਪਕਾਂ, ਸਿੱਖਿਆ ਮੰਤਰੀ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਹਰੇਕ ਮੈਂਬਰ ਅਤੇ ਸਿੱਖਿਆ ਖੇਤਰ ਨਾਲ ਜੁੜੇ ਸਮੂਹ ਲੋਕਾਂ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ। ਸਿੱਖਿਆ ਖੇਤਰ ਵਿੱਚ ਪੰਜਾਬ ਦਾ ਮੋਹਰੀ ਬਣਨਾ ਉਨ੍ਹਾਂ ਦੇ ਸਮੂਹਿਕ ਯਤਨਾਂ ਦਾ ਸਿੱਟਾ ਹੈ। ਹੌਲੀ-ਹੌਲੀ ਪਰ ਯਕੀਨੀ ਤੌਰ 'ਤੇ ਪੰਜਾਬ ਹਰ ਖੇਤਰ ਵਿੱਚ ਨੰਬਰ ਇੱਕ ਬਣ ਜਾਵੇਗਾ।" ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।