Arth Parkash : Latest Hindi News, News in Hindi
ਨਾਮਜ਼ਦਗੀਆਂ ਦੇ ਤੀਜੇ ਦਿਨ ਤੱਕ ਸਥਾਨਕ ਸਰਕਾਰਾਂ ਲਈ ਜ਼ਿਲ੍ਹੇ ਭਰ ਵਿੱਚ 134 ਨਾਮਜ਼ਦਗੀਆਂ ਦਾਖ਼ਲ ਨਾਮਜ਼ਦਗੀਆਂ ਦੇ ਤੀਜੇ ਦਿਨ ਤੱਕ ਸਥਾਨਕ ਸਰਕਾਰਾਂ ਲਈ ਜ਼ਿਲ੍ਹੇ ਭਰ ਵਿੱਚ 134 ਨਾਮਜ਼ਦਗੀਆਂ ਦਾਖ਼ਲ
Thursday, 14 May 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਨਾਮਜ਼ਦਗੀਆਂ ਦੇ ਤੀਜੇ ਦਿਨ ਤੱਕ ਸਥਾਨਕ ਸਰਕਾਰਾਂ ਲਈ ਜ਼ਿਲ੍ਹੇ ਭਰ ਵਿੱਚ 134 ਨਾਮਜ਼ਦਗੀਆਂ ਦਾਖ਼ਲ

16 ਮਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਤਾਰੀਖ਼

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਮਈ:

ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁੱਕਰਵਾਰ ਨੂੰ ਤੀਜੇ ਦਿਨ ਵਿੱਚ ਦਾਖ਼ਲ ਹੋ ਗਈ, ਜਿਸ ਦੌਰਾਨ ਹੁਣ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਕੁੱਲ 134 ਨਾਮਜ਼ਦਗੀਆਂ ਪ੍ਰਾਪਤ ਹੋਈਆਂ।

ਵੇਰਵਾ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਨਗਰ ਨਿਗਮ ਮੋਹਾਲੀ ਵਿੱਚ 40, ਨਗਰ ਕੌਂਸਲ ਬਨੂੰੜ ਵਿੱਚ 13, ਨਗਰ ਕੌਂਸਲ ਡੇਰਾਬੱਸੀ ਵਿੱਚ 4, ਨਗਰ ਕੌਂਸਲ ਕੁਰਾਲੀ ਵਿੱਚ 19, ਨਗਰ ਕੌਂਸਲ ਲਾਲੜੂ ਵਿੱਚ 4, ਨਗਰ ਕੌਂਸਲ ਨਵਾਂ ਗਾਉਂ ਵਿੱਚ 1 ਅਤੇ ਨਗਰ ਕੌਂਸਲ ਜ਼ੀਰਕਪੁਰ ਵਿੱਚ 53 ਨਾਮਜ਼ਦਗੀਆਂ ਹੁਣ ਤੱਕ ਪ੍ਰਾਪਤ ਹੋਈਆਂ ਹਨ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਤਾਰੀਖ਼ 16 ਮਈ ਹੈ।

ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਜਾਂਚ 18 ਮਈ ਨੂੰ ਕੀਤੀ ਜਾਵੇਗੀ, ਜਦਕਿ ਉਮੀਦਵਾਰ 19 ਮਈ ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਣਗੇ।