Arth Parkash : Latest Hindi News, News in Hindi
ਹਰ ਸ਼ੁਕਰਵਾਰ ਡੇਂਗੂ ਤੇ ਵਾਰ ਤਹਿਤ ਜਵਾਹਰ ਨਵੋਦਿਆ ਵਿਦਿਆਲਿਆ ਪਿੰਡ ਕਾਉਣੀ ਵਿਖੇ ਕੀਤਾ ਜਾਗਰੂਕਤਾ ਪ੍ਰੋਗਰਾਮ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਤਹਿਤ ਜਵਾਹਰ ਨਵੋਦਿਆ ਵਿਦਿਆਲਿਆ ਪਿੰਡ ਕਾਉਣੀ ਵਿਖੇ ਕੀਤਾ ਜਾਗਰੂਕਤਾ ਪ੍ਰੋਗਰਾਮ
Thursday, 14 May 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫਰੀਦਕੋਟ।

ਹਰ ਸ਼ੁਕਰਵਾਰ ਡੇਂਗੂ ਤੇ ਵਾਰ ਤਹਿਤ ਜਵਾਹਰ ਨਵੋਦਿਆ ਵਿਦਿਆਲਿਆ ਪਿੰਡ ਕਾਉਣੀ ਵਿਖੇ ਕੀਤਾ ਜਾਗਰੂਕਤਾ ਪ੍ਰੋਗਰਾਮ*

ਡੇਂਗੂ ਮੱਛਰ ਦੀ ਪੈਦਾਇਸ਼ ਨੂੰ ਰੋਕਣ ਲਈਹਫਤੇ ਵਿਚ ਇਕ ਵਾਰ ਪਾਣੀ ਬਦਲਣਾ ਅਤਿ ਜ਼ਰੂਰੀ:- ਡਾ. ਬਰਾੜ

 

ਫਰੀਦਕੋਟ/ਸਾਦਿਕ 15 ਮਈ  ( 2026) ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਤੇ ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਤੇ ਜ਼ਿਲਾ ਐਪੀਡੀਮੋਲੋਜਿਸਟ ਡਾ. ਹਿਮਾਂਸ਼ੂ ਗੁਪਤਾ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ. ਅਰਸ਼ਦੀਪ ਸਿੰਘ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ. ਐਚ. ਸੀ. ਜੰਡ ਸਾਹਿਬ ਦੀ ਯੋਗ ਅਗਵਾਈ ਵਿੱਚ ਪਿੰਡ ਕਾਉਣੀ ਦੇ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਸ਼ੁਕਰਵਾਰ ਡੇਂਗੂ ਤੇ ਵਾਰ ਤਹਿਤ ਬੱਚਿਆ ਨੂੰ ਡੇਂਗੂ ਮੱਛਰ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਕੇ ਕੀਤਾ ਜਾਗਰੂਕ l

ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਅਰਸ਼ਦੀਪ ਸਿੰਘ ਬਰਾੜ ਨੇ ਦੱਸਿਆ ਕਿ ਸਾਨੂੰ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਤਹਿਤ ਹਰ ਹਫ਼ਤੇ ਸਾਨੂੰ ਕੁਲਰਾਗਮਲਿਆਂਪੰਛੀਆਂ ਦੇ ਪੀਣ ਵਾਲੇ ਪਾਣੀ ਵਾਲੇ ਕਟੋਰੇ ਆਦਿਫਰਿਜ਼ ਦੀ ਟਰੇਅਆਦਿ ਦਾ ਪਾਣੀ ਸੁੱਖਾ ਦੇਣਾ ਚਾਹੀਦਾ ਹੈ ਅਤੇ ਖੁੱਲ੍ਹੇ ਏਰੀਏ ਵਿੱਚ ਪਏ ਭਾਂਡੇ ਆਦਿ ਨੂੰ ਮੁੱਦਾ ਮਾਰ ਦੇਣਾ ਚਾਹੀਦਾ ਹੈ,ਘਰ ਵਿੱਚ ਪਿਆ ਫਾਲਤੂ ਕਬਾੜ ਦਾ ਸਮਾਨਪੁਰਾਣੇ ਟਾਇਰਾਂ ਆਦਿ ਨੂੰ ਛੱਤ ਥੱਲੇ ਰੱਖਣਾ ਚਾਹੀਦਾ ਹੈਪਾਣੀ ਦੀਆਂ ਟੈਂਕੀਆਂ ਨੂੰ ਢਕ ਕੇ ਰੱਖਣਾ ਚਾਹੀਦਾ ਹੈ ਤਾਂ ਜੋ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ l

ਡੇਂਗੂ ਤੋਂ ਬਚਣ ਲਈ ਸਭ ਤੋਂ ਵੱਧ ਕਾਰਗਰ ਹਥਿਆਰ ਇਸ ਸੰਬੰਧੀ ਜਾਗਰੂਕਤਾ ਹੋਣਾ ਹੈ। ਉਹਨਾ ਡੇਂਗੂ ਬੁਖਾਰ ਦੇ ਪਛਾਣ ਚਿੰਨ੍ਹਾਂ ਅਤੇ ਇਸ ਦੇ ਇਲਾਜ ਲਈ ਵਰਤੇ ਜਾਂਦੇ ਢੰਗਾਂ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜੀਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਜੋ ਕਿ ਸਾਫ਼ ਅਤੇ ਖੜੇ ਪਾਣੀ ਵਿੱਚ ਹੁੰਦਾ ਹੈ ਇਸ ਲਈ ਸਾਨੂੰ ਕਿੱਥੇ ਵੀ ਖੁੱਲ੍ਹੇ ਵਿੱਚ ਸਾਫ਼ ਪਾਣੀ ਖੜ੍ਹਾ ਨਹੀਂ ਰਹਿਣ ਦੇਣਾ ਕਿਓਂਕਿ ਇਹ ਮੱਛਰ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਮੱਛਰ ਰਾਤ ਅਤੇ ਸਵੇਰ ਵੇਲੇ ਕੱਟਦਾ ਹੈ । ਉਹਨਾਂ ਕਿਹਾ ਕਿ ਠੰਢ ਅਤੇ ਕਾਂਬੇ ਨਾਲ ਬੁਖਾਰਤੇਜ ਬੁਖਾਰ ਅਤੇ ਸਿਰ ਦਰਦ ਹੋਣਾਬੁਖਾਰ ਦੇ ਨਾਲ ਥਕਾਵਟ ਤੇ ਕਮਜੋਰੀ ਹੋਣਾ ਅਤੇ ਸਰੀਰ ਨੂੰ ਪਸੀਨਾ ਆਉਣਾ ਮਲੇਰੀਆ ਬੁਖਾਰ ਹੋਣ ਦੇ ਲੱਛਣ ਹੋ ਸਕਦੇ ਹਨ ਉਨ੍ਹਾਂ ਨੇ ਕਿਹਾ ਕਿ ਕੱਪੜੇ ਅਜਿਹੇ ਪਹਿਨੋ ਕਿ ਸਰੀਰ ਪੂਰੀ ਤਰਾਂ ਢੱਕਿਆ ਰਹੇ ਤਾਂ ਕਿ ਮੱਛਰ ਕੱਟ ਨਾ ਸਕੇ । ਸੌਣ ਸਮੇਂ ਮੱਛਰਦਾਨੀਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ । ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਾਡੀ ਸਭ ਦੀ ਜਿੰਮੇਵਾਰੀ ਹੈ ਕਿ ਹਫਤੇ ਦੇ ਹਰ ਸ਼ੁਕਰਵਾਰ ਨੂੰ ਕੂਲਰਾਂ ਗਮਲਿਆਂ ਫਰਿਜਾਂ ਦੀਆਂ ਟਰੇਆਂ ਆਦਿ ਨੂੰ ਸਾਫ ਕਰਕੇ ਸੁਕਾਉ ।

ਇਸ ਮੌਕੇ ਮੌਕੇ ਰਜਿੰਦਰ ਕੁਮਾਰ ਬੀ. ਈ. ਈ. ਜੰਡ ਸਾਹਿਬ ,ਗੁਰਮੀਤ ਸਿੰਘ ਹੈਲਥ ਸੁਪਰਵਾਈਜਰ,  ਸੁਰਜੀਤ ਸਿੰਘਸੁਖਵਿੰਦਰ ਸਿੰਘ ਅਤੇ ਕੁੰਦਨ ਕੁਮਾਰ ਤੋਂ ਇਲਾਵਾ ਜਵਾਹਰ ਨਵੋਦਿਆ ਵਿਧਿਆਲਿਆ ਪਿੰਡ ਕਾਉਣੀ ਦੇ ਪ੍ਰਿੰਸੀਪਲ ਮੁਹੰਮਦ ਤਾਰੀਕ ਇਮਰਾਨਵਾਈਸ ਪ੍ਰਿੰਸੀਪਲ ਰਸ਼ਮੀ ਸਿੰਘ ਅਤੇ ਸਟਾਫ ਨਰਸ ਬਲਵਿੰਦਰ ਕੌਰ ਤੇ ਚਨਪ੍ਰੀਤ ਸਿੰਘ ਸਮੇਤ ਸਮੂਹ ਸਟਾਫ ਵੀ ਹਾਜ਼ਰ ਸਨl