Arth Parkash : Latest Hindi News, News in Hindi
ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ
Thursday, 14 May 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 102 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 21 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

— ਯੁੱਧ ਨਸ਼ਿਆਂ ਵਿਰੁੱਧ ਦੇ 440ਵੇਂ ਦਿਨ 93 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 15 ਮਈ:


ਗੈਂਗਸਟਰਾਂ ਵਿਰੁੱਧ ਵਿੱਢੀ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 115ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

115ਵੇਂ ਦਿਨ, ਪੁਲਿਸ ਟੀਮਾਂ ਨੇ 11 ਹਥਿਆਰਾਂ ਸਮੇਤ 276 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 29,385 ਹੋ ਗਈ।  

ਇਸ ਤੋਂ ਇਲਾਵਾ 102 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 21 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 440ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 286 ਗ੍ਰਾਮ ਹੈਰੋਇਨ, 7 ਕਿਲੋ ਭੁੱਕੀ, 318 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10,330 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 440 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 64,173 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।