Arth Parkash : Latest Hindi News, News in Hindi
ਡੈਂਗੂ ਤੋਂ ਬਚਾਅ ਲਈ ਸਤਰਕਤਾ ਲਾਜ਼ਮੀ- ਡਾ. ਹਰਿੰਦਰ ਸਿੰਘ ਡੈਂਗੂ ਤੋਂ ਬਚਾਅ ਲਈ ਸਤਰਕਤਾ ਲਾਜ਼ਮੀ- ਡਾ. ਹਰਿੰਦਰ ਸਿੰਘ
Friday, 15 May 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਡੈਂਗੂ ਤੋਂ ਬਚਾਅ ਲਈ ਸਤਰਕਤਾ ਲਾਜ਼ਮੀ- ਡਾ. ਹਰਿੰਦਰ ਸਿੰਘ
ਸਰਕਾਰੀ ਹਸਪਤਾਲਾਂ ਵਿੱਚ ਡੈਂਗੂ ਅਤੇ ਟੀ.ਬੀ. ਦੇ ਟੈਸਟ ਮੁਫ਼ਤ- ਡਾ. ਸੁਰਜੀਤ ਸਿੰਘ
ਸ਼੍ਰੀ ਅਨੰਦਪੁਰ ਸਾਹਿਬ 16 ਮਈ : ਮੌਸਮ ਵਿੱਚ ਤਬਦੀਲੀ ਦੇ ਨਾਲ ਹੀ ਡੈਂਗੂ ਦੇ ਮਾਮਲਿਆਂ ਵਿੱਚ ਵਾਧਾ ਹੋਣ ਦਾ ਖਤਰਾ ਬਣ ਜਾਂਦਾ ਹੈ। ਇਸ ਸਬੰਧੀ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸੁਚੇਤ ਕਰਨ ਲਈ ਰਾਸ਼ਟਰੀ ਡੈਂਗੂ ਦਿਵਸ ਮੌਕੇ ਵੱਖ-ਵੱਖ ਥਾਵਾਂ ‘ਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਹੈਲਥ ਇੰਸਪੈਕਟਰ ਬਲਵੰਤ ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ, ਸੀਨੀਅਰ ਮੈਡੀਕਲ ਅਫਸਰ ਡਾ. ਹਰਿੰਦਰ ਸਿੰਘ ਅਤੇ ਐਸ.ਐਮ.ਓ ਡਾ. ਸੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਹ ਅਭਿਆਨ ਸ਼ੁਰੂ ਕੀਤਾ ਗਿਆ ਹੈ।
     ਉਨ੍ਹਾਂ ਦੱਸਿਆ ਕਿ ਡੈਂਗੂ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜਿਸ ਦੇ ਲੱਛਣ ਮੱਛਰ ਦੇ ਕੱਟਣ ਤੋਂ 3-4 ਦਿਨਾਂ ਬਾਅਦ ਸਾਹਮਣੇ ਆਉਂਦੇ ਹਨ। ਇਸ ਵਿੱਚ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਵਿੱਚ ਦਰਦ, ਜੋੜਾਂ ਦਾ ਦਰਦ, ਉਲਟੀਆਂ ਅਤੇ ਕਮਜ਼ੋਰੀ ਆਦਿ ਸ਼ਾਮਲ ਹਨ। ਸਮੇਂ ਸਿਰ ਇਲਾਜ ਨਾ ਹੋਣ ਦੀ ਸੂਰਤ ਵਿੱਚ ਇਹ ਬਿਮਾਰੀ ਗੰਭੀਰ ਰੂਪ ਧਾਰ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਸਫਾਈ ਦਾ ਖ਼ਾਸ ਧਿਆਨ ਰੱਖਣ।
ਬਲਵੰਤ ਰਾਏ ਨੇ ਦੱਸਿਆ ਕਿ “ਫਰਾਈ ਡੇ, ਡ੍ਰਾਈ ਡੇ” ਮੁਹਿੰਮ ਤਹਿਤ ਹਰ ਹਫ਼ਤੇ ਘਰਾਂ ਵਿੱਚ ਪਾਣੀ ਵਾਲੀਆਂ ਥਾਵਾਂ ਜਿਵੇਂ ਕੂਲਰ, ਟੈਂਕੀਆਂ ਅਤੇ ਟੁੱਟੇ-ਫੁੱਟੇ ਬਰਤਨਾਂ ਨੂੰ ਸਾਫ਼ ਕਰਨਾ ਬਹੁਤ ਜ਼ਰੂਰੀ ਹੈ, ਤਾਂ ਜੋ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ। ਇਸ ਦੇ ਨਾਲ ਹੀ ਸਿਹਤ ਕਰਮਚਾਰੀ ਘਰ-ਘਰ ਜਾ ਕੇ ਲੋਕਾਂ ਨੂੰ ਡੈਂਗੂ ਤੋਂ ਬਚਾਅ ਦੇ ਤਰੀਕੇ ਬਾਰੇ ਜਾਣਕਾਰੀ ਦੇ ਰਹੇ ਹਨ।
      ਇਸ ਮੌਕੇ ਭਾਈ ਨੰਦ ਲਾਲ ਪਬਲਿਕ ਸਕੂਲ, ਸ਼੍ਰੀ ਅਨੰਦਪੁਰ ਸਾਹਿਬ ਵਿੱਚ ਵਿਸ਼ੇਸ਼ ਸੈਮੀਨਾਰ ਵੀ ਕਰਵਾਇਆ ਗਿਆ, ਜਿਸ ਵਿੱਚ ਸਿਹਤ ਟੀਮ ਵੱਲੋਂ ਵਿਦਿਆਰਥੀਆਂ ਨੂੰ ਡੈਂਗੂ ਅਤੇ ਟੀ.ਬੀ. ਬਿਮਾਰੀਆਂ ਬਾਰੇ ਜਾਗਰੂਕ ਕੀਤਾ ਗਿਆ।ਸੀਨੀਅਰ ਟ੍ਰੀਟਮੈਂਟ ਸੁਪਰਵਾਈਜ਼ਰ ਸੁਰਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਡੈਂਗੂ ਅਤੇ ਟੀ.ਬੀ. ਦੇ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ ਅਤੇ ਲੋਕਾਂ ਨੂੰ ਲੱਛਣ ਦਿਖਣ ‘ਤੇ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ।