Arth Parkash : Latest Hindi News, News in Hindi
ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਸੈਨੀਟੇਸ਼ਨ ਵਰਕਰਾਂ ਲਈ ਸਫ਼ਾਈ ਤੇ ਇਨਫੈਕਸ਼ਨ ਕੰਟਰੋਲ ਬਾਰੇ ਟ੍ਰੇਨਿੰਗ ਸੈਸ਼ਨ ਦਾ ਆਯੋਜਨ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਸੈਨੀਟੇਸ਼ਨ ਵਰਕਰਾਂ ਲਈ ਸਫ਼ਾਈ ਤੇ ਇਨਫੈਕਸ਼ਨ ਕੰਟਰੋਲ ਬਾਰੇ ਟ੍ਰੇਨਿੰਗ ਸੈਸ਼ਨ ਦਾ ਆਯੋਜਨ
Friday, 15 May 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਸੈਨੀਟੇਸ਼ਨ ਵਰਕਰਾਂ ਲਈ ਸਫ਼ਾਈ ਤੇ ਇਨਫੈਕਸ਼ਨ ਕੰਟਰੋਲ ਬਾਰੇ ਟ੍ਰੇਨਿੰਗ ਸੈਸ਼ਨ ਦਾ ਆਯੋਜਨ

 

ਰੂਪਨਗਰ, 16 ਮਈ: ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹਸਪਤਾਲ ਰੂਪਨਗਰ ਦੇ ਹਸਪਤਾਲ ਦੇ ਸਮੂਹ ਸੈਨੀਟੇਸ਼ਨ ਵਰਕਰਾਂ ਲਈ "ਹਸਪਤਾਲ ਸਫ਼ਾਈ, ਬਾਇਓ-ਮੈਡੀਕਲ ਵੇਸਟ ਪ੍ਰਬੰਧਨ ਅਤੇ ਇਨਫੈਕਸ਼ਨ ਕੰਟਰੋਲ" ਵਿਸ਼ੇ 'ਤੇ ਇੱਕ ਰੋਜ਼ਾ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ।

 

ਜ਼ਿਲ੍ਹਾ ਟ੍ਰੇਨਿੰਗ ਸੈਂਟਰ ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ਬਾਇਓ ਮੈਡੀਕਲ ਵੇਸਟ ਦੀ ਸਹੀ ਤਰੀਕੇ ਨਾਲ ਛਟਾਈ ਅਤੇ ਹਸਪਤਾਲਾਂ ਵਿੱਚ ਸਫ਼ਾਈ ਬਣਾਈ ਰੱਖਣ ਬਾਰੇ ਡਾ. ਹਰਲੀਨ ਕੌਰ, ਡਾ. ਰਮਨਦੀਪ ਕੌਰ (ਨੋਡਲ ਅਫਸਰ, ਬਾਇਓ ਮੈਡੀਕਲ ਵੇਸਟ ਮੈਨੇਜਮੈਂਟ) ਅਤੇ ਸ਼੍ਰੀ ਸਾਗਰ ਸੈਣੀ, ਫੈਸਿਲਿਟੀ ਮੈਨੇਜਰ ਵੱਲੋਂ ਸਿਵਲ ਹਸਪਤਾਲ ਰੂਪਨਗਰ ਦੇ ਸਮੂਹ ਸਫ਼ਾਈ ਕਰਮਚਾਰੀਆਂ ਨੂੰ ਟ੍ਰੇਨਿੰਗ ਦਿੱਤੀ। 

 

ਇਸ ਟ੍ਰੇਨਿੰਗ ਵਿੱਚ ਸਫ਼ਾਈ ਕਰਮਚਾਰੀਆਂ ਦੀਆਂ ਡਿਊਟੀਆਂ ਅਤੇ ਜ਼ਿੰਮੇਵਾਰੀਆਂ, ਬਾਇਓ ਮੈਡੀਕਲ ਵੇਸਟ ਦੀ ਸੰਭਾਲ ਅਤੇ ਇਕੱਠਾ ਕਰਨ ਦੇ ਤਰੀਕੇ, ਨੀਡਲ ਸਟਿਕ ਇੰਜਰੀ ਤੋਂ ਬਚਾਅ ਅਤੇ ਇਸ ਦੀ ਸੰਭਾਲ, ਸਪਿੱਲ ਮੈਨੇਜਮੈਂਟ ਅਤੇ ਹਸਪਤਾਲ ਵਿੱਚ ਸਫ਼ਾਈ ਅਤੇ ਸੁਰੱਖਿਆ ਬਣਾਈ ਰੱਖਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਬਾਇਓ ਮੈਡੀਕਲ ਵੇਸਟ ਮੈਨੇਜਮੈਂਟ ਦੇ ਨਿਯਮਾਂ ਦੀ ਪਾਲਣਾ ਕਰਨ ਉੱਤੇ ਵੀ ਜ਼ੋਰ ਦਿੱਤਾ ਗਿਆ।ਅਧਿਕਾਰੀਆਂ ਨੇ ਕਿਹਾ ਕਿ ਹਸਪਤਾਲਾਂ ਵਿੱਚ ਸੁਰੱਖਿਅਤ ਅਤੇ ਸਾਫ਼-ਸੁਥਰਾ ਮਾਹੌਲ ਬਣਾਈ ਰੱਖਣ ਲਈ ਅਜਿਹੇ ਟ੍ਰੇਨਿੰਗ ਪ੍ਰੋਗਰਾਮ ਸਮੇਂ-ਸਮੇਂ ‘ਤੇ ਕਰਵਾਉਣ ਬਹੁਤ ਜ਼ਰੂਰੀ ਹਨ।

 

ਇਸ ਮੌਕੇ ਡਾ. ਉਰਮਿਲ ਗਰਗ, ਡਿਪਟੀ ਮੈਡੀਕਲ ਕਮਿਸ਼ਨਰ, ਰੂਪਨਗਰ ਅਤੇ ਡਾ. ਰੁਪਿੰਦਰ ਸਿੰਘ ਗਿੱਲ, ਸੀਨੀਅਰ ਮੈਡੀਕਲ ਅਫਸਰ ਇੰਚਾਰਜ, ਸਿਵਲ ਹਸਪਤਾਲ ਰੂਪਨਗਰ ਵੀ ਹਾਜ਼ਰ ਰਹੇ। ਉਨ੍ਹਾਂ ਵੱਲੋਂ ਸਫ਼ਾਈ ਕਰਮਚਾਰੀਆਂ ਨੂੰ ਆਪਣੀਆਂ ਡਿਊਟੀਆਂ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਅਤੇ ਬਾਇਓ ਮੈਡੀਕਲ ਵੇਸਟ ਮੈਨੇਜਮੈਂਟ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ।