Arth Parkash : Latest Hindi News, News in Hindi
ਚੰਡੀਗੜ੍ਹ ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਹੈ ਕਿ ਚੰਡੀਗੜ੍ਹ ਦੇ ਪੈਟਰੋਲ ਪੰਪਾਂ 'ਤੇ ਅਸਥਾਈ ਬਾਲਣ ਰਾਸ਼ਨਿੰਗ ਚੰਡੀਗੜ੍ਹ ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਹੈ ਕਿ ਚੰਡੀਗੜ੍ਹ ਦੇ ਪੈਟਰੋਲ ਪੰਪਾਂ 'ਤੇ ਅਸਥਾਈ ਬਾਲਣ ਰਾਸ਼ਨਿੰਗ
Sunday, 17 May 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸ ਨੋਟ

ਚੰਡੀਗੜ੍ਹ, 18 ਮਈ 2026

ਚੰਡੀਗੜ੍ਹ ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਹੈ ਕਿ ਚੰਡੀਗੜ੍ਹ ਦੇ ਪੈਟਰੋਲ ਪੰਪਾਂ 'ਤੇ ਅਸਥਾਈ ਬਾਲਣ ਰਾਸ਼ਨਿੰਗ ਦੀ ਕਥਿਤ ਸ਼ੁਰੂਆਤ ਸਬੰਧੀ ਗੁੰਮਰਾਹਕੁੰਨ ਅਤੇ ਜਾਅਲੀ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ। ਇਨ੍ਹਾਂ ਖ਼ਬਰਾਂ ਵਿੱਚ ਸਥਾਨਕ ਸਪਲਾਈ ਦੀਆਂ ਸੀਮਾਵਾਂ ਦਾ ਹਵਾਲਾ ਦਿੰਦੇ ਹੋਏ ਦੋ ਪਹੀਆ ਵਾਹਨਾਂ ਲਈ ₹500 ਅਤੇ ਚਾਰ ਪਹੀਆ ਵਾਹਨਾਂ ਲਈ ₹1500 ਤੱਕ ਈਂਧਣ ਸੀਮਾ ਨਿਰਧਾਰਿਤ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ।

ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ, ਚੰਡੀਗੜ੍ਹ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ ਨੇ ਸਪਸ਼ਟ ਕੀਤਾ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ  ਪੈਟਰੋਲ ਜਾਂ ਡੀਜ਼ਲ ਦੀ ਵਿਕਰੀ 'ਤੇ ਕੋਈ ਪਾਬੰਦੀ ਜਾਂ ਸੀਮਾ ਲਗਾਉਣ ਸਬੰਧੀ ਅਜਿਹਾ ਕੋਈ ਆਦੇਸ਼ ਜਾਰੀ ਨਹੀਂ ਕੀਤਾ ਗਿਆ ਹੈ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕਾਫ਼ੀ ਉਪਲਬਧਤਾ ਹੈ। ਆਇਲ ਮਾਰਕਿਟਿੰਗ ਕੰਪਨੀਆਂ (ਓਐੱਮਸੀਜ਼/OMCs) ਨੇ ਵੀ ਪੁਸ਼ਟੀ ਕੀਤੀ ਹੈ ਕਿ ਕਾਫ਼ੀ ਈਂਧਣ ਦਾ ਸਟਾਕ ਉਪਲਬਧ ਹੈ ਅਤੇ ਸਪਲਾਈ ਸੰਚਾਲਨ ਬਿਨਾ ਕਿਸੇ ਰੁਕਾਵਟ ਦੇ ਸੁਚਾਰੂ ਰੂਪ ਨਾਲ ਜਾਰੀ ਹੈ।

ਨਾਗਰਿਕਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ  ਕਿਸੇ ਪ੍ਰਕਾਰ ਦੀਆਂ ਅਫ਼ਵਾਹਾਂ 'ਤੇ ਧਿਆਨ ਨਾ ਦੇਣ ਅਤੇ ਗ਼ੈਰ-ਜ਼ਰੂਰੀ ਤੌਰ 'ਤੇ ਈਂਧਣ ਦਾ ਭੰਡਾਰਣ ਜਾਂ ਅਤਿਅਧਿਕ ਖਰੀਦਦਾਰੀ ਨਾ ਕਰਨ। ਸ਼ਹਿਰ ਦੇ ਸਾਰੇ ਰਿਟੇਲ ਫਿਊਲ ਆਊਟਲੈੱਟਾਂ 'ਤੇ ਕਾਫ਼ੀ ਮਾਤਰਾ ਵਿੱਚ ਈਂਧਣ ਉਪਲਬਧ ਹੈ ਅਤੇ ਆਇਲ ਮਾਰਕਿਟਿੰਗ ਕੰਪਨੀਆਂ (ਓਐੱਮਸੀਜ਼/OMCs) ਦੁਆਰਾ ਨਿਯਮਿਤ ਸਪਲਾਈ ਸੁਨਿਸ਼ਚਿਤ ਕੀਤੀ ਜਾ ਰਹੀ ਹੈ।

 ਚੰਡੀਗੜ੍ਹ ਪ੍ਰਸ਼ਾਸਨ ਸਬੰਧਿਤ ਤੇਲ ਮਾਰਕਿਟਿੰਗ ਕੰਪਨੀਆਂ ਨਾਲ ਨਿਰੰਤਰ ਤਾਲਮੇਲ ਸਥਾਪਿਤ ਕਰਕੇ ਸਥਿਤੀ 'ਤੇ ਲਗਾਤਾਰ ਨਿਗਰਾਨੀ ਰੱਖ ਰਹੀਆਂ ਹਨ, ਤਾਕਿ ਸ਼ਹਿਰ ਭਰ ਵਿੱਚ ਪੈਟਰੋਲੀਅਮ ਉਤਪਾਦਾਂ ਦੀ ਨਿਰਵਿਘਨ ਉਪਲਬਧਤਾ ਸੁਨਿਸ਼ਚਿਤ ਕੀਤੀ ਜਾ ਸਕੇ।

ਸਾਧਾਰਣ ਸਥਿਤੀ ਬਣਾਈ ਰੱਖਣ ਅਤੇ ਕਿਸੇ ਵੀ ਪ੍ਰਕਾਰ ਦੀ ਅਸੁਵਿਧਾ ਤੋਂ ਬਚਣ ਹਿਤ ਨਾਗਰਿਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਗਈ ਹੈ।