Arth Parkash : Latest Hindi News, News in Hindi
ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਸ੍ਰੀਹਰੀਕੋਟਾ ਲਈ ਰਵਾਨਾ: ਹਰਜੋਤ ਸਿੰਘ ਬੈਂਸ  ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਸ੍ਰੀਹਰੀਕੋਟਾ ਲਈ ਰਵਾਨਾ: ਹਰਜੋਤ ਸਿੰਘ ਬੈਂਸ 
Thursday, 31 Aug 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਸ੍ਰੀਹਰੀਕੋਟਾ ਲਈ ਰਵਾਨਾ: ਹਰਜੋਤ ਸਿੰਘ ਬੈਂਸ 

 

ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਬਨਣਗੇ ਗਵਾਹ

 

ਚੰਡੀਗੜ੍ਹ, 1 ਸਤੰਬਰ: 

 

ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਗਵਾਹ ਬਣਨ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਅੱਜ ਇਹ ਵਿਦਿਆਰਥੀ ਪੀ.ਐਸ.ਐਲ.ਵੀ. - ਸੀ 57 ਅਦਿੱਤਯ ਐਲ1 ਦੀ ਲਾਂਚ ਦੇ  ਗਵਾਹ ਬਨਣ ਲਈ ਰਵਾਨਾ ਹੋਏ ਹਨ।

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਇਨ੍ਹਾਂ ਵਿਦਿਆਰਥੀਆਂ ਦਾ ਇਸ ਸਬੰਧੀ ਆਉਣ ਵਾਲਾ ਸਾਰਾ ਖ਼ਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਨ ਵਿਚ ਸਾਇੰਸ ਵਿਸ਼ੇ ਸਬੰਧੀ ਚੇਟਕ ਪੈਦਾ ਕਰਨ ਲਈ ਇਹ ਉਪਰਾਲਾ ਕਰ ਰਹੀ ਹੈ। 

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਚੰਦਰਯਾਨ 3 ਅਤੇ ਪੀ.ਐਸ.ਐਲ.ਵੀ. - ਸੀ 56 ਦੀ ਲਾਂਚ ਮੌਕੇ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸ੍ਰੀਹਰੀਕੋਟਾ ਗਏ ਸਨ।