Arth Parkash : Latest Hindi News, News in Hindi
ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅਮਲਾਲਾ ਅਤੇ ਚੰਡਿਆਲਾ ਤੋਂ ਸ਼ਰਧਾਲੂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅਮਲਾਲਾ ਅਤੇ ਚੰਡਿਆਲਾ ਤੋਂ ਸ਼ਰਧਾਲੂਆਂ ਦੀਆਂ 43ਵੀਂ ਅਤੇ 44ਵੀਂ ਬੱਸਾਂ ਨੂੰ ਹਰੀ ਝੰਡੀ
Wednesday, 20 May 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅਮਲਾਲਾ ਅਤੇ ਚੰਡਿਆਲਾ ਤੋਂ ਸ਼ਰਧਾਲੂਆਂ ਦੀਆਂ 43ਵੀਂ ਅਤੇ 44ਵੀਂ ਬੱਸਾਂ ਨੂੰ ਹਰੀ ਝੰਡੀ

 

ਡੇਰਾਬੱਸੀ, 21 ਮਈ :(ਜਸਬੀਰ ਸਿੰਘ)

 

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਪਿੰਡ ਅਮਲਾਲਾ ਅਤੇ ਚੰਡਿਆਲਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀਆਂ 43ਵੀਂ ਅਤੇ 44ਵੀਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

 

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਹ ਯੋਜਨਾ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ।

 

ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਵਿੱਤਰ ਦਰਸ਼ਨ ਕਰਨਗੇ ਅਤੇ ਸਰਕਾਰ ਵੱਲੋਂ ਯਾਤਰੀਆਂ ਲਈ ਸਾਰੀਆਂ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 

ਇਸ ਮੌਕੇ ਮੌਜੂਦ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਉਨ੍ਹਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਤੋਂ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਇਸ ਪਰਉਪਕਾਰੀ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।

 

ਇਸ ਮੌਕੇ ਸਰਪੰਚ ਸਾਹਿਬਾਨ,ਇਲਾਕੇ ਦੇ ਪਤਵੰਤੇ ਵਿਅਕਤੀ ਅਤੇ ਸ਼ਰਧਾਲੂ ਹਾਜ਼ਰ ਸਨ।