Arth Parkash : Latest Hindi News, News in Hindi
ਲਾਲੜੂ ਪੁਲਿਸ ਵੱਲੋਂ 1 ਕਿੱਲੋ ਅਫ਼ੀਮ ਸਮੇਤ ਉੱਤਰ ਪ੍ਰਦੇਸ਼ ਦਾ ਅੰਤਰਰਾਜੀ ਨਸ਼ਾ ਤਸਕਰ ਗ੍ਰਿਫ਼ਤਾਰ, ਅਦਾਲਤ ਵੱਲੋਂ 3 ਦਿਨ ਲਾਲੜੂ ਪੁਲਿਸ ਵੱਲੋਂ 1 ਕਿੱਲੋ ਅਫ਼ੀਮ ਸਮੇਤ ਉੱਤਰ ਪ੍ਰਦੇਸ਼ ਦਾ ਅੰਤਰਰਾਜੀ ਨਸ਼ਾ ਤਸਕਰ ਗ੍ਰਿਫ਼ਤਾਰ, ਅਦਾਲਤ ਵੱਲੋਂ 3 ਦਿਨ ਦਾ ਪੁਲਿਸ ਰਿਮਾਂਡ
Friday, 22 May 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਲਾਲੜੂ ਪੁਲਿਸ ਵੱਲੋਂ 1 ਕਿੱਲੋ ਅਫ਼ੀਮ ਸਮੇਤ ਉੱਤਰ ਪ੍ਰਦੇਸ਼ ਦਾ ਅੰਤਰਰਾਜੀ ਨਸ਼ਾ ਤਸਕਰ ਗ੍ਰਿਫ਼ਤਾਰ, ਅਦਾਲਤ ਵੱਲੋਂ 3 ਦਿਨ ਦਾ ਪੁਲਿਸ ਰਿਮਾਂਡ

​ਲਾਲੜੂ, 23 ਮਈ (ਜਸਬੀਰ ਸਿੰਘ): ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜ਼ਿਲ੍ਹਾ ਐੱਸ.ਏ.ਐੱਸ. ਨਗਰ ਪੁਲਿਸ ਨੂੰ ਉਸ ਵੇਲੇ ਇੱਕ ਵੱਡੀ ਸਫ਼ਲਤਾ ਮਿਲੀ ਜਦੋਂ ਲਾਲੜੂ ਪੁਲਿਸ ਨੇ ਇੱਕ ਅੰਤਰਰਾਜੀ ਨਸ਼ਾ ਤਸਕਰ ਨੂੰ 1 ਕਿੱਲੋ ਅਫ਼ੀਮ ਸਮੇਤ ਕਾਬੂ ਕਰ ਲਿਆ। ਇਹ ਕਾਰਵਾਈ ਸੀਨੀਅਰ ਕਪਤਾਨ ਪੁਲਿਸ ਸ੍ਰੀਮਾਨ ਹਰਮਨਦੀਪ ਸਿੰਘ ਹੰਸ (I.P.S.) ਦੇ ਦਿਸ਼ਾ-ਨਿਰਦੇਸ਼ਾਂ, ਸ੍ਰੀ ਮਨਪ੍ਰੀਤ ਸਿੰਘ ਕਪਤਾਨ ਪੁਲਿਸ (ਦੇਹਾਤੀ) ਅਤੇ ਸ੍ਰੀ ਬਿਕਰਮਜੀਤ ਸਿੰਘ ਬਰਾੜ ਕਪਤਾਨ ਪੁਲਿਸ (ਡੇਰਾਬੱਸੀ) ਦੀ ਯੋਗ ਅਗਵਾਈ ਹੇਠ ਥਾਣਾ ਲਾਲੜੂ ਦੇ ਮੁੱਖ ਅਫ਼ਸਰ ਯੋਗੇਸ਼ ਕੁਮਾਰ ਦੀ ਨਿਗਰਾਨੀ ਵਿੱਚ ਅੰਜਾਮ ਦਿੱਤੀ ਗਈ।
​ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਅੰਬਾਲਾ ਤੋਂ ਚੰਡੀਗੜ੍ਹ ਮੁੱਖ ਮਾਰਗ 'ਤੇ ਸਥਿਤ ਝਰਮੜੀ ਬੈਰੀਅਰ ਕੋਲ ਗਸ਼ਤ 'ਤੇ ਮੌਜੂਦ ਸੀ। ਇਸੇ ਦੌਰਾਨ ਸੜਕ ਕਿਨਾਰੇ ਪਿੱਠੂ ਬੈਗ ਪਾ ਕੇ ਖੜ੍ਹੇ ਇੱਕ ਨੌਜਵਾਨ ਨੇ ਜਦੋਂ ਪੁਲਿਸ ਪਾਰਟੀ ਨੂੰ ਦੇਖਿਆ ਤਾਂ ਉਸ ਨੇ ਸ਼ੱਕੀ ਹਾਲਤ ਵਿੱਚ ਆਪਣਾ ਬੈਗ ਲੁਕਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਪਾਰਟੀ ਨੇ ਮੁਸਤੈਦੀ ਦਿਖਾਉਂਦੇ ਹੋਏ ਤੁਰੰਤ ਉਸ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਜਦੋਂ ਸ਼ੱਕ ਦੇ ਅਧਾਰ 'ਤੇ ਉਸ ਦੇ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 1 ਕਿੱਲੋ ਅਫ਼ੀਮ ਬਰਾਮਦ ਹੋਈ।
​ਫੜੇ ਗਏ ਮੁਲਜ਼ਮ ਦੀ ਪਛਾਣ ਸ੍ਰੀਪਾਲ (ਉਮਰ 30 ਸਾਲ) ਪੁੱਤਰ ਲਾਖਨ, ਨਿਵਾਸੀ ਪਿੰਡ ਨਬੀਗੰਜ ਜਦੀਦ, ਥਾਣਾ ਸ਼ਾਹਾਬਾਦ, ਜ਼ਿਲ੍ਹਾ ਰਾਮਪੁਰ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ। ਪੁਲਿਸ ਦੀ ਸ਼ੁਰੂਆਤੀ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਫੜਿਆ ਗਿਆ ਮੁਲਜ਼ਮ ਇੱਕ ਪੇਸ਼ੇਵਰ ਨਸ਼ਾ ਤਸਕਰ ਹੈ ਅਤੇ ਉਸ ਦੇ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਰਾਜਾਂ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ। ਮੁਲਜ਼ਮ ਖ਼ਿਲਾਫ਼ ਸਾਲ 2018 ਵਿੱਚ ਥਾਣਾ ਅਮਲੋਹ, ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਨੰਬਰ 67 ਅਤੇ ਸਾਲ 2025 ਵਿੱਚ ਜ਼ਿਲ੍ਹਾ ਬਰੇਲੀ (ਉੱਤਰ ਪ੍ਰਦੇਸ਼) ਦੇ ਥਾਣਾ ਸਿਰੋਲੀ ਵਿਖੇ ਮੁਕੱਦਮਾ ਨੰਬਰ 14 ਦਰਜ ਪਾਇਆ ਗਿਆ ਹੈ।
​ਇਸ ਤਾਜ਼ਾ ਮਾਮਲੇ ਵਿੱਚ ਥਾਣਾ ਲਾਲੜੂ ਵਿਖੇ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਨੰਬਰ 103 ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 3 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਨਾਲ ਨਸ਼ਾ ਤਸਕਰੀ ਦੇ ਇਸ ਅੰਤਰਰਾਜੀ ਨੈੱਟਵਰਕ ਅਤੇ ਇਸ ਦੇ ਸਪਲਾਇਰਾਂ ਬਾਰੇ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਪੂਰੀ ਉਮੀਦ ਹੈ।