Arth Parkash : Latest Hindi News, News in Hindi
ਨਿਰਪੱਖ, ਸੁਤੰਤਰਤ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ : ਜ਼ਿਲ੍ਹਾ ਚੋਣ ਅਫ਼ਸ ਨਿਰਪੱਖ, ਸੁਤੰਤਰਤ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ : ਜ਼ਿਲ੍ਹਾ ਚੋਣ ਅਫ਼ਸਰ
Saturday, 23 May 2026 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਨਿਰਪੱਖ, ਸੁਤੰਤਰਤ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ : ਜ਼ਿਲ੍ਹਾ ਚੋਣ ਅਫ਼ਸਰ*

 

- ਕੁੱਲ 1,08,067 ਵੋਟਰ ਕਰਨਗੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ

 

- ਸੁਚਾਰੂ ਢੰਗ ਨਾਲ ਵੋਟ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ 133 ਪੋਲਿੰਗ ਬੂਥ, ਕਰੀਬ 800 ਚੋਣ ਅਮਲਾ ਤਾਇਨਾਤ

 

- ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਦੇ 99 ਵਾਰਡਾਂ ਲਈ 342 ਉਮੀਦਵਾਰ ਲੜ ਰਹੇ ਨੇ ਚੋਣ

 

ਜਲੰਧਰ, 22 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਮੁਤਾਬਕ ਨਿਰਪੱਖ, ਸੁਤੰਤਰਤ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀਆਂ ਜਾਣਗੀਆਂ।

 

ਸ਼੍ਰੀ ਵਾਲੀਆ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਵਿੱਚ ਕੁੱਲ 1,08,067 ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ, ਜਿਨ੍ਹਾਂ ਵਿੱਚ 54,943 ਪੁਰਸ਼ ਅਤੇ 53,116 ਮਹਿਲਾ ਅਤੇ 8 ਅਦਰ ਵੋਟਰ ਸ਼ਾਮਲ ਹਨ।

 

ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਨਕੋਦਰ ਦੀਆਂ ਚੋਣਾਂ ਵਿੱਚ 27,964, ਆਦਮਪੁਰ ਵਿੱਚ 12,610, ਕਰਤਾਰਪੁਰ ਵਿੱਚ 19,736, ਨੂਰਮਹਿਲ ਵਿੱਚ 11,105 ਤੇ ਨਗਰ ਕੌਂਸਲ ਫਿਲੌਰ ਵਿੱਚ 19,179 ਅਤੇ ਨਗਰ ਪੰਚਾਇਤ ਲੋਹੀਆਂ ਵਿੱਚ 7,958 ਤੇ ਨਗਰ ਪੰਚਾਇਤ ਮਹਿਤਪੁਰ ਵਿੱਚ 9,515 ਵੋਟਰ ਆਪਣੇ ਵੋਟ ਦੇ ਹੱਕ ਦਾ ਵਰਤੋਂ ਕਰਨਗੇ।

 

ਉਨ੍ਹਾਂ ਦੱਸਿਆ ਕਿ ਵੋਟ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 133 ਪੋਲਿੰਗ ਬੂਥ ਬਣਾਏ ਗਏ ਹਨ ਅਤੇ 800 ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ, ਜਿਸ ਨੂੰ ਲੋੜੀਂਦੀ ਸਿਖ਼ਲਾਈ ਪ੍ਰਦਾਨ ਕੀਤੀ ਜਾ ਚੁੱਕੀ ਹੈ।

 

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਦੇ ਕੁੱਲ 99 ਵਾਰਡਾਂ ਲਈ ਕੁੱਲ 342 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ ਨਗਰ ਕੌਂਸਲ ਆਦਮਪੁਰ ਤੋਂ 44, ਕਰਤਾਰਪੁਰ ਤੋਂ 50, ਨਕੋਦਰ ਤੋਂ 55, ਨੂਰਮਹਿਲ ਤੋਂ 41, ਨਗਰ ਕੌਂਸਲ ਫਿਲੌਰ ਤੋਂ 58 ਅਤੇ ਨਗਰ ਪੰਚਾਇਤ ਮਹਿਤਪੁਰ ਤੇ ਲੋਹੀਆਂ ਖਾਸ ਤੋਂ 47-47 ਉਮੀਦਵਾਰ ਸ਼ਾਮਲ ਹਨ।

 

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਗਰ ਕੌਂਸਲ ਆਦਮਪੁਰ ਦੇ 13, ਕਰਤਾਰਪੁਰ ਦੇ 15, ਨਕੋਦਰ ਦੇ 17, ਨੂਰਮਹਿਲ ਦੇ 13, ਨਗਰ ਕੌਂਸਲ ਫਿਲੌਰ ਦੇ 15 ਅਤੇ ਨਗਰ ਪੰਚਾਇਤ ਮਹਿਤਪੁਰ ਤੇ ਲੋਹੀਆਂ ਖਾਸ ਦੇ 13-13 ਵਾਰਡਾਂ ਲਈ 26 ਮਈ 2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ। ਵੋਟਾਂ ਦੀ ਗਿਣਤੀ 29 ਮਈ 2026 ਨੂੰ ਹੋਵੇਗੀ।

 

ਉਨ੍ਹਾਂ ਸਾਰੇ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ।

 

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟ ਪ੍ਰਕਿਰਿਆ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਾਰੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਵਲੋਂ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਜਾਣਗੇ, ਤਾਂ ਚੋਣਾਂ ਸ਼ਾਂਤੀਪੂਰਨ ਤਰੀਕੇ ਨਾਲ ਨੇਪਰੇ ਚਾੜ੍ਹੀਆਂ ਜਾ ਸਕਣ।