Arth Parkash : Latest Hindi News, News in Hindi
ਕੇਵੀਆਈਆਈਟੀ ਰੋਪੜ ਵੱਲੋਂ ਦਾਖਲਾ ਜਾਗਰੂਕਤਾ ਮੁਹਿੰਮ ਸ਼ੁਰੂ ਕੇਵੀਆਈਆਈਟੀ ਰੋਪੜ ਵੱਲੋਂ ਦਾਖਲਾ ਜਾਗਰੂਕਤਾ ਮੁਹਿੰਮ ਸ਼ੁਰੂ
Saturday, 23 May 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਕੇਵੀਆਈਆਈਟੀ ਰੋਪੜ ਵੱਲੋਂ ਦਾਖਲਾ ਜਾਗਰੂਕਤਾ ਮੁਹਿੰਮ ਸ਼ੁਰੂ

 

25 ਮਈ ਨੂੰ ਹੋਵੇਗਾ ਦਾਖਲਾ ਸੈਸ਼ਨ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ

 

ਰੂਪਨਗਰ, 24 ਮਈ: ਕੇਂਦਰੀ ਵਿਦਿਆਲਿਆ ਆਈਆਈਟੀ ਰੋਪੜ ਵੱਲੋਂ ਸੈਸ਼ਨ 2026-27 ਲਈ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਨਾਲ ਜੋੜਨ ਦੇ ਉਦੇਸ਼ ਨਾਲ ਦਾਖਲਾ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ 25 ਮਈ, 2026 ਦਿਨ ਸੋਮਵਾਰ ਨੂੰ ਸਵੇਰੇ ਦਸਵੀਂ, ਗਿਆਰਵੀਂ ਅਤੇ ਬਾਰਵੀਂ ਜਮਾਤਾਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਵਿਸ਼ੇਸ਼ ਦਾਖਲਾ ਸੈਸ਼ਨ ਦਾ ਆਯੋਜਨ ਕੀਤਾ ਜਾ ਰਿਹਾ ਹੈ।

 

ਇਸ ਸੈਸ਼ਨ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਕੂਲ ਵਿੱਚ ਉਪਲਬਧ ਆਧੁਨਿਕ ਸਿੱਖਿਆ ਸਹੂਲਤਾਂ, ਅਕਾਦਮਿਕ ਮਾਹੌਲ, ਪ੍ਰਯੋਗਸ਼ਾਲਾਵਾਂ, ਤਜਰਬੇਕਾਰ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।

 

ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਦਾਖਲਾ ਸੈਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਲਈ ਯੋਗ ਅਤੇ ਮੁਕਾਬਲੇਯੋਗ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਦਾਖਲਾ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਗਮ ਬਣਾਉਣ ਲਈ ਸਕੂਲ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

 

ਮੁਹਿੰਮ ਤਹਿਤ ਦਾਖਲਾ ਸੈਸ਼ਨ 25 ਮਈ ਤੋਂ 2 ਜੂਨ 2026 ਤੱਕ ਚੱਲੇਗਾ। ਇਸ ਦੌਰਾਨ ਰਜਿਸਟ੍ਰੇਸ਼ਨ ਵਿੰਡੋ ਅਧਿਕਾਰਤ ਤੌਰ ’ਤੇ ਖੁੱਲ੍ਹੀ ਰਹੇਗੀ ਅਤੇ ਇੱਛੁਕ ਵਿਦਿਆਰਥੀ ਆਪਣੀ ਰੁਚੀ ਅਨੁਸਾਰ ਵਿਸ਼ਿਆਂ ਵਿੱਚ ਦਾਖਲਾ ਲੈ ਸਕਣਗੇ।

 

ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ 2 ਜੂਨ ਦੀ ਆਖ਼ਰੀ ਮਿਤੀ ਤੋਂ ਪਹਿਲਾਂ ਆਪਣੀ ਰਜਿਸਟ੍ਰੇਸ਼ਨ ਅਤੇ ਦਾਖਲਾ ਪ੍ਰਕਿਰਿਆ ਪੂਰੀ ਕਰਕੇ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲੈਣ।