Arth Parkash : Latest Hindi News, News in Hindi
ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਸੇਵਾ ਕੇਂਦਰ ਤੇ ਡੋਰ-ਸਟੈਪ ਡਿਲੀਵਰੀ ਸੇਵਾਵਾਂ ਰਹਿਣਗੀਆਂ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਸੇਵਾ ਕੇਂਦਰ ਤੇ ਡੋਰ-ਸਟੈਪ ਡਿਲੀਵਰੀ ਸੇਵਾਵਾਂ ਰਹਿਣਗੀਆਂ ਬੰਦ - ਡਿਪਟੀ ਕਮਿਸ਼ਨਰ
Saturday, 23 May 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਸੇਵਾ ਕੇਂਦਰ ਤੇ ਡੋਰ-ਸਟੈਪ ਡਿਲੀਵਰੀ ਸੇਵਾਵਾਂ ਰਹਿਣਗੀਆਂ ਬੰਦ - ਡਿਪਟੀ ਕਮਿਸ਼ਨਰ

 

ਰੂਪਨਗਰ, 24 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿੱਚ 26 ਮਈ 2026 ਨੂੰ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਉਕਤ ਦਿਨ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ।

 

ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ, ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ 26 ਮਈ 2026 ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਦੇ ਨਾਲ-ਨਾਲ ਡੋਰ-ਸਟੈਪ ਡਿਲੀਵਰੀ ਸੇਵਾਵਾਂ ਵੀ ਬੰਦ ਰਹਿਣਗੀਆਂ। ਇਸ ਦਿਨ ਸੇਵਾ ਕੇਂਦਰਾਂ ਅਤੇ ਡੋਰ-ਸਟੈਪ ਡਿਲੀਵਰੀ ਰਾਹੀਂ ਕੋਈ ਵੀ ਸੇਵਾ ਉਪਲਬਧ ਨਹੀਂ ਹੋਵੇਗੀ।

 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਲੋਕ ਆਪਣੀ ਸਹੂਲਤ ਲਈ ਸੇਵਾ ਕੇਂਦਰਾਂ ਅਤੇ ਡੋਰ-ਸਟੈਪ ਡਿਲੀਵਰੀ ਨਾਲ ਸੰਬੰਧਿਤ ਕੰਮ 26 ਮਈ ਤੋਂ ਪਹਿਲਾਂ ਜਾਂ ਬਾਅਦ ਵਿੱਚ ਕਰਵਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਕਿਸੇ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।