Arth Parkash : Latest Hindi News, News in Hindi
Punjab Civic Polls Live: Turnout Rises Steadily; Injured Congress Candidate Jagdev Singh Jagga Refer ਸਖ਼ਤ ਸੁਰੱਖਿਆ ਹੇਠ ਪੰਜਾਬ ਵਿੱਚ ਨਗਰ ਨਿਗਮ ਚੋਣਾਂ ਲਈ ਵੋਟਿੰਗ
Monday, 25 May 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਚੰਡੀਗੜ੍ਹ: ਪੰਜਾਬ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਿੰਗ ਮੰਗਲਵਾਰ ਸਵੇਰੇ 8 ਵਜੇ ਤੋਂ ਜਾਰੀ ਹੈ। ਸੂਬੇ ਭਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਵਿਚਕਾਰ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੋਲਿੰਗ ਬੂਥਾਂ 'ਤੇ ਪਹੁੰਚ ਰਹੇ ਹਨ। ਇਨ੍ਹਾਂ ਚੋਣਾਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਸਮੇਤ ਕੁੱਲ 7,555 ਉਮੀਦਵਾਰ ਮੈਦਾਨ ਵਿੱਚ ਹਨ।

ਸਵੇਰ ਤੋਂ ਹੀ ਕਈ ਇਲਾਕਿਆਂ ਵਿੱਚ ਵੋਟ ਪ੍ਰਤੀਸ਼ਤ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਗਿਆ। ਦੋਰਾਹਾ ਵਿੱਚ 33.13 ਪ੍ਰਤੀਸ਼ਤ, ਜਗਰਾਓਂ ਵਿੱਚ 30.92 ਪ੍ਰਤੀਸ਼ਤ, ਖੰਨਾ ਵਿੱਚ 30.73 ਪ੍ਰਤੀਸ਼ਤ, ਪਾਇਲ ਵਿੱਚ 41.86 ਪ੍ਰਤੀਸ਼ਤ, ਰਾਇਕੋਟ ਵਿੱਚ 35.15 ਪ੍ਰਤੀਸ਼ਤ ਅਤੇ ਸਮਰਾਲਾ ਵਿੱਚ 34.20 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ। ਉੱਥੇ ਹੀ (ਸੁਰੂਆਤੀ ਘੰਟਿਆਂ ਵਿੱਚ) ਕੁੱਲ ਵੋਟਿੰਗ 14.55 ਪ੍ਰਤੀਸ਼ਤ ਦਰਜ ਕੀਤੀ ਗਈ।

ਨਗਰ ਨਿਗਮ ਬਟਾਲਾ ਵਿੱਚ 14.01 ਪ੍ਰਤੀਸ਼ਤ, ਨਗਰ ਕੌਂਸਲ ਫ਼ਤਿਹਗੜ੍ਹ ਚੂੜੀਆਂ ਵਿੱਚ 14.54 ਪ੍ਰਤੀਸ਼ਤ, ਨਗਰ ਕੌਂਸਲ ਧਾਰੀਵਾਲ ਵਿੱਚ 17.24 ਪ੍ਰਤੀਸ਼ਤ ਅਤੇ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ 22.37 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ।

ਇਸੇ ਦੌਰਾਨ, ਜ਼ਿਲ੍ਹਾ ਲੁਧਿਆਣਾ ਦੇ ਰਾਇਕੋਟ ਵਿੱਚ ਕਾਂਗਰਸ ਉਮੀਦਵਾਰ ਜਗਦੇਵ ਸਿੰਘ ਜੱਗਾ 'ਤੇ ਬੂਥ ਦੇ ਅੰਦਰ ਕਥਿਤ ਤੌਰ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਮਲੇ ਵਿੱਚ ਉਨ੍ਹਾਂ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਾਜ਼ੁਕ ਹਾਲਤ ਵਿੱਚ ਪੀ.ਜੀ.ਆਈ. (PGI) ਰੈਫ਼ਰ ਕਰ ਦਿੱਤਾ ਗਿਆ।

ਦੂਜੇ ਪਾਸੇ, ਬਠਿੰਡਾ ਵਿੱਚ ਭਾਜਪਾ ਆਗੂ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਥਾਣਾ ਕੈਂਟ ਦੇ ਬਾਹਰ ਧਰਨੇ 'ਤੇ ਬੈਠੇ ਨਜ਼ਰ ਆਏ। ਚੋਣ ਮਾਹੌਲ ਦੇ ਦਰਮਿਆਨ ਸੁਰੱਖਿਆ ਏਜੰਸੀਆਂ ਅਤੇ ਪ੍ਰਸ਼ਾਸਨ ਲਗਾਤਾਰ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ।