
ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਿਖੇ ਡੇਅਰੀ ਫਾਰਮਿੰਗ ਵਿਸ਼ੇ ਤੇ ਸਿਖਲਾਈ ਕੋਰਸ ਦਾ ਕੀਤਾ ਗਿਆ ਆਯੋਜਨ
ਰੂਪਨਗਰ, 27 ਮਈ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਭਾਰਤੀ ਖੇਤੀ ਖੋਜ ਪਰਿਸ਼ਦ ਦੀ ਅਗਵਾਈ ਅਧੀਨ, ਕੇਵੀਕੇ ਰੋਪੜ ਵੱਲੋਂ 12 ਮਈ ਤੋਂ 26 ਮਈ 2026 ਤੱਕ ਡੇਅਰੀ ਫਾਰਮਿੰਗ ਵਿਸ਼ੇ 'ਤੇ 15 ਦਿਨਾਂ ਦਾ ਵੋਕੇਸ਼ਨਲ ਟ੍ਰੇਨਿੰਗ ਕੋਰਸ ਆਯੋਜਿਤ ਕੀਤਾ ਗਿਆ।
ਇਸ ਟ੍ਰੇਨਿੰਗ ਦੀ ਅਗਵਾਈ ਐਸੋਸੀਏਟ ਡਾਇਰੈਕਟਰ (ਟੇਨਿੰਗ) ਕੇਵੀਕੇ ਰੋਪੜ ਡਾ. ਸਤਬੀਰ ਸਿੰਘ ਵੱਲੋਂ ਕੀਤੀ ਗਈ ਤੇ ਇਸ ਪ੍ਰੋਗਰਾਮ ਵਿੱਚ ਜ਼ਿਲ੍ਹੇ ਦੇ 23 ਪਸ਼ੂ-ਪਾਲਕ ਕਿਸਾਨਾਂ ਵੱਲੋਂ ਹਿੱਸਾ ਲਿਆ ਗਿਆ।
ਕੋਰਸ ਕੋਆਰਡੀਨੇਟਰ ਡਾ. ਅਪਰਣਾ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਦੱਸਿਆ ਕਿ ਪਾਠਕ੍ਰਮ ਵਿੱਚ ਪਸ਼ੂਆਂ ਦੀ ਬਰੀਡਿੰਗ, ਖੁਰਾਕ, ਰਹਿਣ-ਸਹਿਣ ਅਤੇ ਬਿਮਾਰੀਆਂ ਦੇ ਪ੍ਰਬੰਧਨ ਤੇ ਜ਼ੋਰ ਦਿੱਤਾ ਗਿਆ। ਵਿਸ਼ੇਸ਼ ਸੈਸ਼ਨਾਂ ਵਿੱਚ ਐਂਟੀਮਾਈਕ੍ਰੋਬੀਅਲ ਰੋਧ ਅਤੇ ਜਨੋਸਿਸ ਨੂੰ ਘਟਾਉਣ ਲਈ ਬਾਇਓਸਕਿਉਰਿਟੀ, ਗੈਰ-ਰਵਾਇਤੀ ਖੁਰਾਕ ਸਰੋਤਾਂ, ਵੇਸਟ ਮਨੇਜਮੈਂਟ ਤੇ ਵੀ ਚਰਚਾ ਕੀਤੀ ਗਈ।ਦੁੱਧ ਦੀ ਗੁਣਵੱਤਾ ਜਾਂਚ ਅਤੇ ਬਿਮਾਰੀਆਂ ਦੀ ਸ਼ੁਰੁਆਤੀ ਪੜਾਅ ਵਿੱਚ ਪਛਾਣ ਕਰਨ ਦੀਆਂ ਕੁਸ਼ਲਤਾਵਾਂ ਬਾਰੇ ਪੈਕਟੀਕਲ ਰਾਹੀਂ ਵੀ ਜਾਣਕਾਰੀ ਪ੍ਰਦਾਨ ਕੀਤੀ ਗਈ।
ਐਸੋਸੀਏਟ ਡਾਇਰੈਕਟਰ ਡਾ. ਸਤਵੀਰ ਸਿੰਘ ਨੇ ਦੱਸਿਆ ਕੀਤਾ ਕਿ ਸਾਇਲੇਜ ਬਣਾਉਣ ਅਤੇ ਅਫਲਾਟਾਕਸਿਨ ਪ੍ਰਬੰਧਨ ਬਾਰੇ ਵਿਸ਼ੇਸ਼ਗਿਆਨ ਸਲਾਹ ਲਈ ਗੁਰੁ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸੀਜ਼ ਯੂਨੀਵਰਸਿਟੀ, ਲੁਧਿਆਣਾ ਦੇ ਵਿਗਿਆਨੀਆਂ ਨਾਲ ਪੈਨਲ ਚਰਚਾ ਕੀਤੀ ਗਈ। ਟੇਨੀਜ਼ ਨੂੰ ਪਸ਼ੂ-ਪਾਲਨ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਅੱਗੇ ਲਈ ਸੰਪਰਕ ਸਥਾਪਿਤ ਕੀਤਾ ਗਿਆ।
ਇਸ ਤੋਂ ਇਲਾਵਾ ਡੇਅਰੀ ਫਾਰਮਿੰਗ ਸੰਬੰਧੀ ਸਾਹਿਤ ਸਿਖਿਆਰਥੀਆਂ ਨੂੰ ਉਪਲਬਧ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਕੇਵੀਕੇ ਅਤੇ ਯੂਨੀਵਰਸਿਟੀ ਦੇ ਵੱਖ-ਵੱਖ ਮੀਡੀਆ ਪਲੇਟਫਾਰਮਾਂ ਨਾਲ ਵੀ ਜੋੜਿਆ ਗਿਆ।