Arth Parkash : Latest Hindi News, News in Hindi
ਪਿੰਡ ਦੀਵਾਨਾ ਵਿੱਚ ਪੀ.ਏ.ਯੂ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਵੱਲੋਂ ਜਾਗਰੂਕਤਾ ਕੈਂਪ ਪਿੰਡ ਦੀਵਾਨਾ ਵਿੱਚ ਪੀ.ਏ.ਯੂ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਵੱਲੋਂ ਜਾਗਰੂਕਤਾ ਕੈਂਪ
Wednesday, 27 May 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪਿੰਡ ਦੀਵਾਨਾ ਵਿੱਚ ਪੀ.ਏ.ਯੂ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਵੱਲੋਂ ਜਾਗਰੂਕਤਾ ਕੈਂਪ

ਬਰਨਾਲਾ, 28 ਮਈ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਵੱਲੋਂ ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕਰਨ ਲਈ ਪਿੰਡ ਦੀਵਾਨਾ ਦੀ ਸਹਿਕਾਰੀ ਸਭਾ ਵਿਖੇ ਸਕੱਤਰ ਸਤਵਿੰਦਰ ਸਿੰਘ, ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ , ਮੀਤਪ੍ਰਧਾਨ ਗੁਰਮੀਤ ਸਿੰਘ ਅਤੇ ਸਮੂਹ ਕਮੇਂਟੀ ਮੈਬਰਾਂ ਦੇ ਪ੍ਰਬੰਧਾਂ ਹੇਠ ਨੂੰ ਜਾਗਰੂਕਤਾ ਕੈਂਪ ਲਾਇਆ ਗਿਆ। 

ਇਸ ਮੌਕੇ ਡਾ. ਅਮਨਦੀਪ ਕੌਰ, ਜ਼ਿਲ੍ਹਾ ਪਸਾਰ ਵਿਗਿਆਨੀ ਨੇ ਕਿਸਾਨਾਂ ਨੂੰ ਮਿੱਟੀ ਪਰਖ ਕਰਾਉਣ ਲਈ ਨਮੂਨਾ ਲੈਣ ਦੇ ਢੰਗ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ ਅਤੇ ਰਸਾਇਣਕ ਖਾਦਾਂ ਦੀ ਸੁਚੱਜੀ ਅਤੇ ਸੰਤੁਲਿਤ ਵਰਤੋਂ ਸਬੰਧੀ ਜਾਣਕਾਰੀ ਦਿੱਤੀ।

 ਉਨ੍ਹਾਂ ਦੱਸਿਆ ਕਿ ਖਾਦਾਂ ਦੀ ਲੋੜ ਅਨੁਸਾਰ ਅਤੇ ਮਿੱਟੀ ਦੀ ਜਾਂਚ ਦੇ ਅਧਾਰ ‘ਤੇ ਵਰਤੋਂ ਕਰਨ ਨਾਲ ਖਰਚੇ ਘਟਦੇ ਹਨ ਅਤੇ ਮਿੱਟੀ ਦੀ ਸਿਹਤ ਵੀ ਬਿਹਤਰ ਰਹਿੰਦੀ ਹੈ। ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ (ਪੀ ਆਰ 133, ਪੀ ਆਰ 132, ਪੀ ਆਰ 131, ਪੀ ਆਰ 128, ਪੀ ਆਰ 126 ਅਤੇ ਬਾਸਮਤੀ 1509) ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਘੱਟ ਸਮੇਂ ਵਿੱਚ ਤਿਆਰ ਹੋਣ ਵਾਲੀਆਂ ਕਿਸਮਾਂ ਪਾਣੀ ਦੀ ਬੱਚਤ ਦੇ ਨਾਲ-ਨਾਲ ਅਗਲੀ ਫਸਲ ਦੀ ਸਮੇਂ ਸਿਰ ਬਿਜਾਈ ਵਿੱਚ ਵੀ ਮਦਦਗਾਰ ਸਾਬਤ ਹੁੰਦੀਆਂ ਹਨ। ਕੈਂਪ ਦੌਰਾਨ ਝੋਨੇ ਦੀ ਨਵੀਂ ਕਿਸਮ ਪੀ ਆਰ 133 ਦੀਆਂ ਵਿਸ਼ੇਸ਼ਤਾਵਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ। ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀ ਫ਼ਸਲ ਵਿੱਚ ਬੀਜ ਦੀ ਸੋਧ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਝੋਨੇ ਦੀ ਸਿਹਤਮੰਦ ਪੌਦ ਤਿਆਰ ਕਰਨ ਲਈ ਜ਼ਰੂਰੀ ਨੁਕਤੇ ਸਾਂਝੇ ਕੀਤੇ। ਝੋਨੇ ਦੇ ਮਧਰੇਪਣ ਦੇ ਰੋਗ ਦੀ ਪਹਿਚਾਣ ਅਤੇ ਵਾਧੇ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਇਸ ਮੌਂਕੇ ਤੇ ਕਿਸਾਨਾਂ ਨੂੰ ਝੋਨੇ ਦਾ ਬੀਜ ਵੀ ਮੁਹੱਇਆ ਕਰਵਾਇਆ ਗਿਆ।