Arth Parkash : Latest Hindi News, News in Hindi
ਵਿਸ਼ਵ ਵਾਤਾਵਰਨ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਨ ਸੰਭਾਲ ਦਾ ਸੱਦਾ ਵਿਸ਼ਵ ਵਾਤਾਵਰਨ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਨ ਸੰਭਾਲ ਦਾ ਸੱਦਾ
Thursday, 04 Jun 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਬਠਿੰਡਾ

 

*"ਵਿਸ਼ਵ ਵਾਤਾਵਰਨ ਦਿਵਸ"*

 

*ਵਿਸ਼ਵ ਵਾਤਾਵਰਨ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਨ ਸੰਭਾਲ ਦਾ ਸੱਦਾ*  

 

*ਪ੍ਰਦੂਸ਼ਣ ਖਾਤਮੇ ਲਈ ਹਰ ਨਾਗਰਿਕ ਬਣੇ ਭਾਗੀਦਾਰ: ਡਿਪਟੀ ਕਮਿਸ਼ਨਰ*

 

*ਡਿਪਟੀ ਕਮਿਸ਼ਨਰ ਅਤੇ ਜਿਲਾ ਪੁਲਿਸ ਮੁਖੀ ਵੱਲੋਂ ਲਗਾਏ ਗਏ ਪੌਦੇ*

 

ਬਠਿੰਡਾ, 5 ਜੂਨ :

"ਵਿਸ਼ਵ ਵਾਤਾਵਰਨ ਦਿਵਸ" ਦੇ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਜ਼ਿਲਾ ਪੁਲਿਸ ਮੁਖੀ ਡਾ. ਜਯੋਤੀ ਯਾਦਵ ਬੈਂਸ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੌਦੇ ਲਗਾਕੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਦੀ ਅਪੀਲ ਕੀਤੀ। 

 

      ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧਰਤੀ ਸਾਡਾ ਸਾਂਝਾ ਘਰ ਹੈ ਅਤੇ ਇਸ ਦੀ ਰਾਖੀ ਕਰਨਾ ਸਾਡੀ ਸਭ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਸਮੂਹ ਸਰਕਾਰੀ ਵਿਭਾਗਾਂ, ਵਿਦਿਅਕ ਸੰਸਥਾਵਾਂ, ਐਨ.ਜੀ.ਓਜ਼ ਅਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਦਾ ਸੱਦਾ ਦਿੱਤਾ।

 

      ਪੌਦਾ ਲਗਾਉਣ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਡਾ. ਜਯੋਤੀ ਯਾਦ ਬੈਂਸ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰੋਜ਼ਾਨਾ ਜੀਵਨ ਵਿੱਚ ਛੋਟੇ-ਛੋਟੇ ਬਦਲਾਅ ਲਿਆ ਕੇ ਵਾਤਾਵਰਨ ਬਚਾਉਣ ਵਿੱਚ ਯੋਗਦਾਨ ਪਾਉਣ। ਪਾਣੀ ਦੀ ਸੰਜਮ ਨਾਲ ਵਰਤੋਂ ਕਰਨ, ਬਿਜਲੀ ਬਚਾਉਣ, ਘਰਾਂ ਵਿੱਚ ਗਿੱਲਾ ਤੇ ਸੁੱਕਾ ਕੂੜਾ ਵੱਖਰਾ ਰੱਖਣ ਅਤੇ ਹਰੇਕ ਸ਼ੁਭ ਮੌਕੇ ਤੇ ਇੱਕ ਬੂਟਾ ਜ਼ਰੂਰ ਲਗਾਉਣ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਅੱਜ ਵਾਤਾਵਰਨ ਨਾ ਸੰਭਾਲਿਆ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਨੂੰ ਕਦੇ ਮੁਆਫ਼ ਨਹੀਂ ਕਰਨਗੀਆਂ। ਆਓ, ਅਸੀਂ ਸਾਰੇ ਪ੍ਰਣ ਕਰੀਏ ਕਿ ਆਪਣੇ ਜ਼ਿਲ੍ਹੇ ਨੂੰ ਹਰਾ-ਭਰਾ, ਸਾਫ਼-ਸੁਥਰਾ ਅਤੇ ਪਲਾਸਟਿਕ ਮੁਕਤ ਬਣਾਵਾਂਗੇ।