Arth Parkash : Latest Hindi News, News in Hindi
ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ 2026 ਵਿੱਚ ਪੰਜਾਬ ਮੰਡੀ ਬੋਰਡ ਨੇ ਜਿੱਤ ਨਾਲ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ 2026 ਵਿੱਚ ਪੰਜਾਬ ਮੰਡੀ ਬੋਰਡ ਨੇ ਜਿੱਤ ਨਾਲ ਕੀਤੀ ਸ਼ਾਨਦਾਰ ਸ਼ੁਰੂਆਤ
Sunday, 07 Jun 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ 2026 ਵਿੱਚ ਪੰਜਾਬ ਮੰਡੀ ਬੋਰਡ ਨੇ ਜਿੱਤ ਨਾਲ ਕੀਤੀ ਸ਼ਾਨਦਾਰ ਸ਼ੁਰੂਆਤ

--- ਪਹਿਲੇ ਮੈਚ ਵਿੱਚ ਹਿਮਾਚਲ ਪ੍ਰਦੇਸ਼ ਮੰਡੀ ਬੋਰਡ ਦੀ ਟੀਮ ਨੂੰ 167 ਦੌੜਾਂ ਨਾਲ ਹਰਾਇਆ

--- ਦੂਜੇ ਮੈਚ ਵਿੱਚ ਹਰਿਆਣਾ ਮੰਡੀ ਬੋਰਡ ਨੇ ਦਿੱਲੀ ਮੰਡੀ ਬੋਰਡ ਨੂੰ 75 ਦੌੜਾਂ ਨਾਲ ਦਿੱਤੀ ਮਾਤ

ਐਸ.ਏ.ਐਸ. ਨਗਰ (ਮੋਹਾਲੀ), 8 ਜੂਨ 2026 

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ 2026 ਸੀਜ਼ਨ-2’ ਦੇ ਪਹਿਲੇ ਦਿਨ ਦੋ ਰੋਮਾਂਚਕ ਮੈਚ ਖੇਡੇ ਗਏ। ਪਹਿਲੇ ਮੈਚ ਵਿੱਚ ਪੰਜਾਬ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਦੀ ਟੀਮ ਨੇ ਹਿਮਾਚਲ ਪ੍ਰਦੇਸ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਦੀ ਟੀਮ ਨੂੰ ਹਰਾ ਕੇ ਟੂਰਨਾਮੈਂਟ ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ, ਜਦਕਿ ਦੂਜੇ ਮੈਚ ਵਿੱਚ ਹਰਿਆਣਾ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਦੀ ਟੀਮ ਨੇ ਦਿੱਲੀ ਐਗਰੀਕਲਚਰਲ ਮਾਰਕੀਟਿੰਗ ਬੋਰਡ ਦੀ ਟੀਮ ਨੂੰ ਮਾਤ ਦਿੱਤੀ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਇੰਜੀਨੀਅਰ-ਇਨ-ਚੀਫ਼ ਸ. ਜਤਿੰਦਰ ਸਿੰਘ ਭੰਗੂ ਨੇ ਬਤੌਰ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।

ਪਹਿਲੇ ਮੈਚ ਵਿੱਚ ਪੰਜਾਬ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 1 ਵਿਕਟ ਦੇ ਨੁਕਸਾਨ ’ਤੇ 253 ਦੌੜਾਂ ਬਣਾਈਆਂ ਅਤੇ ਹਿਮਾਚਲ ਪ੍ਰਦੇਸ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਦੀ ਟੀਮ ਨੂੰ ਜਿੱਤ ਲਈ 254 ਦੌੜਾਂ ਦਾ ਟੀਚਾ ਦਿੱਤਾ। ਪੰਜਾਬ ਮੰਡੀ ਬੋਰਡ ਵੱਲੋਂ ਪਹਿਲੀ ਵਿਕਟ ਲਈ ਅਰੂਣ ਕਲਿਆਣ ਅਤੇ ਦਵਿੰਦਰ ਸਿੰਘ ਨੇ 99 ਗੇਂਦਾਂ ਵਿੱਚ 192 ਦੌੜਾਂ ਦੀ ਸ਼ਾਨਦਾਰ ਸਾਂਝੇਦਾਰੀ ਕੀਤੀ। ਇਸ ਦੌਰਾਨ ਅਰੂਣ ਕਲਿਆਣ ਨੇ 103 ਦੌੜਾਂ ਦੀ ਬਿਹਤਰੀਨ ਪਾਰੀ ਖੇਡੀ, ਜਦਕਿ ਦਵਿੰਦਰ ਸਿੰਘ ਨੇ 99 ਦੌੜਾਂ ਬਣਾਈਆਂ। ਪਹਿਲੀ ਵਿਕਟ ਡਿੱਗਣ ਤੋਂ ਬਾਅਦ ਚਾਂਦੀ ਰਾਮ ਨੇ ਤੇਜ਼-ਤਰਾਰ 35 ਦੌੜਾਂ ਦਾ ਯੋਗਦਾਨ ਪਾ ਕੇ ਟੀਮ ਦਾ ਸਕੋਰ 253 ਦੌੜਾਂ ਤੱਕ ਪਹੁੰਚਾਇਆ।

ਜਵਾਬ ਵਿੱਚ ਹਿਮਾਚਲ ਪ੍ਰਦੇਸ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਦੀ ਟੀਮ 13.5 ਓਵਰਾਂ ਵਿੱਚ 86 ਦੌੜਾਂ ’ਤੇ ਆਲ ਆਊਟ ਹੋ ਗਈ ਅਤੇ ਪੰਜਾਬ ਮੰਡੀ ਬੋਰਡ ਨੇ ਇਹ ਮੈਚ 167 ਦੌੜਾਂ ਨਾਲ ਜਿੱਤ ਲਿਆ। ਇਸ ਮੈਚ ਵਿੱਚ ਪੰਜਾਬ ਮੰਡੀ ਬੋਰਡ ਦੇ ਅਰੂਣ ਕਲਿਆਣ ਨੇ ਪਲੇਅਰ ਆਫ਼ ਦ ਮੈਚ ਅਤੇ ਬੈਸਟ ਬੈਟਸਮੈਨ ਦਾ ਖਿਤਾਬ ਆਪਣੇ ਨਾਮ ਕੀਤਾ, ਜਦਕਿ ਬੈਸਟ ਬਾਲਰ ਦਾ ਖਿਤਾਬ ਵਰਿੰਦਰ ਸ਼ੇਰਗਿੱਲ ਨੇ ਹਾਸਲ ਕੀਤਾ, ਜਿਸਨੇ 2 ਓਵਰਾਂ ਵਿੱਚ 2 ਦੌੜਾਂ ਦੇ ਕੇ 1 ਵਿਕਟ ਹਾਸਲ ਕੀਤੀ। ਹਿਮਾਚਲ ਪ੍ਰਦੇਸ਼ ਬੋਰਡ ਦੇ ਮੁਕੇਸ਼ ਮਾਨ ਨੂੰ ਫਾਈਟਰ ਪਲੇਅਰ ਆਫ਼ ਦ ਮੈਚ ਐਲਾਨਿਆ ਗਿਆ।

ਦੂਜੇ ਮੈਚ ਵਿੱਚ ਹਰਿਆਣਾ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ’ਤੇ  183 ਦੌੜਾਂ ਬਣਾਈਆਂ। ਟੀਮ ਵੱਲੋਂ ਰੋਹਿਤ ਰਾਵਤ ਨੇ ਸ਼ਾਨਦਾਰ 103 ਦੌੜਾਂ, ਕਪਿਲ ਨੇ 26 ਦੌੜਾਂ ਅਤੇ ਰਾਹੁਲ ਪੰਚਾਲ ਨੇ 25 ਦੌੜਾਂ ਬਣਾਈਆਂ। 184 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਦਿੱਲੀ ਐਗਰੀਕਲਚਰਲ ਮਾਰਕੀਟਿੰਗ ਬੋਰਡ ਦੀ ਟੀਮ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ’ਤੇ 108 ਦੌੜਾਂ ਹੀ ਬਣਾ ਸਕੀ, ਜਿਸ ਨਾਲ ਹਰਿਆਣਾ ਦੀ ਟੀਮ ਨੇ 75 ਦੌੜਾਂ ਨਾਲ ਜਿੱਤ ਦਰਜ ਕੀਤੀ। ਇਸ ਮੈਚ ਵਿੱਚ ਹਰਿਆਣਾ ਮੰਡੀ ਬੋਰਡ ਦੇ ਰੋਹਿਤ ਰਾਵਤ ਨੂੰ ਪਲੇਅਰ ਆਫ਼ ਦ ਮੈਚ ਅਤੇ ਬੈਸਟ ਬੈਟਸਮੈਨ ਦਾ ਖਿਤਾਬ ਦਿੱਤਾ ਗਿਆ, ਜਦਕਿ ਬੈਸਟ ਬਾਲਰ ਦਾ ਖਿਤਾਬ ਸੰਜੇ ਵਰਮਾ ਨੇ ਆਪਣੇ ਨਾਮ ਕੀਤਾ। ਦਿੱਲੀ ਮੰਡੀ ਬੋਰਡ ਦੇ ਨਿਤੇਸ਼ ਨੂੰ ਫਾਈਟਰ ਪਲੇਅਰ ਆਫ਼ ਦ ਮੈਚ ਚੁਣਿਆ ਗਿਆ।

ਅੰਤ ਵਿੱਚ ਪੰਜਾਬ ਮੰਡੀ ਬੋਰਡ ਦੇ ਇੰਜੀਨੀਅਰ-ਇਨ-ਚੀਫ਼ ਸ. ਜਤਿੰਦਰ ਸਿੰਘ ਭੰਗੂ ਵੱਲੋਂ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਟੂਰਨਾਮੈਂਟ ਵਿੱਚ ਭਾਗ ਲੈ ਰਹੀਆਂ ਟੀਮਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।