Arth Parkash : Latest Hindi News, News in Hindi
Punjab BJP Delhi Meeting: Kewal Singh Dhillon, Nitin Nabin Blueprint for 2027 Polls BJP ਨੇ Punjab ਦੇ ਆਪਣੇ Senior Leaders ਦੀ meeting ਸੱਦੀ; ਦਿੱਲੀ ਵਿੱਚ ਵੱਡੀ ਮੀਟਿੰਗ, ਨਵੇਂ ਪ੍ਰਧਾਨ ਕੇਵਲ ਢਿੱਲੋਂ ਸਮੇਤ ਇਹ ਸੀਨੀਅਰ ਆਗੂ ਹੋਣਗੇ ਸ਼ਾਮਲ
Friday, 12 Jun 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

Punjab BJP Meeting in Delhi: 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਭਾਜਪਾ ਨੇ ਪੰਜਾਬ ਵਿੱਚ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਸਿਲਸਿਲੇ ਵਿੱਚ ਭਾਜਪਾ ਨੇ ਦਿੱਲੀ ਵਿੱਚ ਪੰਜਾਬ ਦੇ ਆਪਣੇ ਸੀਨੀਅਰ ਆਗੂਆਂ ਦੀ ਇੱਕ ਵੱਡੀ ਬੈਠਕ ਅੱਜ ਰਾਤ ਸੱਦੀ ਹੈ। ਰਿਪੋਰਟਾਂ ਅਨੁਸਾਰ, ਭਾਜਪਾ ਪ੍ਰਮੁੱਖ ਨਿਤਿਨ ਨਬੀਨ ਦੀ ਪ੍ਰਧਾਨਗੀ ਹੇਠ ਇਹ ਬੈਠਕ ਹੋਵੇਗੀ, ਜਿਸ ਵਿੱਚ ਭਾਜਪਾ ਦੇ ਕੇਂਦਰੀ ਆਗੂਆਂ ਤੋਂ ਇਲਾਵਾ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਪੰਜਾਬ ਦੇ ਸੰਗਠਨ ਮੰਤਰੀ ਸ੍ਰੀਨਿਵਾਸਲੂ ਸਮੇਤ ਪੰਜਾਬ ਭਾਜਪਾ ਦੇ ਕਈ ਸੀਨੀਅਰ ਆਗੂ ਸ਼ਾਮਲ ਹੋਣਗੇ। ਬੈਠਕ ਵਿੱਚ ਪੰਜਾਬ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਰਣਨੀਤਕ ਚਰਚਾ ਕੀਤੀ ਜਾਵੇਗੀ।

ਭਾਜਪਾ ਨੇ ਪੰਜਾਬ ਲੀਡਰਸ਼ਿਪ ਵਿੱਚ ਕੀਤਾ ਵੱਡਾ ਬਦਲਾਅ

ਭਾਜਪਾ ਨੇ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਬਦਲਾਅ ਕੀਤਾ ਹੈ। ਸੁਨੀਲ ਜਾਖੜ ਦੀ ਥਾਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਦਾ ਨਵਾਂ ਪ੍ਰਦੇਸ਼ ਪ੍ਰਧਾਨ ਬਣਾਇਆ ਗਿਆ ਹੈ। ਕੇਵਲ ਢਿੱਲੋਂ ਇੱਕ ਸਿੱਖ ਚਿਹਰਾ ਹਨ ਅਤੇ ਭਾਜਪਾ ਦਾ ਇਹ ਬਦਲਾਅ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਆਪਣੀ ਸਿਆਸੀ ਜ਼ਮੀਨ ਮਜ਼ਬੂਤ ਕਰਨ ਅਤੇ ਸੰਗਠਨ ਨੂੰ ਰਣਨੀਤਕ ਵਿਸਥਾਰ ਦੇਣ ਲਈ ਅਹਿਮ ਮੰਨਿਆ ਜਾ ਰਿਹਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕੇਵਲ ਢਿੱਲੋਂ ਆਪਣੀ ਅਗਵਾਈ ਵਿੱਚ ਭਾਜਪਾ ਨੂੰ ਪੰਜਾਬ ਵਿੱਚ ਕਿੰਨਾ ਮਜ਼ਬੂਤ ਕਰ ਪਾਉਂਦੇ ਹਨ?