Arth Parkash : Latest Hindi News, News in Hindi
Over 67,000 Drug Traffickers Arrested in Punjab: Speaker Sandhwan ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, 67 ਹਜ਼ਾਰ ਤੋਂ ਵੱਧ smugglers arrested: Kultar Singh Sandhwan
Saturday, 13 Jun 2026 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਸ਼ਿਆਂ ਖ਼ਿਲਾਫ਼ ਜ਼ੀਰੋ-ਟਾਲਰੈਂਸ (ਜ਼ਰਾ ਵੀ ਬਰਦਾਸ਼ਤ ਨਾ ਕਰਨ ਦੀ) ਨੀਤੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ, ਜਿਸ ਦੇ ਨਤੀਜੇ ਵਜੋਂ ਹੁਣ ਤੱਕ 67,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸਪੀਕਰ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਲੋਕਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਨੇ ਲੋਕਾਂ ਨੂੰ ਜ਼ਿੰਮੇਵਾਰ ਨਾਗਰਿਕਾਂ ਵਜੋਂ ਆਪਣੇ ਫਰਜ਼ ਨਿਭਾਉਣ ਅਤੇ ਪੁਲਿਸ ਨਾਲ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ। ਨਾਗਰਿਕਾਂ ਨੂੰ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਸੂਚਨਾ ਦੇਣੀ ਚਾਹੀਦੀ ਹੈ। ਪੁਲਿਸ ਵਿਭਾਗ ਸੂਚਨਾ ਦੇਣ ਵਾਲੇ ਦੀ ਪਛਾਣ ਨੂੰ ਪੂਰੀ ਤਰ੍ਹਾਂ ਗੁਪਤ ਰੱਖੇਗਾ। ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਰਕਾਰ ਅਤੇ ਸਮਾਜ ਵਿਚਾਲੇ ਤਾਲਮੇਲ ਬੇਹੱਦ ਜ਼ਰੂਰੀ ਹੈ।

ਮਾਪਿਆਂ ਅਤੇ ਨੌਜਵਾਨਾਂ ਨੂੰ ਖਾਸ ਅਪੀਲ

ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਵਿਕਾਸ ਦੇ ਸਾਲਾਂ ਦੌਰਾਨ ਬੇਹੱਦ ਸੁਚੇਤ ਰਹਿਣ ਅਤੇ ਉਨ੍ਹਾਂ ਨਾਲ ਸਹਿਯੋਗ ਵਾਲਾ ਵਿਵਹਾਰ ਰੱਖਣ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋਕਾਂ ਦਾ ਸਹਿਯੋਗ ਹੀ ਆਖਰੀ ਅਤੇ ਸਭ ਤੋਂ ਅਹਿਮ ਕੜੀ ਹੈ।