Arth Parkash : Latest Hindi News, News in Hindi
ਚੰਡੀਗੜ੍ਹ ਭਾਜਪਾ ਪ੍ਰਧਾਨ ਨੂੰ ਤੁਰੰਤ ਹਟਾਇਆ ਜਾਵੇ: ਕੁਲਜੀਤ ਸਿੰਘ ਸੰਧੂ ਚੰਡੀਗੜ੍ਹ ਭਾਜਪਾ ਪ੍ਰਧਾਨ ਨੂੰ ਤੁਰੰਤ ਹਟਾਇਆ ਜਾਵੇ: ਕੁਲਜੀਤ ਸਿੰਘ ਸੰਧੂ
Wednesday, 17 Jun 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਚੰਡੀਗੜ੍ਹ ਭਾਜਪਾ ਪ੍ਰਧਾਨ ਨੂੰ ਤੁਰੰਤ ਹਟਾਇਆ ਜਾਵੇ: ਕੁਲਜੀਤ ਸਿੰਘ ਸੰਧੂ

 

ਚੰਡੀਗੜ੍ਹ, 18 ਜੂਨ: ਵਾਰਡ ਨੰਬਰ 14 ਦੇ ਕੌਂਸਲਰ ਕੁਲਜੀਤ ਸਿੰਘ ਸੰਧੂ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵੱਲੋਂ ਪਿੰਡਾਂ ਅਤੇ ਪੰਜਾਬੀਆਂ ਦੇ ਹਿੱਤਾਂ ਦੇ ਖ਼ਿਲਾਫ਼ ਕੀਤੀਆਂ ਜਾ ਰਹੀਆਂ ਟਿੱਪਣੀਆਂ ਦੀ ਕੜੀ ਨਿੰਦਾ ਕੀਤੀ ਹੈ।

 

ਕੁਲਜੀਤ ਸਿੰਘ ਸੰਧੂ ਨੇ ਕਿਹਾ ਕਿ ਚੰਡੀਗੜ੍ਹ ਦੇ ਪਿੰਡਾਂ ਦੇ ਕਿਸਾਨ ਅਤੇ ਵਸਨੀਕ ਲੰਬੇ ਸਮੇਂ ਤੋਂ ਲੈਂਡ ਪੂਲਿੰਗ ਪਾਲਿਸੀ ਅਤੇ ਚੇਂਜ ਇਨ ਲੈਂਡ ਯੂਜ਼ (CLU) ਪਾਲਿਸੀ ਦੀ ਮੰਗ ਕਰ ਰਹੇ ਹਨ, ਪਰ ਭਾਜਪਾ ਪ੍ਰਧਾਨ ਵੱਲੋਂ ਇਨ੍ਹਾਂ ਜਾਇਜ਼ ਮੰਗਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜੋ ਪਿੰਡਾਂ ਅਤੇ ਕਿਸਾਨਾਂ ਨਾਲ ਵੱਡਾ ਅਨਿਆਇ ਹੈ।

 

ਉਨ੍ਹਾਂ ਕਿਹਾ ਕਿ ਪੰਜਾਬੀਆਂ ਅਤੇ ਪਿੰਡਾਂ ਦੇ ਹੱਕਾਂ ਦੇ ਖ਼ਿਲਾਫ਼ ਬੋਲਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਚੰਡੀਗੜ੍ਹ ਦੇ ਪਿੰਡਾਂ ਦੇ ਲੋਕ ਵਿਕਾਸ ਅਤੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨਾ ਲੋਕਤੰਤਰਿਕ ਮੁੱਲਾਂ ਦੇ ਖ਼ਿਲਾਫ਼ ਹੈ।

 

ਕੁਲਜੀਤ ਸਿੰਘ ਸੰਧੂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੂੰ ਅਪੀਲ ਕੀਤੀ ਕਿ ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਦੇ ਰਵੱਈਏ ਦਾ ਗੰਭੀਰ ਨੋਟਿਸ ਲਿਆ ਜਾਵੇ ਅਤੇ ਚੰਡੀਗੜ੍ਹ ਦੇ ਪਿੰਡਾਂ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਯਕੀਨੀ ਬਣਾਉਣ ਲਈ ਉਚਿਤ ਕਾਰਵਾਈ ਕੀਤੀ ਜਾਵੇ।

 

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਪਿੰਡਾਂ ਨੂੰ ਲੈਂਡ ਪੂਲਿੰਗ ਪਾਲਿਸੀ ਅਤੇ ਚੇਂਜ ਇਨ ਲੈਂਡ ਯੂਜ਼ ਪਾਲਿਸੀ ਦੇ ਲਾਭ ਦਿੱਤੇ ਜਾਣ ਤਾਂ ਜੋ ਪਿੰਡਾਂ ਦਾ ਸੰਤੁਲਿਤ ਵਿਕਾਸ ਹੋ ਸਕੇ ਅਤੇ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇ।

 

ਜਾਰੀ ਕਰਤਾ:ਕੁਲਜੀਤ ਸਿੰਘ ਸੰਧੂਕੌਂਸਲਰ, ਵਾਰਡ ਨੰਬਰ 14, ਚੰਡੀ