Arth Parkash : Latest Hindi News, News in Hindi
ਵਿਧਾਇਕ ਫਾਜ਼ਿਲਕਾ ਨੇ ਪਿੰਡ ਗੁਲਾਬਾ ਭੈਣੀ ਵਿਖੇ ਭਾਰਤ ਪਾਕਿਸਤਾਨ ਸਰਹੱਦ ਤੇ ਸਥਿਤ ਪੀਰ ਬਾਬਾ ਬੁਰਜੀ ਵਾਲੇ ਜੀ ਦੀ ਦਰਗਾਹ ਵਿਧਾਇਕ ਫਾਜ਼ਿਲਕਾ ਨੇ ਪਿੰਡ ਗੁਲਾਬਾ ਭੈਣੀ ਵਿਖੇ ਭਾਰਤ ਪਾਕਿਸਤਾਨ ਸਰਹੱਦ ਤੇ ਸਥਿਤ ਪੀਰ ਬਾਬਾ ਬੁਰਜੀ ਵਾਲੇ ਜੀ ਦੀ ਦਰਗਾਹ ਤੇ ਸਲਾਨਾ ਮੇਲੇ ਵਿੱਚ ਪਰਿਵਾਰ ਸਮੇਤ ਮੱਥਾ ਟੇਕਿਆ
Thursday, 18 Jun 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਵਿਧਾਇਕ ਫਾਜ਼ਿਲਕਾ ਨੇ ਪਿੰਡ ਗੁਲਾਬਾ ਭੈਣੀ ਵਿਖੇ ਭਾਰਤ ਪਾਕਿਸਤਾਨ ਸਰਹੱਦ ਤੇ ਸਥਿਤ ਪੀਰ ਬਾਬਾ ਬੁਰਜੀ ਵਾਲੇ ਜੀ ਦੀ ਦਰਗਾਹ ਤੇ ਸਲਾਨਾ ਮੇਲੇ ਵਿੱਚ ਪਰਿਵਾਰ ਸਮੇਤ ਮੱਥਾ ਟੇਕਿਆ
 ਇਲਾਕੇ ਦੀ ਤਰੱਕੀ ਲਈ ਕੀਤੀ ਅਰਦਾਸ
ਫਾਜ਼ਿਲਕਾ 19 ਮਈ...
ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਗੁਲਾਬਾ ਭੈਣੀ ਵਿਖੇ ਭਾਰਤ ਪਾਕਿਸਤਾਨ ਸਰਹੱਦ ਤੇ ਸਥਿਤ ਪੀਰ ਬਾਬਾ ਬੁਰਜੀ ਵਾਲੇ ਜੀ ਦੀ ਦਰਗਾਹ ਤੇ ਸਲਾਨਾ ਮੇਲੇ ਦੌਰਾਨ ਪਰਿਵਾਰ ਸਮੇਤ ਮੱਥਾ ਟੇਕਿਆ ਅਤੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨਾਂ ਦੀ ਧਰਮ ਪਤਨੀ ਸ਼੍ਰੀਮਤੀ ਖੁਸ਼ਬੂ ਸਾਵਨਸੁਖਾ ਸਵਨਾ ਉਹਨਾਂ ਦੇ ਨਾਲ ਮੌਜੂਦ ਸਨ।
ਇਸ ਦੌਰਾਨ ਉਨ੍ਹਾਂ ਸਰਬੱਤ ਦੇ ਭਲੇ ਅਤੇ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਇਲਾਕਾ ਵਾਸੀਆਂ ਨੂੰ ਆਪਸੀ ਭਾਈਚਾਰੇ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਇਹ ਮੇਲਾ ਹਰ ਸਾਲ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ ਤੇ ਆਪਣੇ ਆਪ ਨੂੰ ਬੜਾ ਭਾਗਾਂ ਵਾਲਾ ਮੰਨਦੇ ਹਨ ਕਿ ਅੱਜ ਭਾਗਾਂ ਨਾਲ ਪੀਰ ਬਾਬਾ ਜੀ ਦੀ ਦਰਗਾਹ ਤੇ ਅਸ਼ੀਰਵਾਦ ਪ੍ਰਾਪਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ, ਜਿੱਥੇ ਉਨ੍ਹਾਂ ਦੀ ਅਪਾਰ ਕਿਰਪਾ ਸਦਕਾ ਪੰਜਾਬ ਤਰੱਕੀ ਦੀਆਂ ਬੁਲੰਦੀਆਂ 'ਤੇ ਹੈ। ਉਨ੍ਹਾਂ ਕਿ ਆਓ ਅਸੀਂ ਸਾਰੇ ਬਾਬਾ ਜੀ ਦੀ ਦਰਗਾਹ ਤੇ ਅਰਦਾਸ ਕਰੀਏ ਕਿ ਸਮੂਹ ਜਗਤ ਤੇ ਮਿਹਰ ਭਰਿਆ ਹੱਥ ਰੱਖਣ ਤੇ ਇਲਾਕੇ ਨੂੰ ਹੋਰ ਤਰੱਕੀ ਬਖਸ਼ਣ!
ਇਸ ਮੌਕੇ ਜ਼ਿਲ੍ਹਾ ਪ੍ਰਸ਼ਿਦ ਮੈਂਬਰ ਅਮਿਤ ਰਿਣਵਾ, ਬਲਾਕ ਪ੍ਰਧਾਨ ਸੋਮਾ ਰਾਣੀ, ਸਰਪੰਚ ਸੁਭਾਸ਼ ਸਿੰਘ, ਸਰਪੰਚ ਬਲਵੰਤ ਸਿੰਘ, ਸਰਪੰਚ ਚੰਨ ਸਿੰਘ, ਸਰਪੰਚ ਰਮੇਸ਼ ਸਿੰਘ, ਸਾਬਕਾ ਸਰਪੰਚ ਬਚਨ ਸਿੰਘ, ਸਾਬਕਾ ਸਰਪੰਚ ਬੱਗੂ ਸਿੰਘ, ਸਰਪੰਚ ਬਲਵਿੰਦਰ ਸਿੰਘ ਅਤੇ ਸਰਪੰਚ ਜਰਨੈਲ ਸਿੰਘ ਵੀ ਮੌਜੂਦ ਸਨ!