Arth Parkash : Latest Hindi News, News in Hindi
ਐੱਸ.ਆਈ.ਆਰ.-2026 ਤਹਿਤ ਬੂਥ ਲੈਵਲ ਏਜੰਟਾਂ (BLAs) ਦੀ ਟ੍ਰੇਨਿੰਗ ਕਰਵਾਈ ਗਈ ਐੱਸ.ਆਈ.ਆਰ.-2026 ਤਹਿਤ ਬੂਥ ਲੈਵਲ ਏਜੰਟਾਂ (BLAs) ਦੀ ਟ੍ਰੇਨਿੰਗ ਕਰਵਾਈ ਗਈ
Friday, 19 Jun 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ

 

ਐੱਸ.ਆਈ.ਆਰ.-2026 ਤਹਿਤ ਬੂਥ ਲੈਵਲ ਏਜੰਟਾਂ (BLAs) ਦੀ ਟ੍ਰੇਨਿੰਗ ਕਰਵਾਈ ਗਈ

 

ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਬਣਾਉਣ ਲਈ ਸਿਆਸੀ ਪਾਰਟੀਆਂ ਦੇ ਸਹਿਯੋਗ ਦੀ ਲੋੜ – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ

 

ਅੰਮ੍ਰਿਤਸਰ, 20 ਜੂਨ:

ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਸਪੈਸ਼ਲ ਇੰਟੇਨਸਿਵ ਰਿਵੀਜ਼ਨ (SIR)-2026 ਤਹਿਤ ਵਿਧਾਨ ਸਭਾ ਹਲਕਾ 019-ਅੰਮ੍ਰਿਤਸਰ ਦੱਖਣੀ ਦੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਨਾਮਜ਼ਦ ਕੀਤੇ ਗਏ ਬੂਥ ਲੈਵਲ ਏਜੰਟਾਂ (BLAs) ਦੀ ਟ੍ਰੇਨਿੰਗ ਕਰਵਾਈ ਗਈ।

ਇਸ ਟ੍ਰੇਨਿੰਗ ਸੈਸ਼ਨ ਦੀ ਅਗਵਾਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਵਧੀਕ ਕਮਿਸ਼ਨਰ ਸ੍ਰੀ ਜੈ ਇੰਦਰ ਸਿੰਘ ਨੇ ਕੀਤੀ।

 

ਟ੍ਰੇਨਿੰਗ ਦੌਰਾਨ BLAs ਨੂੰ ਵਿਸ਼ੇਸ਼ ਤੀਬਰ ਸੋਧ 2026 ਦੇ ਸਮੁੱਚੇ ਪ੍ਰੋਗਰਾਮ, ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

 

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਨੂੰ ਹੋਰ ਵਧੇਰੇ ਸਹੀ, ਪਾਰਦਰਸ਼ੀ ਅਤੇ ਅਪਡੇਟ ਬਣਾਉਣ ਲਈ ਐੱਸ.ਆਈ.ਆਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਬੂਥ ਲੈਵਲ ਏਜੰਟਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਉਹ ਰਾਜਨੀਤਿਕ ਪਾਰਟੀਆਂ ਅਤੇ ਚੋਣ ਪ੍ਰਸ਼ਾਸਨ ਦਰਮਿਆਨ ਇੱਕ ਅਹਿਮ ਕੜੀ ਵਜੋਂ ਕੰਮ ਕਰਦੇ ਹਨ।

 

ਉਨ੍ਹਾਂ ਕਿਹਾ ਕਿ 25 ਜੂਨ 2026 ਤੋਂ ਬੂਥ ਲੈਵਲ ਅਫ਼ਸਰ (BLOs) ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਵੰਡਣਗੇ। ਇਸ ਦੌਰਾਨ ਬੀ.ਐਲ.ਏ. ਵੱਲੋਂ ਬੀ.ਐਲ.ਓ. ਦਾ ਸਹਿਯੋਗ ਕਰਦਿਆਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਯੋਗ ਵੋਟਰ ਤੱਕ ਫਾਰਮ ਪਹੁੰਚੇ ਅਤੇ ਵੋਟਰ ਸੂਚੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਗਲਤੀ ਜਾਂ ਤਰੁੱਟੀ ਨੂੰ ਸਮੇਂ ਸਿਰ ਦਰੁਸਤ ਕੀਤਾ ਜਾ ਸਕੇ।

 

ਟ੍ਰੇਨਿੰਗ ਦੌਰਾਨ ਬੀ.ਐਲ.ਏਜ਼ ਨੂੰ ਗਣਨਾ ਫਾਰਮ ਭਰਨ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਅਤੇ ਵੋਟਰ ਰਜਿਸਟ੍ਰੇਸ਼ਨ, ਨਾਮ ਸ਼ਾਮਲ ਕਰਨ, ਸੋਧ ਕਰਨ ਅਤੇ ਹੋਰ ਚੋਣੀ ਪ੍ਰਕਿਰਿਆਵਾਂ ਸਬੰਧੀ ਪ੍ਰਯੋਗਿਕ ਜਾਣਕਾਰੀ ਵੀ ਦਿੱਤੀ ਗਈ। ਅਧਿਕਾਰੀਆਂ ਨੇ ਭਾਗੀਦਾਰਾਂ ਦੇ ਸਵਾਲਾਂ ਦੇ ਜਵਾਬ ਦੇ ਕੇ ਉਨ੍ਹਾਂ ਦੀਆਂ ਸ਼ੰਕਾਵਾਂ ਦਾ ਨਿਵਾਰਣ ਕੀਤਾ।

 

ਇਸ ਮੌਕੇ ਚੋਣ ਕਾਨੂੰਨਗੋ ਸ੍ਰੀ ਰਾਜਵਿੰਦਰ ਸਿੰਘ ਬੱਲ ਅਤੇ ਚੋਣ ਇੰਚਾਰਜ ਸ੍ਰੀ ਸੰਜੀਵ ਕਾਲੀਆ ਨੇ ਦੱਸਿਆ ਕਿ BLOs ਨੂੰ ਐੱਸ.ਆਈ.ਆਰ.-2026 ਨਾਲ ਸਬੰਧਿਤ ਕਿੱਟਾਂ ਵੰਡ ਦਿੱਤੀਆਂ ਗਈਆਂ ਹਨ ਅਤੇ 25 ਜੂਨ ਤੋਂ ਗਣਨਾ ਫਾਰਮਾਂ ਦੀ ਵੰਡ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

 

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਸਮੂਹ ਰਾਜਨੀਤਿਕ ਪਾਰਟੀਆਂ, BLAs ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀ ਇਸ ਮਹੱਤਵਪੂਰਨ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋ ਸਕੇ ਅਤੇ ਲੋਕਤੰਤਰਿਕ ਪ੍ਰਕਿਰਿਆ ਨੂੰ ਹੋਰ ਮਜ਼ਬੂਤੀ ਮਿਲ ਸਕੇ।