Arth Parkash : Latest Hindi News, News in Hindi
ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ, ਕਿਹਾ- ਪੰਜਾਬ ਹੁਣ ਵਿ ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ, ਕਿਹਾ- ਪੰਜਾਬ ਹੁਣ ਵਿਕਾਸ ਦੇ ਨਵੇਂ ਰਾਹ 'ਤੇ ਅੱਗੇ ਵਧ ਰਿਹਾ ਹੈ*
Tuesday, 23 Jun 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

*ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ, ਕਿਹਾ- ਪੰਜਾਬ ਹੁਣ ਵਿਕਾਸ ਦੇ ਨਵੇਂ ਰਾਹ 'ਤੇ ਅੱਗੇ ਵਧ ਰਿਹਾ ਹੈ*

 

 

 

*ਮਾਨ ਸਰਕਾਰ ਨੇ 4.5 ਸਾਲਾਂ 'ਚ ਪੂਰੀਆਂ ਕੀਤੀਆਂ ਸਾਰੀਆਂ ਮੁੱਖ ਗਾਰੰਟੀਆਂ, 1 ਜੁਲਾਈ ਤੋਂ ਆਖਰੀ ਗਰੰਟੀ ਦੀ ਹੋਵੇਗੀ ਸ਼ੁਰੂਆਤ, ਔਰਤਾਂ ਦੇ ਖਾਤੇ ਵਿੱਚ ਪਹਿਲੀ ਕਿਸ਼ਤ ਤਹਿਤ ਆਉਣਗੇ ₹3000 ਅਤੇ ₹4500: ਧਾਲੀਵਾਲ*

 

 

 

*ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਇਸੇ ਲਈ ਬੌਖਲਾਏ ਹੋਏ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਆਉਣ ਤੋਂ ਬਾਅਦ ਉਨਾਂ ਨੂੰ ਕੋਈ ਪੁੱਛਣ ਵਾਲਾ ਨਹੀਂ ਰਹੇਗਾ:ਧਾਲੀਵਾਲ*

 

 

 

*ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ 'ਤੇ ਧਾਲੀਵਾਲ ਨੇ ਕਾਂਗਰਸ ਨੂੰ ਯਾਦ ਕਰਵਾਇਆ 'ਕਾਲਾ ਇਤਿਹਾਸ, 84 ਦੇ ਗੁਨਾਹਗਾਰਾਂ ਨੂੰ ਸਿੱਖ ਮਰਿਆਦਾ 'ਤੇ ਉਪਦੇਸ਼ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ*

 

 

 

*ਸੱਤਾ ਦੇ ਲਾਲਚੀ ਕਾਂਗਰਸੀਆਂ ਦਾ ਇੱਕਠਾ ਹੋਣਾ ਸਿਰਫ ਦਿਖਾਵਾ, ਮੀਟਿੰਗਾਂ ਤੋਂ ਬਾਹਰ ਨਿਕਲਦੇ ਹੀ ਇਹ ਇੱਕ-ਦੂਜੇ ਦੀ ਲੱਤ ਖਿੱਚਣ ਲਗ ਜਾਂਦੇ ਹਨ: ਕੁਲਦੀਪ ਧਾਲੀਵਾਲ*

 

 

 

*ਧਾਲੀਵਾਲ ਦੀ ਰਾਹੁਲ ਗਾਂਧੀ ਨੂੰ ਚੁਣੌਤੀ- ਜੇ ਹਿੰਮਤ ਹੈ ਤਾਂ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਪਾਰਟੀ 'ਚੋਂ ਕੱਢ ਕੇ ਦਿਖਾਓ*

 

 

 

ਅੰਮ੍ਰਿਤਸਰ 24 ਜੂਨ

 

 

 

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਜਨਤਾ ਦੇ ਸਾਹਮਣੇ ਰੱਖਿਆ। ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਦੇ ਨਵੇਂ ਰਾਹ 'ਤੇ ਅੱਗੇ ਵਧ ਰਿਹਾ ਹੈ। ਮਾਨ ਸਰਕਾਰ ਸਿਹਤ, ਸਿੱਖਿਆ, ਸੜਕਾਂ, ਰੁਜ਼ਗਾਰ, ਨਹਿਰੀ ਪਾਣੀ, ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੀ ਖੇਤੀ ਨੂੰ ਉੱਨਤ ਬਣਾਉਣ ਲਈ ਯੁੱਧ ਪੱਧਰ 'ਤੇ ਕੰਮ ਕਰ ਰਹੀ ਹੈ। ਝੋਨੇ ਦੇ ਮੌਜੂਦਾ ਸੀਜ਼ਨ ਵਿੱਚ ਪੰਜਾਬ ਦੇ ਕੋਨੇ-ਕੋਨੇ ਤੱਕ ਅਤੇ ਹਰ ਕਿਸਾਨ ਦੇ ਖੇਤ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਅਤੇ ਜਿੱਥੇ ਅਜੇ ਪਾਣੀ ਨਹੀਂ ਪਹੁੰਚਿਆ, ਉੱਥੇ ਵੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

 

 

 

ਬੁੱਧਵਾਰ ਨੂੰ 'ਆਪ' ਆਗੂਆਂ ਜਰਨੈਲ ਸਿੰਘ ਢੋਟ, ਸਰਬਜੋਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਸੰਧੂ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਸਾਲ 2022 ਦੀਆਂ ਚੋਣਾਂ ਦੌਰਾਨ ਜਨਤਾ ਨਾਲ ਕੀਤੀਆਂ ਪੰਜ ਮੁੱਖ ਗਾਰੰਟੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਇਹਨਾਂ ਸਾਰੀਆਂ ਗਾਰੰਟੀਆਂ ਨੂੰ ਪੂਰੀ ਇਮਾਨਦਾਰੀ ਨਾਲ ਲਾਗੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਫ਼ਤ ਬਿਜਲੀ ਦੀ ਗਾਰੰਟੀ ਪਿਛਲੇ ਸਾਢੇ ਚਾਰ ਸਾਲਾਂ ਤੋਂ ਲਗਾਤਾਰ ਜਾਰੀ ਹੈ। ਸਿਹਤ ਦੇ ਖੇਤਰ ਵਿੱਚ ਨਾ ਸਿਰਫ਼ 'ਮੋਹੱਲਾ ਕਲੀਨਿਕ' ਦੀ ਗਾਰੰਟੀ ਪੂਰੀ ਕੀਤੀ ਗਈ, ਸਗੋਂ ਬਿਨਾਂ ਕਿਸੇ ਵਾਅਦੇ ਦੇ ਵੀ ਪੰਜਾਬ ਦੇ ਲੋਕਾਂ ਨੂੰ 10 ਲੱਖ ਰੁਪਏ ਦਾ 'ਹੈਲਥ ਇੰਸ਼ੋਰੈਂਸ ਕਾਰਡ' ਮੁਫ਼ਤ ਦਿੱਤਾ ਗਿਆ।

 

 

 

ਸਿੱਖਿਆ ਪ੍ਰਣਾਲੀ ਬਾਰੇ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਪੂਰੀ ਤਰ੍ਹਾਂ ਤਹਿਸ-ਨਹਿਸ ਕਰ ਦਿੱਤਾ ਸੀ, ਜਿਸ ਨੂੰ ਸੁਧਾਰਦਿਆਂ ਮਾਨ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਸਕੂਲਾਂ ਦੀਆਂ ਕੰਧਾਂ, ਕਲਾਸਰੂਮ, ਬਾਥਰੂਮ, ਆਧੁਨਿਕ ਲੈਬਾਂ, ਕਿਤਾਬਾਂ ਅਤੇ ਪੱਖਿਆਂ ਵਰਗੀਆਂ ਤਮਾਮ ਸਹੂਲਤਾਂ ਬੱਚਿਆਂ ਨੂੰ ਮੁਹੱਈਆ ਕਰਵਾਈਆਂ ਹਨ। ਇਸ ਤੋਂ ਇਲਾਵਾ, ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਿਨਾਂ ਕਿਸੇ ਸਿਫਾਰਸ਼ ਜਾਂ ਰਿਸ਼ਵਤ ਦੇ, ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਪੰਜਾਬ ਦੇ ਲਗਭਗ 68 ਹਜ਼ਾਰ ਪੜ੍ਹੇ-ਲਿਖੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

 

 

 

ਧਾਲੀਵਾਲ ਨੇ ਅੱਗੇ ਦੱਸਿਆ ਕਿ ਆਉਂਦੀ 1 ਜੁਲਾਈ ਤੋਂ ਪੰਜਾਬ ਦੀਆਂ ਮਾਵਾਂ-ਭੈਣਾਂ ਲਈ ਇੱਕ ਹੋਰ ਵੱਡੀ ਗਾਰੰਟੀ ਸ਼ੁਰੂ ਹੋਣ ਜਾ ਰਹੀ ਹੈ। ਇਸ ਦੇ ਤਹਿਤ ਜਨਰਲ ਕੈਟੇਗਰੀ ਦੀਆਂ ਔਰਤਾਂ ਨੂੰ ₹1000 ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ₹1500 ਪ੍ਰਤੀ ਮਹੀਨਾ ਦਿੱਤੇ ਜਾਣਗੇ, ਜਿਸ ਦੀਆਂ ਤਿਆਰੀਆਂ ਵੱਡੇ ਪੱਧਰ 'ਤੇ ਪੂਰੀਆਂ ਕਰ ਲਈਆਂ ਗਈਆਂ ਹਨ। ਧਾਲੀਵਾਲ ਨੇ ਇਸ ਲਈ ਪੰਜਾਬ ਦੀਆਂ ਔਰਤਾਂ ਨੂੰ ਅਗਾਊਂ ਵਧਾਈ ਦਿੱਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਪ੍ਰਗਟਾਇਆ।

 

 

 

ਉਨ੍ਹਾਂ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਅੱਜ ਇਸੇ ਲਈ ਬੌਖਲਾਏ ਹੋਏ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ 1 ਜੁਲਾਈ ਤੋਂ ਬਾਅਦ ਜਦੋਂ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਆਉਣੇ ਸ਼ੁਰੂ ਹੋ ਜਾਣਗੇ, ਤਾਂ ਪੰਜਾਬ ਦੀ ਧਰਤੀ 'ਤੇ ਵਿਰੋਧੀ ਧਿਰ ਨੂੰ ਕੋਈ ਪੁੱਛਣ ਵਾਲਾ ਨਹੀਂ ਰਹੇਗਾ। ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦਾ ਅਮਨ-ਚੈਨ ਵਿਗਾੜਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੀ ਜਨਤਾ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।

 

 

 

ਉੱਥੇ ਹੀ, ਧਾਲੀਵਾਲ ਨੇ ਚੰਡੀਗੜ੍ਹ ਵਿੱਚ ਕਾਂਗਰਸ ਆਗੂਆਂ ਚਰਨਜੀਤ ਸਿੰਘ ਚੰਨੀ, ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਪਰਗਟ ਸਿੰਘ ਅਤੇ ਸੁਖਪਾਲ ਖਹਿਰਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ 'ਤੇ ਸਖ਼ਤ ਇਤਰਾਜ਼ ਜਤਾਇਆ ਅਤੇ ਕਾਂਗਰਸ ਨੂੰ ਉਸ ਦੇ ਕਾਲੇ ਇਤਿਹਾਸ ਦੀ ਯਾਦ ਦਿਵਾਈ।

 

 

 

ਧਾਲੀਵਾਲ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਅੱਜ ਜੋ ਲੋਕ ਪ੍ਰੈਸ ਕਾਨਫਰੰਸ ਵਿੱਚ ਬੈਠ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਸਿੱਖ ਮਰਿਆਦਾ ਦੀ ਦੁਹਾਈ ਦੇ ਰਹੇ ਹਨ, ਉਹ ਅਸਲ ਵਿੱਚ ਇੰਦਰਾ ਗਾਂਧੀ ਦੇ ਵਾਰਿਸ ਹਨ। ਜੂਨ 1984 ਦੇ ਇਸੇ ਮਹੀਨੇ ਵਿੱਚ ਕਾਂਗਰਸ ਸਰਕਾਰ ਨੇ ਤੋਪਾਂ ਅਤੇ ਟੈਂਕਾਂ ਨਾਲ ਸਾਡੇ ਸਰਵਉੱਚ ਧਾਰਮਿਕ ਅਸਥਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹ ਦਿੱਤਾ ਸੀ। ਅੱਜ ਵੀ ਉਸ ਤ੍ਰਾਸਦੀ ਦੀਆਂ ਤਸਵੀਰਾਂ ਦੇਖ ਕੇ ਹਰ ਸੱਚੇ ਸਿੱਖ ਦੀਆਂ ਅੱਖਾਂ ਵਿੱਚ ਹੰਝੂ ਆ ਜਾਂਦੇ ਹਨ। ਉਸ ਸਮੇਂ ਕਾਂਗਰਸ ਦੇ ਇਸ ਕਾਰੇ ਦੀ ਨਿੰਦਾ ਕਰਨ ਦੀ ਬਜਾਏ, ਸੁਖਜਿੰਦਰ ਸਿੰਘ ਰੰਧਾਵਾ ਦੇ ਪਿਤਾ ਨੇ ਆਪ੍ਰੇਸ਼ਨ ਬਲੂ ਸਟਾਰ ਦਾ ਸਵਾਗਤ ਕੀਤਾ ਸੀ ਅਤੇ ਇੰਦਰਾ ਗਾਂਧੀ ਨੂੰ ਵਧਾਈਆਂ ਦਿੱਤੀਆਂ ਸਨ। ਅਜਿਹੇ ਲੋਕਾਂ ਨੂੰ ਸਿੱਖ ਮਰਿਆਦਾਵਾਂ 'ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।

 

 

 

ਧਾਲੀਵਾਲ ਨੇ ਕਾਂਗਰਸ ਆਗੂਆਂ ਨੂੰ ਲਲਕਾਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਵਿੱਚ ਥੋੜ੍ਹੀ ਵੀ ਹਿੰਮਤ ਅਤੇ ਪੰਜਾਬੀਅਤ ਬਾਕੀ ਹੈ, ਤਾਂ ਉਹ ਰਾਹੁਲ ਗਾਂਧੀ ਨੂੰ ਕਹਿ ਕੇ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਕਾਂਗਰਸ ਵਿੱਚੋਂ ਬਾਹਰ ਕਢਵਾ ਕੇ ਦਿਖਾਉਣ। ਉਨ੍ਹਾਂ ਦਿੱਲੀ ਵਿੱਚ ਹੋਏ 1984 ਦੇ ਸਿੱਖ ਦੰਗਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਸ ਕਾਂਗਰਸ ਨੇ ਹਜ਼ਾਰਾਂ ਬੇਕਸੂਰ ਸਿੱਖਾਂ ਦੇ ਗਲਾਂ ਵਿੱਚ ਟਾਇਰ ਪਾ ਕੇ ਉਨ੍ਹਾਂ ਨੂੰ ਜ਼ਿੰਦਾ ਸਾੜਿਆ ਅਤੇ ਸਾਡੀਆਂ ਮਾਵਾਂ-ਭੈਣਾਂ ਦੀ ਪੱਤ ਲੁੱਟੀ, ਉਹ ਅੱਜ ਪੰਜਾਬ ਨੂੰ ਉਪਦੇਸ਼ ਦੇ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ ਹੈ; ਚਾਹੇ ਉਹ ਪੰਜਾਬ ਤੋਂ ਚੰਡੀਗੜ੍ਹ ਖੋਹਣਾ ਹੋਵੇ, ਪੰਜਾਬੀ ਬੋਲਦੇ ਇਲਾਕੇ ਖੋਹਣੇ ਹੋਣ ਜਾਂ ਪੰਜਾਬ ਦਾ ਨਹਿਰੀ ਪਾਣੀ ਖੋਹਣਾ ਹੋਵੇ, ਇਹਨਾਂ ਸਾਰੇ ਗੁਨਾਹਾਂ ਪਿੱਛੇ ਕਾਂਗਰਸ ਅਤੇ ਭਾਜਪਾ ਦੀਆਂ ਨੀਤੀਆਂ ਰਹੀਆਂ ਹਨ।

 

 

 

ਧਾਲੀਵਾਲ ਨੇ ਪੰਜਾਬ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਜੋ ਕਾਂਗਰਸ ਆਗੂ ਇਕਜੁੱਟ ਹੋਣ ਦਾ ਨਾਟਕ ਕਰ ਰਹੇ ਹਨ, ਉਨ੍ਹਾਂ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਵਿਜ਼ਨ ਜਾਂ ਮੁੱਦਾ ਨਹੀਂ ਹੈ। ਇਹ ਸਿਰਫ਼ ਸੱਤਾ ਦੇ ਲਾਲਚ ਵਿੱਚ ਇਕੱਠੇ ਹੋਏ ਹਨ ਅਤੇ ਪ੍ਰੈਸ ਕਾਨਫਰੰਸ ਤੋਂ ਬਾਹਰ ਨਿਕਲਦਿਆਂ ਹੀ ਇਹ ਆਗੂ ਫਿਰ ਤੋਂ ਇੱਕ-ਦੂਜੇ ਦੀ ਲੱਤ ਖਿੱਚਣ ਵਿੱਚ ਲੱਗ ਜਾਣਗੇ। ਪੰਜਾਬ ਦੀ ਜਨਤਾ ਹੁਣ ਇਨ੍ਹਾਂ ਦੇ ਬਹਿਕਾਵੇ ਵਿੱਚ ਆਉਣ ਵਾਲੀ ਨਹੀਂ ਹੈ ਅਤੇ ਉਹ ਮਾਨ ਸਰਕਾਰ ਦੇ ਵਿਕਾਸ ਕਾਰਜਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।

 

-----------------------------